ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਖ਼ਤਮ ਹੋ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ 'ਚ ਕਈ ਅਹਿਮ ਫ਼ੈਸਲੇ ਲਏ ਗਏ।
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਖ਼ਤਮ, ਕਈ ਅਹਿਮ ਫ਼ੈਸਲਿਆਂ 'ਤੇ ਲੱਗੀ ਮੋਹਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੀਟਿੰਗ 'ਚ ਕੈਬਿਨੇਟ ਨੇ ਮਾਲੀਆ ਵਧਾਉਣ ਲਈ ਇੰਤਕਾਲ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਹੈ।
ਇਸ ਮੀਟਿੰਗ ਵਿੱਚ ਪੰਜਾਬ ਕੈਬਿਨੇਟ ਨੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਤ ਕਰਨ ਅਤੇ ਰੁਜ਼ਗਾਰ ਪੈਦਾ ਕਰਨ ਲਈ ਲੁਧਿਆਣਾ ਵਿਖੇ ਆਧੁਨਿਕ ਉਦਯੋਗਿਕ ਪਾਰਕ ਸਥਾਪਤ ਕਰਨ ਅਤੇ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਵਿਖੇ ਏਕੀਕ੍ਰਿਤ ਨਿਰਮਾਣ ਕਲੱਸਟਰ ਸਥਾਪਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੈਬਿਨੇਟ ਨੇ ਇੱਕ ਹੋਰ ਫੈਸਲਾ ਲੈਂਦੇ ਹੋਏ ਮਾਲੀਆ ਵਧਾਉਣ ਲਈ ਇੰਤਕਾਲ ਫੀਸ 300 ਰੁਪਏ ਤੋਂ ਵਧਾ ਕੇ 600 ਰੁਪਏ ਕਰ ਦਿੱਤੀ ਹੈ।
ਦੱਸ ਦੇਈਏ ਇਸ ਮੀਟਿੰਗ ਵਿੱਚ ਕੈਬਿਨੇਟ ਮੰਤਰੀ ਮਨਪ੍ਰੀਤ ਬਾਦਲ, ਤ੍ਰਿਪਤ ਰਜਿੰਦਰ ਬਾਜਵਾ, ਬਲੀਬਰ ਸਿੱਧੂ, ਸਾਧੂ ਸਿੰਘ ਧਰਮਸੋਤ, ਸੁਖਵਿੰਦਰ ਸਿੰਘ ਸਰਕਾਰੀਆ, ਅਰੁਣ ਚੌਧਰੀ ਅਤੇ ਰਜ਼ੀਆ ਸੁਲਤਾਨਾ ਸ਼ਾਮਲ ਹਨ।