ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਾਹਾਂਮਾਰੀ ਦੌਰਾਨ ਪਰਵਾਸੀ ਮਜ਼ਦੂਰਾਂ ਤੇ ਗਰੀਬਾਂ ਦੀ ਮਦਦ ਕੀਤੀ ਜਾਵੇ।
ਦਰਅਸਲ, ਮੁੱਖ ਮੰਤਰੀ ਨੇ ਆਪਣੇ ਟਵਿੱਟਰ ਖ਼ਾਤੇ ਉੱਤੇ ਇੱਕ ਵੀਡੀਓ ਸਾਂਝੀ ਕਰਕੇ ਮੁੱਖ ਮੰਤਰੀ ਨੂੰ ਇਹ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਦੂਜੇ ਸੂਬਿਆਂ ਤੋਂ ਆ ਕੇ ਵਸੇ ਹੋਏ ਹਨ ਜਾ ਗਰੀਬ ਪਰਿਵਾਰ ਹਨ ਉਨ੍ਹਾਂ ਦੀ ਆਰਥਿਕ ਮਦਦ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਤਹਿਤ ਜੋ 100 ਦਿਨ ਦਾ ਰੋਜ਼ਗਾਰ ਦਿੰਦੀ ਹੈ ਉਹ 200 ਦਿਨ ਦਾ ਦਿੱਤਾ ਜਾਵੇ। ਜੇ ਕੋਈ ਛੋਟੇ ਕਾਰੋਬਾਰ ਖੋਲ੍ਹਣਾਂ ਚਾਹੁੰਦਾ ਹੈ ਤਾਂ ਕੇਂਦਰ ਸਰਕਾਰ ਉਨ੍ਹਾਂ ਦੀ ਮਦਦ ਕਰੇ।
ਇਸ ਦੌਰਾਨ ਉਨ੍ਹਾਂ ਜ਼ਿਕਰ ਕੀਤਾ ਕਿ ਪੰਜਾਬ ਸਰਕਾਰ ਨੇ ਤਾਲਾਬੰਦੀ ਦੌਰਾਨ ਪੰਜਾਬ ਵਿੱਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾਉਣ ਦਾ ਫੈਸਲਾ ਕੀਤਾ ਸੀ ਅਤੇ ਤੈਅ ਕੀਤਾ ਸੀ ਕਿ ਇਸ ਦੇ ਲਈ 500 ਰੇਲ ਗੱਡੀਆ ਚਲਾਈਆਂ ਜਾਣਗੀਆਂ। ਅਜੇ ਤੱਕ 300 ਤੋਂ ਵੱਧ ਰੇਲ ਗੱਡੀਆਂ ਰਾਹੀਂ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਪਹੁੰਚਾ ਦਿੱਤਾ ਗਿਆ ਹੈ।