ਪੰਜਾਬ

punjab

ETV Bharat / state

Punjab Cabinet Reshuffle: ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਨੇ ਮੰਤਰੀ ਵਜੋਂ ਲਿਆ ਹਲਫ਼, ਜਾਣੋ ਮਿਲੇ ਕਿਹੜੇ ਵਿਭਾਗ - Political News

ਪੰਜਾਬ ਕੈਬਨਿਟ ਵਿੱਚ ਅੱਜ ਵੱਡਾ ਫੇਰਬਦਲ ਹੋਇਆ ਹੈ। ਇਸ ਦੌਰਾਨ ਦੋ ਨਵੇਂ ਮੰਤਰੀਆਂ ਨੇ ਹਲਫ਼ ਲਿਆ ਹੈ। ਕੈਬਨਿਟ ਵਿੱਚ ਹੋਏ ਵੱਡੇ ਫੇਰਬਦਲ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੂੰ ਵੱਡੇ ਵਿਭਾਗ ਸੌਂਪੇ ਗਏ ਹਨ। ਮੰਤਰੀ ਖੁੱਡੀਆਂ ਨੂੰ ਖੇਤੀਬਾੜੀ ਵਿਭਾਗ, ਫੂਡ ਪ੍ਰੋਸੈਸਿੰਗ, ਪਸ਼ੂ ਪਾਲਣ ਵਿਭਾਗ ਸੌਂਪਿਆ ਗਿਆ ਹੈ। ਮੰਤਰੀ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ, ਪਾਰਲੀਮੈਂਟਰੀ ਅਫੇਅਰਜ਼ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Balkar Singh and Gurmeet Khudian took oath as ministers, know what positions they got
ਬਲਕਾਰ ਸਿੰਘ ਤੇ ਗੁਰਮੀਤ ਖੁੱਡੀਆਂ ਬਣੇ ਮੰਤਰੀ, ਜਾਣੋ ਮਿਲੇ ਕਿਹੜੇ ਵਿਭਾਗ

By

Published : May 31, 2023, 1:39 PM IST

ਚੰਡੀਗੜ੍ਹ ਡੈਸਕ :ਪੰਜਾਬ ਦੇ ਰਾਜਪਾਲ ਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿੱਚ ਅੱਜ ਹੋਏ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਕੈਬਨਿਟ ਵਿੱਚ ਮੁੱਖ ਮੰਤਰੀ ਸਣੇ ਮੰਤਰੀਆਂ ਦੀ ਕੁੱਲ ਗਿਣਤੀ ਵਧ ਕੇ 16 ਹੋ ਗਈ ਹੈ।

ਹਲਫ਼ ਵਾਲੇ ਦਸਤਾਵੇਜ਼ਾਂ ਉਤੇ ਨਵੇਂ ਮੰਤਰੀਆਂ ਨੇ ਕੀਤੇ ਹਸਤਾਖ਼ਰ :ਸਹੁੰ ਚੁੱਕ ਸਮਾਗਮ ਦੀ ਸਮੁੱਚੀ ਕਾਰਵਾਈ ਰਾਜਪਾਲ ਦੀ ਪ੍ਰਵਾਨਗੀ ਨਾਲ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਚਲਾਈ। ਸਹੁੰ ਚੁੱਕਣ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆਂ ਤੇ ਬਲਕਾਰ ਸਿੰਘ ਨੇ ਹਲਫ਼ ਵਾਲੇ ਦਸਤਾਵੇਜ਼ ਉਤੇ ਹਸਤਾਖ਼ਰ ਕੀਤੇ, ਜਿਸ ਉਤੇ ਰਾਜਪਾਲ ਨੇ ਵੀ ਦਸਤਖ਼ਤ ਕੀਤੇ। ਇਸ ਦੌਰਾਨ ਮੁੱਖ ਮੰਤਰੀ ਨੇ ਦੋਵਾਂ ਨਵ-ਨਿਯੁਕਤ ਮੰਤਰੀਆਂ ਨੂੰ ਵਧਾਈ ਦਿੱਤੀ ਅਤੇ ਆਖਿਆ ਕਿ ਉਹ ਪਹਿਲਾਂ ਹੀ ਮਿਸ਼ਨਰੀ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰ ਰਹੇ ਹਨ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਨਵੇਂ ਬਣੇ ਮੰਤਰੀ ਇਸੇ ਉਤਸ਼ਾਹ ਤੇ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

ਗੁਰਮੀਤ ਸਿੰਘ ਖੁੱਡੀਆਂ ਦੀ ਕੈਬਨਿਟ ਵਿੱਚ ਧਮਾਕੇਦਾਰ ਐਂਟਰੀ : ਕੈਬਨਿਟ ਵਿੱਚ ਹੋਏ ਵੱਡੇ ਫੇਰਬਦਲ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੂੰ ਵੱਡੇ ਵਿਭਾਗ ਸੌਂਪੇ ਗਏ ਹਨ। ਮੁੱਖ ਮੰਤਰੀ ਵੱਲੋਂ ਖੁੱਡੀਆਂ ਨੂੰ ਤਿੰਨ ਵੱਡੇ ਵਿਭਾਗ ਸੌਂਪੇ ਗਏ ਹਨ, ਜਿਨ੍ਹਾਂ ਵਿੱਚ ਖੇਤੀਬਾੜੀ ਵਿਭਾਗ, ਫੂਡ ਪ੍ਰੋਸੈਸਿੰਗ, ਪਸ਼ੂ ਪਾਲਣ ਵਿਭਾਗ ਸੌਂਪਿਆ ਗਿਆ ਹੈ। ਇਸ ਦੌਰਾਨ ਕੁਲਦੀਪ ਸਿੰਘ ਧਾਲੀਵਾਲ ਦਾ ਕੱਦ ਘਟਾਇਆ ਗਿਆ ਹੈ। ਇਨ੍ਹਾਂ ਦਾ ਵਿਭਾਗ ਲੈ ਕੇ ਗੁਰਮੀਤ ਸਿੰਘ ਖੁੱਡੀਆਂ ਨੂੰ ਸੌਂਪਿਆ ਗਿਆ ਹੈ।

ਬਲਕਾਰ ਸਿੰਘ ਨੂੰ ਵੀ ਵੱਡੇ ਵਿਭਾਗ : ਨਵੇਂ ਬਣੇ ਮੰਤਰੀ ਬਲਕਾਰ ਸਿੰਘ ਨੂੰ ਵੀ ਵੱਡੇ ਵਿਭਾਗ ਸੌਂਪੇ ਗਏ ਹਨ। ਉਨ੍ਹਾਂ ਨੂੰ ਸਥਾਨਕ ਸਰਕਾਰਾਂ ਵਿਭਾਗ, ਪਾਰਲੀਮੈਂਟਰੀ ਅਫੇਅਰਜ਼ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਥਾਨਕ ਸਰਕਾਰਾਂ ਵਿਭਾਗ ਅਹਿਮ ਵਿਭਾਗ ਹੈ।

ਮੁੱਖ ਮੰਤਰੀ ਨੇ ਦਿੱਤੀ ਵਧਾਈ :ਪੰਜਾਬ ਕੈਬਨਿਟ ਵਿੱਚ ਬਣੇ ਨਵੇਂ ਦੋਵਾਂ ਮੰਤਰੀਆਂ ਨੂੰ ਮੁੱਖ ਮੰਤਰੀ ਨੇ ਵਧਾਈ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ।

ABOUT THE AUTHOR

...view details