ਪੰਜਾਬ

punjab

By

Published : Mar 18, 2020, 5:12 PM IST

Updated : Mar 18, 2020, 6:01 PM IST

ETV Bharat / state

ਕੋਰੋਨਾ ਵਾਇਰਸ: ਕੈਪਟਨ ਨੇ ਧਾਰਮਿਕ ਸੰਗਠਨਾਂ ਨੂੰ 50 ਤੋਂ ਘੱਟ ਲੋਕਾਂ ਦਾ ਇਕੱਠ ਕਰਨ ਦੀ ਕੀਤੀ ਅਪੀਲ

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਧਾਰਮਿਕ ਸੰਗਠਨਾਂ ਅਤੇ ਡੇਰਾ ਮੁਖੀਆਂ ਨੂੰ ਅਪੀਲ ਕੀਤੀ ਹੈ, ਕਿ 50 ਤੋਂ ਘੱਟ ਲੋਕਾਂ ਦਾ ਹੀ ਇਕੱਠ ਕੀਤਾ ਜਾਵੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਧਾਰਮਿਕ ਸੰਗਠਨਾਂ ਅਤੇ ਡੇਰਾ ਮੁਖੀਆਂ ਨੂੰ ਅਪੀਲ ਕੀਤੀ ਹੈ, ਕਿ 50 ਤੋਂ ਘੱਟ ਲੋਕਾਂ ਦਾ ਹੀ ਇਕੱਠ ਕੀਤਾ ਜਾਵੇ।

ਵੇਖੋ ਵੀਡੀਓ

ਕੈਪਟਨ ਨੇ ਧਾਰਮਿਕ ਸੰਸਥਾਵਾਂ ਤੇ ਡੇਰਾ ਮੁਖੀਆਂ ਨੂੰ ਕਿਹਾ ਕਿ ਉਹ ਆਪਣੀ ਸੰਗਤ ਨੂੰ ਸਮਝਾਉਣ ਕਿ ਇਸ ਬਿਮਾਰੀ ਦਾ ਸਾਹਮਣਾ ਕਰਨ ਲਈ ਇਕੱਠ ਨਹੀਂ ਕਰਨਾ ਚਾਹੀਦਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੋਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ ਤੇ ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਲੋਕਾਂ ਦੀ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ। ਉੱਥੇ ਹੀ ਉਨ੍ਹਾਂ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 115 ਸ਼ੱਕੀ ਮਾਮਲਿਆਂ ਵਿਚੋਂ ਸਿਰਫ਼ ਇੱਕ ਪਾਜ਼ਟਿਵ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜੋ : ਜਿੱਤੇਗਾ ਪੰਜਾਬ: ਨਵਜੋਤ ਸਿੱਧੂ ਵੱਲੋਂ 'ਧਰਮ ਯੁੱਧ' ਦਾ ਐਲਾਨ

ਇਸ ਦੇ ਨਾਲ ਹੀ ਕੈਪਟਨ ਨੇ ਦੱਸਿਆ ਕਿ ਵੀਰਵਾਰ ਤੋਂ ਪੰਜਾਬ ਸਰਕਾਰ ਕੋਰੋਨਾ ਵਾਇਰਸ ਤੋਂ ਬਚਾਅ ਲਈ ਘਰ-ਘਰ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਤਿਆਰੀ ਕਰ ਰਹੀ ਹੈ।

Last Updated : Mar 18, 2020, 6:01 PM IST

ABOUT THE AUTHOR

...view details