ਚੰਡੀਗੜ੍ਹ: ਵੀਰਵਾਰ ਨੂੰ ਪੰਜਾਬ ਕੈਬਿਨੇਟ ਦੀ ਬੈਠਕ ਹੋਵੇਗੀ। ਇਹ ਬੈਠਕ ਦੁਪਹਿਰ 3.30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਰਿਹਾਇਸ਼ ਤੋਂ ਵੀਡੀਓ ਕਾਨਫਰੰਸ ਰਾਹੀ ਬੈਠਕ 'ਚ ਹਿੱਸਾ ਲੈਣਗੇ।
ਪੰਜਾਬ ਕੈਬਿਨੇਟ ਦੀ ਬੈਠਕ ਅੱਜ, ਦੁਪਹਿਰ 3.30 ਵਜੇ ਹੋਵੇਗੀ ਮੀਟਿੰਗ - ਪੰਜਾਬ ਕੈਬਿਨੇਟ ਦੀ ਬੈਠਕ ਅੱਜ
ਅੱਜ ਦੁਪਹਿਰ 3.30 ਵਜੇ ਪੰਜਾਬ ਕੈਬਿਨੇਟ ਦੀ ਬੈਠਕ ਹੋਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਬੈਠਕ ਵਿੱਚ ਆਪਣੀ ਰਿਹਾਇਸ਼ ਤੋਂ ਵੀਡੀਓ ਕਾਨਫਰੰਸ ਰਾਹੀ ਹਿੱਸਾ ਲੈਂਣਗੇ।
ਫ਼ੋਟੋ।
ਪਹਿਲਾਂ ਇਹ ਮੀਟਿੰਗ 16 ਜੂਨ ਨੂੰ ਹੋਣੀ ਸੀ ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਕੈਬਿਨੇਟ ਬੈਠਕ 'ਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਤੇ ਲੌਕਡਾਊਨ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 3,497 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 881 ਮਾਮਲੇ ਐਕਟਿਵ ਹਨ ਅਤੇ ਹੁਣ ਤੱਕ 78 ਲੋਕਾਂ ਦੀ ਮੌਤ ਚੁੱਕੀ ਹੈ। 2538 ਕੋਰੋਨਾ ਪੀੜਤ ਸਿਹਤਯਾਬ ਹੋ ਗਏ ਹਨ।