ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕੈਬਿਨੇਟ ਬੈਠਕ ਹੋਵੇਗੀ। ਇਸ ਮੀਟਿੰਗ ਦੌਰਾਨ ਪੰਜਾਬ ਇਨਵੇਸਟਰ ਮੀਟ ਉੱਤੇ ਚਰਚਾ ਕੀਤੀ ਜਾਵੇਗੀ। ਇਨਵੈਸਟਮੈਂਟ ਸਮਿਟ 5-6 ਦਸਬੰਰ ਨੂੰ ਹੋਣ ਜਾ ਰਹੀ ਹੈ।
ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਅੱਜ - progressive punjab investors summit 2019
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਵੇਗੀ ਅੱਜ ਕੈਬਿਨੇਟ ਮੀਟਿੰਗ।
ਫੋਟੋ
ਇਸ ਤੋਂ ਪਹਿਲਾਂ 2 ਦਸੰਬਰ ਨੂੰ ਹੋਈ ਕੈਬਿਨੇਟ ਬੈਠਕ ਵਿੱਚ ਵੀ ਅਹਿਮ ਮੁੱਦਿਆਂ ਉੱਤੇ ਚਰਚਾ ਹੋਈ ਸੀ। ਮੀਟਿੰਗ ਤੋਂ ਬਾਹਰ ਆ ਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਸੀ ਕਿ ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਦੇਸ਼ ਅਤੇ ਵਿਦੇਸ਼ ਦੇ ਕਾਰੋਬਾਰੀਆਂ ਨਾਲ ਮਿਲ ਕੇ ਵੱਡੇ ਇਨਵੈਸਟਮੈਂਟ ਸਮਿਟ ਕਰਵਾਈ ਜਾ ਰਹੀ ਹੈ ਜਿਸ ਵਿੱਚ ਪੰਜਾਬ ਵਿੱਚ ਇੰਡਸਟਰੀ ਲਗਾਉਣ ਵਾਲੇ ਕਾਰੋਬਾਰੀ ਸ਼ਾਮਲ ਹੋਣਗੇ।
ਉਨ੍ਹਾਂ ਕਿਹਾ ਕਿ ਬਹੁਤ ਸਾਰੇ ਉਦਯੋਗਪਤੀ ਪੰਜਾਬ ਵਿੱਚ ਆਪਣੀ ਹਿੱਸੇਦਾਰੀ ਪਾਉਣਾ ਚਾਹੁੰਦੇ ਹਨ। ਇਸ ਲਈ 50 ਹਜ਼ਾਰ ਕਰੋੜ ਦਾ ਨਿਵੇਸ਼ ਲੱਗ ਵੀ ਚੁੱਕਾ ਹੈ।