ਪੰਜਾਬ

punjab

ETV Bharat / state

PSPCL ਅਤੇ PSTCL ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ ਦਿੱਤੀਆਂ ਗਈਆਂ 3972 ਨੌਕਰੀਆਂ : ਹਰਭਜਨ ਸਿੰਘ ਈ.ਟੀ.ਓ. - ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦਾਅਵਾ ਕਰਦਿਆ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਕਿ PSPCL ਅਤੇ PSTCL ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 3972 ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਤੰਬਰ ਤੱਕ ਐਸ.ਡੀ.ਓਜ਼ ਦੀਆਂ 139 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਕਰ ਲਈ ਜਾਵੇਗੀ।

Punjab Cabinet Minister Harbhajan Singh ETO
Punjab Cabinet Minister Harbhajan Singh ETO

By

Published : Jul 21, 2023, 9:15 AM IST

ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵੀਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਦੇਣ ਦੇ ਮਿਸ਼ਨ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (PSTCL) ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 3972 ਨੌਕਰੀਆਂ ਪ੍ਰਦਾਨ ਕੀਤੀਆਂ ਹਨ।

ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਸੂਬੇ ਦੇ 3224 ਯੋਗ ਅਤੇ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਇਸ ਭਰਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਨੇ ਆਪਣੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਜੂਨ 2023 ਤੱਕ ਸਿੱਧੀ ਭਰਤੀ ਤਹਿਤ 2630 ਨੌਕਰੀਆਂ ਅਤੇ ਤਰਸ ਦੇ ਆਧਾਰ 'ਤੇ 463 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 06 ਜੁਲਾਈ, 2023 ਨੂੰ ਇੱਕ ਸਮਾਗਮ ਦੌਰਾਨ ਪੀ.ਐਸ.ਪੀ.ਸੀ.ਐਲ ਦੇ 131 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਅੱਗੇ ਮਿਲਣਗੀਆਂ ਹੋਰ ਨੌਕਰੀਆਂ: ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇਸੇ ਦੌਰਾਨ ਪੀ.ਐਸ.ਟੀ.ਸੀ.ਐਲ ਨੇ ਅਪ੍ਰੈਲ 2022 ਤੋਂ ਜੂਨ 2023 ਤੱਕ ਸਿੱਧੀ ਭਰਤੀ ਤਹਿਤ 748 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪੀ.ਐਸ.ਪੀ.ਸੀ.ਐਲ ਵੱਲੋਂ ਐਸ.ਡੀ.ਓਜ਼ ਦੀਆਂ 139 ਅਸਾਮੀਆਂ ਦਾ ਇਸ਼ਤਿਹਾਰ ਵੀ ਦਿੱਤਾ ਗਿਆ ਹੈ ਜਿਸ ਦੀ ਭਰਤੀ ਪ੍ਰਕਿਰਿਆ ਇਸ ਸਾਲ ਸਤੰਬਰ ਤੱਕ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ) ਵਿੱਚ ਐਸ.ਡੀ.ਓਜ਼ ਦੀਆਂ ਖਾਲੀ ਅਸਾਮੀਆਂ ਵੀ ਇਸ ਭਰਤੀ ਰਾਹੀਂ ਭਰੀਆਂ ਜਾਣਗੀਆਂ।

ਬਿਜਲੀ ਮੰਤਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ, ਜੋ ਕਿ ਵੱਖ-ਵੱਖ ਸ਼੍ਰੇਣੀਆਂ ਦੇ ਇੱਕ ਕਰੋੜ ਤੋਂ ਵੱਧ ਖ਼ਪਤਕਾਰਾਂ ਦੇ ਘਰਾਂ ਨੂੰ ਬਿਜਲੀ ਪਹੁੰਚਾਉਣ ਲਈ ਜਿੰਮੇਵਾਰ ਹੈ, ਅਤੇ ਪੀ.ਐਸ.ਟੀ.ਸੀ.ਐਲ. ਜੋ ਪਾਵਰ ਟਰਾਂਸਮਿਸ਼ਨ ਘਾਟੇ ਨੂੰ ਕਾਬੂ ਕਰਨ ਅਤੇ ਘਟਾਉਣ ਦੇ ਨਾਲ-ਨਾਲ ਵਿਸ਼ਵ ਪੱਧਰੀ ਟਰਾਂਸਮਿਸ਼ਨ ਪ੍ਰਣਾਲੀ ਸਥਾਪਤ ਕਰਨ ਲਈ ਜ਼ਿੰਮੇਵਾਰ ਏਜੰਸੀ ਹੈ, ਰਾਜ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਅੱਗ ਕਿਹਾ ਕਿ ਇਹ ਵੀ ਸੂਬੇ ਦੇ ਬਿਜਲੀ ਵਿਭਾਗ ਵੱਲੋਂ ਸਮੇਂ ਸਿਰ ਚੁੱਕੇ ਕਦਮਾਂ ਸਦਕਾ ਹੀ ਸੰਭਵ ਹੋ ਸਕਿਆ ਹੈ ਕਿ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਵੀ ਪੂਰੀ ਕੀਤੀ ਗਈ। (ਪ੍ਰੈਸ ਨੋਟ)

ABOUT THE AUTHOR

...view details