ਚੰਡੀਗੜ੍ਹ: ਪੰਜਾਬ ਸਰਕਾਰ ਦੀ 16 ਜੂਨ ਨੂੰ ਹੋਣ ਵਾਲੀ ਕੈਬਿਨੇਟ ਬੈਠਕ ਨੂੰ 18 ਜੂਨ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਰਿਹਾਇਸ਼ ਤੋਂ ਵੀਡੀਓ ਕਾਨਫਰੰਸ ਰਾਹੀ ਬੈਠਕ 'ਚ ਹਿੱਸਾ ਲੈਂਣਗੇ।
ਜ਼ਿਕਰਯੋਗ ਹੈ ਕਿ 16 ਜੂਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸ ਰਾਹੀ ਬੈਠਕ ਕਰਨਗੇ। ਪੀਐੱਮ ਮੋਦੀ ਨਾਲ ਬੈਠਕ ਦੇ ਮੱਦੇਨਜ਼ਰ ਕੈਬਿਨੇਟ ਬੈਠਕ ਨੂੰ ਮੁਲਤਵੀ ਕੀਤਾ ਗਿਆ ਹੈ। ਕੈਬਿਨੇਟ ਬੈਠਕ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਤੇ ਲੌਕਡਾਊਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ।
ਕੈਬਿਨੇਟ ਬੈਠਕ 18 ਜੂਨ ਤੱਕ ਮੁਅਤਲ ਸੂਬੇ 'ਚ ਲਗਾਤਾਰ ਵੱਧ ਰਹੇ ਕੋਰੋਨਾ ਮਰੀਜ਼ਾ ਦੀ ਗਿਣਤੀ ਨੇ ਸਰਕਾਰ ਨੂੰ ਚਿੰਤਾ 'ਚ ਪਾ ਦਿੱਤਾ ਹੈ। ਸਰਕਾਰ ਦੇ ਵਧੇ ਮਾਮਲਿਆਂ ਨੂੰ ਵੇਖਦੇ ਹੋਏ ਵੀਕੇਂਡ ਤੇ ਸਰਕਾਰੀ ਛੁੱਟੀ ਮੌਕੇ ਲੌਕਡਾਊਨ ਦੇ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਅੱਜ ਯਾਨੀ ਕਿ ਸ਼ਨੀਵਾਰ ਨੂੰ ਸੂਬੇ ਅੰਦਰ ਲੌਕਡਾਊਨ ਲਗਾਇਆ ਗਿਆ ਹੈ। ਹਾਲਾਂਕਿ ਇਸ ਲੌਕਡਾਊਨ 'ਚ ਸਾਰੀ ਜ਼ਰੂਰਤ ਦੀਆਂ ਦੁਕਾਨਾਂ ਸ਼ਾਮ 7 ਵਜੇ ਤੱਕ ਖੁਲ੍ਹੀਆਂ ਰਹਿਣਗੀਆਂ ਜਦੋਂ ਕਿ ਸ਼ਰਾਬ ਦਾ ਠੇਕਾ ਵੀ 8 ਵਜੇ ਤੱਕ ਖੁਲ੍ਹੇ ਰਹਿ ਸਕਦੇ ਹਨ।
ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3118 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 673 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 63 ਲੋਕਾਂ ਦੀ ਮੌਤ ਹੋਈ ਹੈ।