ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲ ਮੰਤਰੀ ਪੀਊਸ਼ ਗੋਇਲ ਨੂੰ ਟਵੀਟ ਕਰਕੇ ਅਪੀਲ ਕੀਤੀ ਹੈ ਕਿ ਨਵੀਂ ਦਿੱਲੀ ਤੋਂ ਸੁਲਤਾਨਪੁਰ ਲੋਧੀ ਲਈ ਜਾਣ ਵਾਲੀ ਇੰਟਰ ਸਿਟੀ ਐਕਸਪ੍ਰੈਸ ਦਾ ਨਾਂਅ ਬਦਲ ਦਿੱਤਾ ਜਾਵੇ।
ਕੈਪਟਨ ਨੇ ਰੇਲ ਮੰਤਰੀ ਨੂੰ ਇੰਟਰ ਸਿਟੀ ਐਕਸਪ੍ਰੈਸ ਦਾ ਨਾਂਅ ਬਦਲਣ ਦੀ ਕੀਤੀ ਅਪੀਲ - ਇੰਟਰ ਸਿਟੀ ਐਕਸਪ੍ਰੈਸ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲ ਮੰਤਰੀ ਪੀਊਸ਼ ਗੋਇਲ ਨੂੰ ਅਪੀਲ ਕੀਤੀ ਹੈ ਕਿ ਨਵੀਂ ਦਿੱਲੀ ਤੋਂ ਸੁਲਤਾਨਪੁਰ ਲੋਧੀ ਲਈ ਜਾਣ ਵਾਲੀ ਇੰਟਰ ਸਿਟੀ ਐਕਸਪ੍ਰੈਸ ਦਾ ਨਾਂਅ ਬਦਲ ਕੇ ਪ੍ਰਕਾਸ਼ ਪੁਰਬ ਐਕਸਪ੍ਰੈਸ ਕਰਨ ਉੱਤੇ ਵਿਚਾਰ ਕੀਤਾ ਜਾਵੇ।
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਰੇਲ ਮੰਤਰੀ ਪੀਊਸ਼ ਗੋਇਲ ਨੂੰ ਲਿਖਿਆ ਕਿ ਨਵੀਂ ਦਿੱਲੀ ਤੋਂ ਸੁਲਤਾਨਪੁਰ ਲੋਧੀ ਲਈ ਜਾਣ ਵਾਲੀ ਇੰਟਰ ਸਿਟੀ ਐਕਸਪ੍ਰੈਸ ਦਾ ਨਾਂਅ ਬਦਲ ਕੇ ਪ੍ਰਕਾਸ਼ ਪੁਰਬ ਐਕਸਪ੍ਰੈਸ ਕਰਨ ਉੱਤੇ ਵਿਚਾਰ ਕੀਤਾ ਜਾਵੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦ ਕਰਦਿਆਂ ਇਹ ਇੱਕ ਸ਼ਰਧਾਂਜਲੀ ਹੋਵੇਗੀ।
ਦੱਸ ਦਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਰੇਲ ਵਿਭਾਗ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਸੁਲਤਾਨਪੁਰ ਲੋਧੀ ਲਈ 14 ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਵਿਸ਼ੇਸ਼ ਟਰੇਨਾਂ 1 ਨਵੰਬਰ ਤੋਂ ਚੱਲਣਗੀਆਂ।