ਚੰਡੀਗੜ੍ਹ: ਪੰਜਾਬ ਦੇ ਕਈ ਇਲਾਕਿਆਂ ਵਿੱਚ ਹੋਈ ਗੜ੍ਹੇਮਾਰੀ ਅਤੇ ਮੀਂਹ ਤੋਂ ਬਾਅਦ ਕਿਸਾਨਾਂ ਦੀ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਇਸ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ।
ਮੀਂਹ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਸੀਐਮ ਨੇ ਦਿੱਤਾ ਵਿਸ਼ੇਸ਼ ਗਿਰਾਦਵਰੀ ਦਾ ਹੁਕਮ
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਗਿਰਾਦਵਰੀ ਕਰ ਕੇ ਇਸ ਦੀ ਰਿਪੋਰਟ ਸੋਮਵਾਰ ਤੱਕ ਜਮ੍ਹਾ ਕਰਵਾਉਣ ਦੇ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਵੇਲੇ ਸਿਰ ਮਿਲ ਜਾਵੇ।
ਮੀਂਹ ਨਾਲ ਹੋਇਆ ਨੁਕਸਾਨ
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਗਿਰਾਦਵਰੀ ਕਰ ਕੇ ਇਸ ਦੀ ਰਿਪੋਰਟ ਸੋਮਵਾਰ ਤੱਕ ਜਮ੍ਹਾ ਕਰਵਾਉਣ ਦੇ ਲਈ ਕਿਹਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਮੁਆਵਜ਼ੇ ਦੀ ਰਾਸ਼ੀ ਵੇਲੇ ਸਿਰ ਮਿਲ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਮਾਲ ਮੰਤਰੀ, ਵਿੱਤ ਕਮਿਸ਼ਨਰ ਮਾਲ, ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਮਾਲ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਜ਼ਮੀਨੀ ਪੱਧਰ 'ਤੇ ਨੁਕਸਾਨੀ ਫਸਲ ਦਾ ਜਾਇਜ਼ਾ ਲੈਣ ਲਈ ਮੀਂਹ ਤੇ ਗੜ੍ਹੇਮਾਰੀ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕਰਨ।