ਚੰਡੀਗੜ੍ਹ:ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ (Minister Fauja Singh Sarari has resigned) ਦਿੱਤਾ ਜਾਣ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਜ਼ਿਕਰਯੋਗ ਹੈ ਕਿ ਫੌਜਾ ਸਿੰਘ ਸਰਾਰੀ ਉੱਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਮੁੱਦੇ ਨੂੰ ਲੈਕੇ ਪੰਜਾਬ ਸਰਕਾਰ ਨੂੰ ਵਿਰੋਧੀ ਲਗਾਤਾਰ ਘੇਰ ਰਹੇ ਸਨ। ਅਜਿਹੇ ਵਿੱਚ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਨੇ ਪਹਿਲਾਂ ਤੋਂ ਉਨ੍ਹਾਂ ਦੇ ਵਿਰੋਧ ਵਿੱਚ ਚੱਲ ਰਹੀਆਂ ਹਵਾਵਾਂ ਨੂੰ ਹੋਰ ਅੱਗ ਦਿੱਤੀ ਹੈ।
ਕੈਬਨਿਟ ਫੇਰਬਦਲ:ਦੱਸ ਦਈਏ ਫੌਜਾ ਸਿੰਘ ਸਰਾਰੀ ਨੇ ਅਸਤੀਫ਼ਾ ਨਿਜੀ ਕਾਰਨਾਂ ਦਾ ਹਵਾਲਾ (Resigned citing personal reasons) ਦਿੰਦਿਆਂ ਦਿੱਤਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਜੁਝਾਰੂ ਸਿਪਾਹੀ ਹਨ ਅਤੇ ਪਾਰਟੀ ਲਈ ਹਮੇਸ਼ਾ ਕੰਮ ਕਰਦੇ ਰਹਿਣਗੇ। ਸਰਾਰੀ ਦੇ ਅਸਤੀਫ਼ੇ ਮਗਰੋਂ ਮੀਡੀਆ ਰਿਪੋਰਟਾਂ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ ਪੰਜਾਬ ਕੈਬਨਿਟ 'ਚ ਵੀ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਹੈ ਅਤੇ ਕਈ ਮੰਤਰੀਆਂ ਦੇ ਵਿਭਾਗ ਬਦਲੇ (Departments of many ministers can be changed) ਜਾ ਸਕਦੇ ਹਨ। ਇਸ ਤੋਂ ਇਲਾਵਾ ਨਵੇਂ ਚਿਹਰਿਆਂ ਨੂੰ ਵੀ ਮੌਕਾ ਮਿਲ ਸਕਦਾ ਹੈ। ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਅੱਜ ਸ਼ਾਮ 5 ਵਜੇ ਰਾਜਪਾਲ ਰਿਹਾਇਸ਼ 'ਚ ਇਕ ਸਾਦੇ ਪ੍ਰੋਗਰਾਮ 'ਚ ਨਵੇਂ ਚਿਹਰਿਆਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ।
ਮੰਤਰੀ ਮੰਡਲ ਵਿੱਚ 4 ਮੰਤਰੀਆਂ ਦੀ ਥਾਂ ਖਾਲੀ:ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਵਿੱਚ 4 ਮੰਤਰੀਆਂ ਦੀ ਥਾਂ ਖਾਲੀ ਹੈ। ਇਸ ਸਮੇਂ ਪੰਜਾਬ ਮੰਤਰੀ ਮੰਡਲ ਵਿੱਚ 13 ਮੰਤਰੀਆਂ ਦੇ ਨਾਲ 1 ਮੁੱਖ ਮੰਤਰੀ ਹੈ। ਮੰਤਰੀ ਮੰਡਲ ਵਿੱਚ ਕਈ ਨਵੇਂ ਚਿਹਰਿਆਂ ਨੂੰ ਥਾਂ ਮਿਲ ਸਕਦੀ ਹੈ ਤੇ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ।