ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਕਟਰਾਂ, ਪੈਰਾ-ਮੈਡੀਕਲ ਸਟਾਫ ਅਤੇ ਸਿਹਤ ਕਾਮਿਆਂ ਦੀਆਂ ਮਹਾਨ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ਜੋ ਸੂਬੇ ਭਰ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਅਤੇ ਜ਼ਿੰਦਗੀਆਂ ਬਚਾਉਣ ਲਈ ਜੀਅ-ਜਾਨ ਨਾਲ ਜੁਟੇ ਹੋਏ ਹਨ।
ਵਿਸ਼ਵ ਸਿਹਤ ਦਿਵਸ ਮੌਕੇ ਇਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਵਿਸ਼ਵ ਭਰ ਦਾ ਸਮੁੱਚਾ ਮੈਡੀਕਲ ਭਾਈਚਾਰਾ ਇਸ ਆਲਮੀ ਮਹਾਮਾਰੀ ਦੇ ਦਰਮਿਆਨ ਕਰੋਨਾਵਾਇਰਸ ਤੋਂ ਪੀੜਤ ਲੋਕਾਂ ਦੇ ਇਲਾਜ ਅਤੇ ਦੇਖਭਾਲ ਲਈ ਸਮਰਪਿਤ ਭਾਵਨਾ ਅਤੇ ਪੇਸ਼ੇਵਾਰ ਪਹੰੁਚ ਨਾਲ ਦਿਨ-ਰਾਤ ਕੰਮ ਕਰ ਰਿਹਾ ਹੈ।