ਚੰਡੀਗੜ੍ਹ:ਪੰਜਾਬ ਸਰਕਾਰ ਨੇ 21 ਫਰਵਰੀ ਨੂੰ 3 ਮਾਰਚ ਤੋਂ ਬਜਟ ਇਲਜ਼ਾਸ ਸ਼ੁਰੂ ਕਰਨ ਦੀ ਜਾਣਕਾਰੀ ਸਾਂਝੀ ਕੀਤੀ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬਜਟ ਇਜਲਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਗਵਰਨਰ ਦੇ ਵਕੀਲ ਨੇ ਸੁਪਰੀਮ ਕੋਰਟ ਵਿਚ ਦਿੱਤੀ ਸੀ। ਜਿਸ ਤੋਂ ਇਹ ਗੱਲ ਪੱਕੀ ਹੋ ਗਈ ਹੈ ਕਿ 16 ਵਿਧਾਨ ਸਭਾ ਦਾ ਬਜਟ ਇਲਜਾਸ 3 ਮਾਰਚ ਤੋਂ ਸ਼ੁਰੂ ਹੋ ਜਾਵੇਗਾ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕਿਹਾ ਹੈ ਕਿ ਬੇਸ਼ੱਕ ਮੁੱਖ ਮੰਤਰੀ ਦੇ ਟਵੀਟ ਗੈਰ-ਵਾਜਬ ਹੋਣ ਪਰ ਬਜਟ ਸ਼ੈਸਨ ਵਿੱਚ ਦੇਰੀ ਨਹੀਂ ਕੀਤੀ ਜਾ ਸਕਦੀ।
ਰਾਜਪਾਲ ਨੇ ਦਿੱਤੀ ਮਨਜ਼ੂਰੀ:ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 3 ਮਾਰਚ ਤੋਂ ਬਜਟ ਪੇਸ਼ ਕਰਨ ਲਈ ਪੰਜਾਬ ਦੇ ਗਵਰਵਰ ਤੋਂ ਮਨਜ਼ੂਰੀ ਮੰਗੀ ਸੀ। ਜਿਸ ਤੋਂ ਬਾਅਦ ਰਾਜਪਾਲ ਨੇ ਇਹ ਕਹਿੰਦੇ ਹੋਈ ਮਨਜ਼ੂਰੀ ਨਹੀਂ ਦਿੱਤੀ ਸੀ ਕਿ ਪੰਜਾਬ ਸਰਕਾਰ ਪਹਿਲਾ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਵੇ ਜਿਸ ਤੋਂ ਬਾਅਦ ਇਸ ਮਾਮਲੇ ਉਤੇ ਰਾਜਨੀਤਿਕ ਚਰਚਾ ਸ਼ੁਰੂ ਹੋ ਗਈ ਸੀ। ਪੰਜਾਬ ਦੇ ਰਾਜਪਾਲ ਤੋ ਮਨਜ਼ੂਰੀ ਲੈਣ ਦੇ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਸਹਾਰਾ ਲਿਆ ਸੀ। ਇਸ ਮਾਮਲੇ ਉਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋ ਰਹੀ ਸੀ। ਜਿਸ ਵਿੱਚ ਰਾਜਪਾਲ ਦੇ ਵਕੀਲ ਨੇ ਜਾਣਕਾਰੀ ਦਿੱਤੀ ਕਿ 3 ਮਾਰਚ ਤੋਂ ਬਜਟ ਇਜਲਾਸ ਸੱਦਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਰਾਜਪਾਲ ਨੇ ਕਿਹਾ ਸੀ- ਮੁੱਖ ਮੰਤਰੀ ਦਾ ਟਵੀਟ ਅਪਮਾਨਜਨਕ ਹੈ : ਪੰਜਾਬ ਸਰਕਾਰ ਨੇ ਮਾਰਚ ਮਹੀਨੇ ਵਿੱਚ ਬਜਟ ਸੈਸ਼ਨ ਬੁਲਾਉਣ ਲਈ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਭੇਜਿਆ ਸੀ, ਪਰ ਰਾਜਪਾਲ ਨੇ ਆਪਣੇ ਜਵਾਬ ਵਿੱਚ ਇਹ ਕਹਿ ਕੇ ਬਜਟ ਸੈਸ਼ਨ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੇ ਪੱਤਰ ਦੇ ਜਵਾਬ ਵਿੱਚ ਟਵੀਟ ਕੀਤਾ, ਜੋ ਕਿ ਅਪਮਾਨਜਨਕ ਸੀ। ਇਸ ਦੇ ਲਈ ਉਹ ਕਾਨੂੰਨੀ ਸਲਾਹ ਲੈ ਰਿਹਾ ਹੈ। ਉਹ ਕਾਨੂੰਨੀ ਸਲਾਹ ਤੋਂ ਬਾਅਦ ਹੀ ਮਨਜ਼ੂਰੀ ਬਾਰੇ ਫੈਸਲਾ ਕਰੇਗਾ।
