ਚੰਡੀਗੜ੍ਹ: ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਰੋਕਥਾਮ ਅਤੇ ਮੈਨੇਜਮੈਂਟ ਦੇ ਪ੍ਰਬੰਧਾਂ ਦੀ ਸਮੀਖਿਆ ਸਬੰਧੀ ਪੰਜਾਬ ਕੈਬਿਨੇਟ ਨੇ ਵੀਰਵਾਰ ਨੂੰ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 3 ਵਜੇ ਤੋਂ ਬਾਅਦ ਵੀਡੀਓ ਕਾਨਫਰੰਸ ਰਾਹੀਂ ਕੀਤੀ ਜਾਵੇਗੀ।
ਪੰਜਾਬ ਮੰਤਰੀ ਮੰਡਲ ਦੀ ਵੀਰਵਾਰ ਨੂੰ ਹੋਣ ਵਾਲੀ ਬੈਠਕ 'ਚ ਲਏ ਜਾ ਸਕਦੇ ਨੇ ਅਹਿਮ ਫ਼ੈਸਲੇ - ਪੰਜਾਬ ਕੈਬਿਨੇਟ ਮੀਟਿੰਗ
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਬੈਠਕ ਸੱਦੀ ਹੈ। ਇਸ ਬੈਠਕ ਵਿੱਚ 15 ਸਾਲ ਤੋ ਕੰਮ ਕਰ ਰਹੇ ਵੈਟਰਨਰੀ ਡਾਕਟਰ, ਫਾਰਮਾਸਿਸਟ, ਦਰਜ਼ਾ ਚਾਰ ਕਰਮਚਾਰੀਆਂ ਨੂੰ ਪੱਕਾ ਕਰਨ 'ਤੇ ਵੀ ਵਿਚਾਰ ਕੀਤਾ ਜਾਵੇਗਾ।
ਪੰਜਾਬ ਮੰਤਰੀ ਮੰਡਲ ਦੀ ਬੈਠਕ
ਇਹ ਵੀ ਪੜੋ:ਕੈਬਿਨੇਟ ਬੈਠਕ 'ਚ ਫਾਰਮਾਸਿਸਟਾਂ ਅਤੇ ਡਾਕਟਰਾਂ ਨੂੰ ਪੱਕਾ ਕਰਨ ਬਾਰੇ ਹੋ ਸਕਦੈ ਐਲਾਨ: ਬਾਜਵਾ
ਇਸ ਮੀਟਿੰਗ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਵਿਭਾਗ 'ਚ 15 ਸਾਲ ਤੋ ਕੰਮ ਕਰ ਰਹੇ ਵੈਟਰਨਰੀ ਡਾਕਟਰ, ਫਾਰਮਾਸਿਸਟ, ਦਰਜ਼ਾ ਚਾਰ ਕਰਮਚਾਰੀਆਂ ਨੂੰ ਪੱਕਾ ਕਰਨ 'ਤੇ ਵੀ ਵਿਚਾਰ ਕੀਤਾ ਜਾਵੇਗਾ। ਤਕਰੀਬਨ 1100 ਕਰਮਚਾਰੀਆਂ ਦੀ ਰਿਪੋਰਟ ਤਿਆਰ ਹੋ ਚੁੱਕੀ ਹੈ। ਇਸ ਦੇ ਨਾਲ ਹੀ ਮੀਟਿੰਗ ਵਿੱਚ ਕੋਰੋਨਾ ਟੈਕਸ ਅਤੇ ਸ਼ਰਾਬ ਦੀ ਹੋਮ ਡਿਲੀਵਰੀ 'ਤੇ ਵੀ ਫ਼ੈਸਲਾ ਲਿਆ ਜਾਵੇਗਾ।