ਚੰਡੀਗੜ੍ਹ: ਸੂਬੇ ਵਿੱਚ ਕੋਵਿਡ ਦੇ ਵੱਧ ਰਹੇ ਕੇਸਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਸ਼ਨੀਵਾਰ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਵੱਡੇ ਸ਼ਹਿਰਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬਿਮਾਰੀ ਦੇ ਇਲਾਜ ਲਈ ਏਕੀਤਿ ਪ੍ਰਬੰਧਨ ਯੋਜਨਾ ਤਿਆਰ ਕਰਨ ਦੇ ਵੀ ਹੁਕਮ ਦਿੱਤੇ।
ਕੋਵਿਡ ਦਾ ਫੈਲਾਅ ਰੋਕਣ ਲਈ ਲੁਧਿਆਣਾ, ਜਲੰਧਰ ਅਤੇ ਪਟਿਆਲਾ 'ਚ ਭਲਕੇ ਤੋਂ ਰਾਤ ਦੇ ਕਰਫਿਊ ਦਾ ਐਲਾਨ
ਸੂਬੇ ਵਿੱਚ ਕੋਵਿਡ ਦੇ ਵੱਧ ਰਹੇ ਕੇਸਾਂ ’ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਸ਼ਨੀਵਾਰ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਵੀਰਵਾਰ ਨੂੰ 1050 ਕੇਸ ਹੋਰ ਆਉਣ ਨਾਲ ਸੂਬੇ ਵਿੱਚ ਕੇਸਾਂ ਦੀ ਗਿਣਤੀ 20,891 ’ਤੇ ਪਹੁੰਚ ਗਈ ਹੈ। ਮੁੱਖ ਮੰਤਰੀ ਨੇ ਲਾਜ਼ਮੀ ਤੌਰ ’ਤੇ ਮਾਸਕ ਪਾਉਣ ਦੇ ਅਮਲ ਲਈ ਇੱਕ ਹਫ਼ਤੇ ਦੇ ਟ੍ਰਾਇਲ ਦਾ ਵੀ ਐਲਾਨ ਕੀਤਾ ਜਿਸ ਤਹਿਤ ਮਾਸਕ ਪਹਿਨਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਮੌਕੇ ’ਤੇ ਹੀ ਇੱਕ ਘੰਟਾ ਮਾਸਕ ਪਹਿਨ ਕੇ ਖੜਨਾ ਪਵੇਗਾ। ਮੁੱਖ ਮੰਤਰੀ ਦਾ ਮੰਨਣਾ ਹੈ ਕਿ ਉਲੰਘਣਾ ਕਰਨ ਵਾਲਿਆਂ ਇਹ ਅਹਿਸਾਸ ਕਰਵਾਏ ਜਾਣ ਨਾਲ ਇਸ ਸਬੰਧੀ ਉਲੰਘਣਾ ਨੂੰ ਰੋਕਣ ਵਿੱਚ ਸਫਲਤਾ ਮਿਲ ਸਕਦੀ ਹੈ।