ਇਨ੍ਹਾਂ ਮੁੱਦਿਆਂ 'ਤੇ ਝਗੜਾ:ਪੰਜਾਬ ਦੇ ਰਾਜਪਾਲ ਨੇ ਅਧਿਆਪਕਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ, ਗੁਰਿੰਦਰਜੀਤ ਸਿੰਘ ਜਵੰਦਾ ਨੂੰ ਸੂਚਨਾ-ਸੰਚਾਰ ਅਤੇ ਤਕਨਾਲੋਜੀ ਕਾਰਪੋਰੇਸ਼ਨ (ਆਈ.ਸੀ.ਟੀ.ਸੀ.) ਦਾ ਚੇਅਰਮੈਨ ਬਣਾਉਣ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਦੀ ਨਿਯੁਕਤੀ ਅਤੇ ਤਰੱਕੀ, ਨਵਲ ਅਗਰਵਾਲ ਨੂੰ ਸੁਰੱਖਿਆ ਸਬੰਧੀ ਗੁਪਤ ਮੀਟਿੰਗ ਵਿੱਚ ਬਿਠਾਉਣ ਆਦਿ ਨੂੰ ਪ੍ਰਵਾਨਗੀ ਦੇਣ ਬਾਰੇ ਸਵਾਲ ਪੁੱਛੇ। ਉਨ੍ਹਾਂ ਦਾ ਜਵਾਬ ਦੇਣ ਦੀ ਬਜਾਏ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਉਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਪ੍ਰਤੀ ਜਵਾਬਦੇਹ ਹਨ ਨਾ ਕਿ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਕਿਸੇ ਰਾਜਪਾਲ ਨੂੰ। ਉਨ੍ਹਾਂ ਇਹ ਵੀ ਲਿਖਿਆ ਕਿ ਪੰਜਾਬ ਦੇ ਫੈਸਲੇ ਕੇਂਦਰ ਸਰਕਾਰ ਵੱਲੋਂ ਚੁਣੇ ਹੋਏ ਨੁਮਾਇੰਦੇ ਨਹੀਂ ਸਗੋਂ ਚੁਣੇ ਹੋਏ ਨੁਮਾਇੰਦੇ ਲੈਣਗੇ। ਰਾਜਪਾਲ ਨੇ ਹੁਣ ਇਸ ਟਵੀਟ ਨੂੰ ਬਜਟ ਸੈਸ਼ਨ ਨੂੰ ਮਨਜ਼ੂਰੀ ਨਾ ਦੇਣ ਦਾ ਆਧਾਰ ਬਣਾਇਆ ਹੈ।
ਕਦੋਂ ਹੋਵੇਗਾ ਬਜਟ ਪੇਸ਼:ਦੱਸਣਯੋਗ ਹੈ ਕਿ ਇਹ ਬਜਟ ਇਜਲਾਸ 3 ਮਾਰਚ ਤੋਂ ਲੈ ਕੇ 24 ਮਾਰਚ ਤੱਕ ਚਲੇਗਾ। ਇਹ ਬਜਟ ਦਾ ਇਜਲਾਸ 3 ਮਾਰਚ ਨੂੰ ਰਾਜਪਾਲ ਦੇ ਭਾਸਣ ਤੋਂ ਹੀ ਸ਼ੁਰੂ ਹੋਵੇਗਾ ਜਿਸ ਤੋਂ ਬਾਅਦ 2 ਵਜੇ ਵਿਛੜੀਆਂ ਸ਼ਖਸੀਅਤਾਂ ਨੂੰ ਸਰਧਾਜ਼ਲੀ ਦਿੱਤੀ ਜਾਵੇਗੀ 6 ਮਾਰਚ ਨੂੰ ਧੰਨਵਾਦ ਮਤਾ ਪਾਸ ਕਰਨ ਤੋਂ ਬਾਅਦ ਰਾਜਪਾਲ ਦੇ ਭਾਸਣ ਉਤੇ ਚਰਚਾ ਹੋਵੇਗੀ ਇਹ ਚਰਚਾ ਉਦੋਂ ਤੱਕ ਚਲੇਗੀ ਜਦੋਂ ਤੱਕ ਜਦੋਂ ਤੱਕ ਕੋਈ ਨਤੀਜਾ ਨਹੀਂ ਨਿਕਲਿਆ ਆਉਦਾ। ਜਿਸ ਤੋਂ ਬਾਅਦ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀਆਂ ਰਿਪੋਰਟਾਂ ਗ੍ਰਾਂਟਾ ਆਦਿ ਦੇ ਬਿੱਲ ਪੇਸ਼ ਕੀਤੇ ਜਾਣਗੇ। ਜਿਸ ਤੋਂ ਬਾਅਦ ਆਮ ਵਿਧਾਨਕ ਕੰਮ ਕਾਜ ਹੋਵੇਗਾ। ਇਸ ਤਰ੍ਹਾ ਹੀ 10 ਮਾਰਚ ਨੂੰ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ ਜਾਵੇਗਾ। ਜਿਸ ਤੋਂ ਬਾਅਦ ਬਜਟ ਵਿੱਚ ਸਾਮਲ ਚੀਜ਼ਾ ਉਤੇ ਬਹਿਸ ਹੋਵੇਗੀ। ਇਹ ਬਹਿਸ ਵੋਟਿੰਗ ਖਤਮ ਹੋਣ ਤੱਕ ਚਲੇਗੀ। 22 ਮਾਰਚ ਨੂੰ ਗੈਰ ਸਰਕਾਰੀ ਕੰਮਕਾਜ ਤੋਂ ਬਾਅਦ 24 ਮਾਰਚ ਨੂੰ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ:-Punjab Budget 2023-24: 10 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