ਚੰਡੀਗੜ੍ਹ: ਪੰਜਾਬ ਵਜ਼ਾਰਤ ਦੀ ਬੈਠਕ ਅੱਜ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ ਜਿਸ ਵਿਚ ਆਉਣ ਵਾਲੇ ਬਜਟ ਸੈਸ਼ਨ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।
ਪੰਜਾਬ ਵਜ਼ਾਰਤ ਦੀ ਬੈਠਕ ਅੱਜ, ਬਜਟ ਸੈਸ਼ਨ ਨੂੰ ਦਿੱਤੀ ਜਾਵੇਗੀ ਪ੍ਰਵਾਨਗੀ - Budget session will be approved in Cabinet meeting
ਅੱਜ ਪੰਜਾਬ ਵਜ਼ਾਰਤ ਦੀ ਬੈਠਕ ਹੋਣ ਜਾ ਰਹੀ ਹੈ ਜੋ ਕਿ ਪੰਜਾਬ ਭਵਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਵੇਗੀ।
ਪੰਜਾਬ ਵਜ਼ਾਰਤ ਦੀ ਬੈਠਕ
ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਇੱਕ ਨਵੀਂ ਕਲਚਰ ਪਾਲਿਸੀ ਵੀ ਬਣਾਈ ਗਈ ਹੈ। ਉਹ ਵੀ ਅੱਜ ਕੈਬਿਨੇਟ ਦੇ ਏਜੰਡੇ ਵਿਚ ਸ਼ਾਮਿਲ ਹੋਵੇਗੀ।
ਇਸ ਪਾਲਿਸੀ ਤਹਿਤ ਪੰਜਾਬੀ ਗੀਤਾਂ ਵਿਚ ਵੱਧ ਰਹੇ ਨਸ਼ਾ ਅਤੇ ਹਥਿਆਰਾਂ ਦੇ ਕਲਚਰ ਨੂੰ ਰੋਕਣ ਲਈ ਉਪਰਾਲੇ ਕੀਤੇ ਜਾਣਗੇ।