ਪੰਜਾਬ

punjab

ETV Bharat / state

ਸਰਕਾਰੀ ਤੇ ਨਿੱਜੀ ਮੈਡੀਕਲ ਕਾਲਜਾਂ ਨੂੰ MBBS ਦੀਆਂ ਫੀਸਾਂ 'ਚ ਵਾਧਾ ਕਰਨ ਦੀ ਮਨਜ਼ੂਰੀ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿਸ ਵਿਚ ਕਈ ਅਹਿਸ ਫੈਸਲੇ ਕੀਤੇ ਗਏ। ਵਿਦਿਆਰਥੀਆਂ ਲਈ ਡਾਕਟਰੀ ਸਿੱਖਿਆ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਅੱਜ ਰਾਜ ਦੇ ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜਾਂ ਵਿਚ ਐਮ.ਬੀ.ਬੀ.ਐੱਸ. ਕੋਰਸ ਲਈ ਫੀਸਾਂ ਵਧਾਉਣ ਦਾ ਫੈਸਲਾ ਕੀਤਾ ਹੈ।

ਪੰਜਾਬ ਕੈਬਨਿਟ
ਪੰਜਾਬ ਕੈਬਨਿਟ

By

Published : May 27, 2020, 11:52 PM IST

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ, ਜਿਸ ਵਿਚ ਕਈ ਅਹਿਸ ਫੈਸਲੇ ਕੀਤੇ ਗਏ। ਵਿਦਿਆਰਥੀਆਂ ਲਈ ਡਾਕਟਰੀ ਸਿੱਖਿਆ ਅਤੇ ਬਿਹਤਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮੰਤਰੀ ਮੰਡਲ ਨੇ ਅੱਜ ਰਾਜ ਦੇ ਸਰਕਾਰੀ ਅਤੇ ਨਿੱਜੀ ਮੈਡੀਕਲ ਕਾਲਜਾਂ ਵਿਚ ਐਮ.ਬੀ.ਬੀ.ਐੱਸ. ਕੋਰਸ ਲਈ ਫੀਸਾਂ ਵਧਾਉਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਰਾਜ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਐਮ.ਬੀ.ਬੀ.ਐੱਸ. ਕੋਰਸ ਫੀਸ ਸਾਲ 2015 ਅਤੇ ਨਿੱਜੀ ਮੈਡੀਕਲ ਕਾਲਜਾਂ ਲਈ 2014 ਵਿੱਚ ਸੂਚਿਤ ਕੀਤੀ ਗਈ ਸੀ। ਮੈਡੀਕਲ ਕਾਲਜਾਂ ਨੂੰ ਇਨ੍ਹਾਂ 5-6 ਸਾਲਾਂ ਵਿਚ ਕੀਮਤ ਸੂਚਕ ਵਿਚ ਵਾਧਾ ਹੋਣ ਕਾਰਨ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਹ ਮੈਡੀਕਲ ਕੌਂਸਲ ਆਫ ਇੰਡੀਆ ਦੇ ਨਿਯਮਾਂ ਨੂੰ ਪੂਰਾ ਕਰਨ ਵਿਚ ਅਸਮਰਥ ਹਨ।

ਜ਼ਿਕਰਯੋਗ ਹੈ ਕਿ ਇਹ ਮੈਡੀਕਲ ਕਾਲਜ ਨਿਰੰਤਰ ਫੀਸਾਂ ਵਿੱਚ ਵਾਧੇ ਦੀ ਮੰਗ ਕਰ ਰਹੇ ਹਨ, ਕਿਉਂਕਿ ਮੌਜੂਦਾ ਫੀਸ ਰੇਟਾਂ ਨਾਲ ਵਿਦਿਆਰਥੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਮੁਸ਼ਕਲ ਹੋ ਰਿਹਾ ਹੈ। ਇਸ ਸਮੇਂ ਦੌਰਾਨ ਮੰਤਰੀ ਮੰਡਲ ਨੇ ਟਰਾਂਸਪੋਰਟ ਵਿਭਾਗ ਦੀਆਂ ਸਾਲ 2016-17 ਅਤੇ 2017-18 ਦੀਆਂ ਪ੍ਰਬੰਧਕੀ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਪੰਜਾਬ ਐਗਰੀਕਲਚਰਲ ਗਰੁੱਪ-ਏ ਸਰਵਿਸਿਜ਼ ਰੂਲਜ਼ -2013 ਵਿਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ।

ABOUT THE AUTHOR

...view details