ਚੰਡੀਗੜ੍ਹ: 18 ਜੁਲਾਈ ਮੰਗਲਵਾਰ ਨੂੰ ਪੰਜਾਬ ਕੈਬਿਨੇਟ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਇਸ ਕਰਕੇ ਵੀ ਖ਼ਾਸ ਰਹਿਣ ਵਾਲੀ ਹੈ ਕਿਉਂਕਿ ਨਵਜੋਤ ਸਿੱਧੂ ਦੇ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਮੀਟਿੰਗ ਹੋਏਗੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਸਿੱਧੂ ਮੰਤਰੀ ਹੁੰਦੇ ਹੋਏ ਮੀਟਿੰਗ 'ਚ ਨਹੀਂ ਪਹੁੰਚੇ ਸਨ। ਸੂਤਰਾਂ ਮੁਤਾਬਿਕ ਕੈਬਿਨੇਟ ਦੀ ਇਸ ਮੀਟਿੰਗ 'ਚ ਕਈ ਗੰਭੀਰ ਮੁੱਦਿਆਂ 'ਤੇ ਚਰਚਾ ਹੋਣ ਦੇ ਅਸਾਰ ਹਨ।
ਪੰਜਾਬ ਕੈਬਿਨੇਟ ਦੀ ਮੀਟਿੰਗ 18 ਨੂੰ, ਸਿੱਧੂ ਦੇ ਅਸਤੀਫ਼ੇ 'ਤੇ ਚਰਚਾ ਸੰਭਵ - syl issue
ਪੰਜਾਬ ਕੈਬਨਿਟ ਦੀ 18 ਜੁਲਾਈ ਨੂੰ ਹੋਣ ਵਾਲੀ ਮੀਟਿੰਗ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਮੁੱਖ ਤੌਰ 'ਤੇ SYL ਤੇ ਨਵਜੋਤ ਸਿੱਧੂ 'ਤੇ ਵੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।
ਮੀਟਿੰਗ ਵਿੱਚ SYL ਦਾ ਮੁੱਦਾ 'ਤੇ ਚਰਚਾ ਹੋ ਸਕਦੀ ਹੈ ਕਿਉਂਕਿ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਸਤੰਬਰ ਮਹੀਨੇ 'ਚ ਇਸ ਸਬੰਧੀ ਸੁਪਰੀਮ ਕੋਰਟ ਨੂੰ ਰਿਪੋਰਟ ਸੌਂਪਣੀ ਹੈ। ਮੀਟਿੰਗ 'ਚ ਵਾਟਰ ਰੈਗੂਲੇਟਰੀ ਅਥਾਰਟੀ, ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਅਤੇ ਵਨ ਟਾਈਮ ਸੈਟਲਮੈਂਟ ਪਾਲਿਸੀ ਰਿਵਾਈਜ਼ ਕਰਨ ਬਾਰੇ ਵੀ ਚਰਚਾ ਹੋ ਸਕਦੀ ਹੈ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫ਼ਿਲਹਾਲ ਆਪਣੇ ਦਿੱਲੀ ਦੌਰੇ 'ਤੇ ਹਨ। ਦਿੱਲੀ 'ਚ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਉੱਥੇ ਹੀ ਸੰਸਦ ਭਵਨ ਵਿੱਚ ਉਨ੍ਹਾਂ ਨੇ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ।