ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਬਜਟ ਸੈਸ਼ਨ ਦੀ ਸ਼ੁਰੂਆਤ ਸ਼ੁਰੂ ਹੋ ਗਿਆ ਹੈ। ਸੱਤਾ ਧਿਰ ਦੇ ਸਮੂਹ ਵਿਧਾਇਕ ਤੇ ਮੰਤਰੀ ਵਿਧਾਨ ਸਭਾ ਪਹੁੰਚ ਚੁੱਕੇ ਹਨ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ ਨਾਲ ਸਵੇਰੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਸੀ। ਇਸ ਦੌਰਾਨ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਰਾਜਪਾਲ ਦੇ ਸੰਬੋਧਨ ਵਿਚ ਸਰਕਾਰ ਕੋਲੋਂ ਕਈ ਸਵਾਲ ਪੁੱਛੇ ਗਏ ਹਨ। ਰਾਜਪਾਲ ਵੱਲੋਂ ਮੇਰੀ ਸਰਕਾਰ ਕਹੇ ਜਾਣ ਉਤੇ ਹੋਏ ਵਿਵਾਦ ਨੂੰ ਲੈ ਕੇ ਬੋਲਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਇਹ ਸਰਕਾਰ ਤਾਂ ਰਾਜਪਾਲ ਨੂੰ ਰਾਜਪਾਲ ਹੀ ਨਹੀਂ ਮੰਨਦੀ। ਸੁਪਰੀਮ ਕੋਰਟ ਵੱਲੋਂ ਮਿਲੀ ਮਨਜ਼ੂਰੀ ਉਤੇ ਵੀ ਅਦਾਲਤ ਨੇ ਸਰਕਾਰ ਦੇ ਕੰਨ ਪੁੱਟੇ ਹਨ, ਕਿ 167 ਦੇ ਅਧੀਨ ਤੁਹਾਨੂੰ ਰਾਜਪਾਲ ਦੀ ਹਰ ਗੱਲ ਦਾ ਜਵਾਬ ਦੇਣਾ ਪਵੇਗਾ।
ਰਾਜਪਾਲ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ :1 ਜੁਲਾਈ 2022 ਤੋਂ ਸਾਰੇ ਘਰੇਲੂ ਖਪਤਕਾਰਾਂ ਨੂੰ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ। ਰਾਜਪਾਲ ਨੇ ਆਪਣੇ ਭਾਸ਼ਣ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਗਿਆ ਹੈ। 16 ਮਾਰਚ, 2022 ਤੋਂ 28 ਫਰਵਰੀ, 2023 ਤੱਕ ਭ੍ਰਿਸ਼ਟਾਚਾਰ ਟੈਕਸ ਐਕਟ, 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ 6 ਗਜ਼ਟਿਡ ਅਫਸਰਾਂ, 79 ਗੈਰ-ਗਜ਼ਟਿਡ ਅਫਸਰਾਂ, 22 ਨਿੱਜੀ ਵਿਅਕਤੀਆਂ ਖਿਲਾਫ 83 ਟਰੈਪ ਕੇਸ ਦਰਜ ਕੀਤੇ ਗਏ, 50 ਵਿਜੀਲੈਂਸ ਪੁੱਛਗਿੱਛਾਂ ਦਾ ਨਿਪਟਾਰਾ ਕੀਤਾ ਗਿਆ। ਹੁਣ ਤੱਕ 26797 ਲਾਭਪਾਤਰੀਆਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।
ਸਰਕਾਰ ਉਪ-ਕੇਂਦਰਾਂ ਅਤੇ ਪੀਐਚਸੀ ਨੂੰ 'ਸਿਹਤ ਅਤੇ ਤੰਦਰੁਸਤੀ ਕੇਂਦਰਾਂ' ਵਜੋਂ ਅਪਗ੍ਰੇਡ ਕਰ ਰਹੀ ਹੈ। 117 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਤਬਦੀਲ ਕਰਨ ਲਈ ਚੁਣਿਆ ਗਿਆ ਹੈ। ਮੇਰੀ ਸਰਕਾਰ ਨੇ ਜਨਤਾ ਨਾਲ ਕੀਤੇ ਵਾਅਦੇ ਮੁਤਾਬਕ ਆਮ ਆਦਮੀ ਕਲੀਨਿਕ ਸ਼ੁਰੂ ਕੀਤਾ ਹੈ। ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੁੱਲ 504 ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ। ਪਿਛਲੇ 7 ਸਾਲਾਂ ਤੋਂ ਬੰਦ ਪਈ ਪਛਵਾੜਾ ਕੇਂਦਰੀ ਕੋਲਾ ਖਾਣ ਨੂੰ ਚਾਲੂ ਕਰ ਦਿੱਤਾ ਗਿਆ ਹੈ। ਝੋਨੇ ਦੇ ਸੀਜ਼ਨ ਵਿੱਚ 14311 ਮੈਗਾਵਾਟ ਬਿਜਲੀ ਦੀ ਆਪਣੀ ਹਰ ਸਮੇਂ ਦੀ ਮੰਗ ਨੂੰ ਪੂਰਾ ਕਰਦਾ ਹੈ ਜੋ ਪਿਛਲੇ ਸਾਲ ਨਾਲੋਂ 13% ਵੱਧ ਸੀ।ਰਾਜਪਾਲ ਦੇ ਸੰਬੋਧਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਨਾਲ ਸਬੰਧਤ ਮੁੱਦੇ ਅੱਧ ਵਿਚਕਾਰ ਉਠਾਏ ਤਾਂ ਰਾਜਪਾਲ ਨੇ ਕਿਹਾ ਕਿ ਤੁਸੀਂ ਮੇਰੇ ਭਾਸ਼ਣ ਤੋਂ ਬਾਅਦ ਇਸ 'ਤੇ ਚਰਚਾ ਕਰੋ।
ਰਾਜਪਾਲ ਦੇ ਭਾਸ਼ਣ ਦੌਰਾਨ ਸਦਨ ਵਿੱਚ ਹੰਗਾਮਾ :ਰਾਜਪਾਲ ਦੇ ਭਾਸ਼ਣ ਦੌਰਾਨ ਸਦਨ ਵਿੱਚ ਹੰਗਾਮਾ ਹੋਇਆ। ਰਾਜਪਾਲ ਵੱਲੋਂ ਸਰਕਾਰ 'ਤੇ ਉਠਾਏ ਗਏ ਮੁੱਦੇ 'ਤੇ ਹੰਗਾਮਾ ਹੋ ਰਿਹਾ ਹੈ। ਰਾਜਪਾਲ ਨੇ ਵਿਰੋਧੀ ਧਿਰ ਦੇ ਨੇਤਾ ਨੂੰ ਕਿਹਾ ਕਿ ਤੁਸੀਂ ਇਨ੍ਹਾਂ ਸਾਰੇ ਮੁੱਦਿਆਂ 'ਤੇ ਦੇਰ ਰਾਤ ਤੱਕ ਸਦਨ 'ਚ ਚਰਚਾ ਕਰ ਸਕਦੇ ਹੋ। ਦਰਅਸਲ ਵਿਧਾਨ ਸਭਾ 'ਚ ਬਜਟ ਪੜ੍ਹਦੇ ਹੋਏ ਰਾਜਪਾਲ ਨੇ ਕਿਹਾ ਕਿ ਵਿਰੋਧੀ ਧਿਰ ਨੇ "ਮੇਰੀ ਸਰਕਾਰ", ਇਸ ਸ਼ਬਦ ਨੂੰ ਲੈ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ।
ਪੰਜਾਬ ਵਿਚ ਕਾਨੂੰਨ ਪ੍ਰਬੰਧ ਡਾਵਾਂਡੋਲ : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਧਾਨ ਸ਼ਭਾ ਸੈਸ਼ਨ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸੈਸ਼ਨ ਉਸ ਸਮੇਂ ਸ਼ੁਰੂ ਹੋ ਰਿਹਾ ਹੈ, ਜਦੋਂ ਪੰਜਾਬ ਵਿਚ ਕਾਨੂੰਨ ਪ੍ਰਬੰਧ ਡਾਵਾਂਡੋਲ ਹਨ। ਪੰਜਾਬ ਵਿਚ ਗੈਂਗਸਟਰਾਂ, ਸੂਬਾ ਨੇ ਤੋੜਨ ਵਾਲੀਆਂ ਤਾਕਤਾਂ ਦਾ ਰਾਜ ਹੈ। ਇਨ੍ਹਾਂ ਅੱਗੇ ਪੰਜਾਬ ਸਰਕਾਰ ਨੇ ਗੋਡੇ ਟੇਕੇ ਹੋਏ ਹਨ। ਕਾਨੂੰਨ ਦੇ ਵਿਸ਼ੇ ਉਤੇ ਪੰਜਾਬ ਸਰਕਾਰ ਨੂੰ ਜਵਾਬ ਦੇਣਾ ਪਵੇਗਾ ਕਿ ਆਮ ਆਦਮੀ ਆਪਣੇ ਆਪ ਨੂੰ ਕਦੋਂ ਸੁਰੱਖਿਅਤ ਸਮਝੇਗਾ।
ਪੰਜਾਬ ਵਿਚ ਸਰਕਾਰ ਚੰਗੇ ਤਰੀਕੇ ਨਾਲ ਕੰਮ ਕਰ ਰਹੀ : ਆਮ ਆਦਮੀ ਪਾਰਟੀ ਦੇ ਵਿਧਾਇਕ ਬੀਬੀ ਬਲਜਿੰਦਰ ਕੌਰ ਦਾ ਕਹਿਣਾ ਹੈ ਕਿ ਅਜਨਾਲਾ ਕਾਂਡ ਜਾਂ ਕਿਤੇ ਵੀ ਇਹੋ ਜਿਹੀ ਘਟਨਾ ਵਾਪਰਦੀ ਹੈ ਤਾਂ ਇਨ੍ਹਾਂ ਦੀ ਜ਼ਿੰਮੇਵਾਰ ਸਰਕਾਰ ਨਹੀਂ ਹੈ। ਆਮ ਆਦਮੀ ਪਾਰਟੀ ਦੀ ਪਹਿਲੀ ਸਰਕਾਰ ਹੈ, ਜਿਸ ਨੇ ਆਪਣੇ ਮੰਤਰੀਆਂ ਨੂੰ ਵੀ ਭ੍ਰਿਸ਼ਟਾਚਾਰ ਲਈ ਬਖਸ਼ਿਆ ਨਹੀਂ ਹੈ। ਕੇਂਦਰ ਸਰਕਾਰ ਚਾਹੁੰਦੀ ਹੈ ਕਿ ਸੂਬਿਆਂ ਦੇ ਅਧਿਕਾਰ ਉਸ ਕੋਲ ਜਾਵੇ। ਪੰਜਾਬ ਵਿਚ ਸਰਕਾਰ ਚੰਗੇ ਤਰੀਕੇ ਨਾਲ ਕੰਮ ਕਰ ਰਹੀ ਹੈ ਜੋ ਕੇਂਦਰ ਕੋਲੋਂ ਬਰਦਾਸ਼ਤ ਨਹੀਂ ਹੋ ਰਿਹਾ ।