ਪੰਜਾਬ

punjab

ETV Bharat / state

ਨੌਵੀਂ ਪਾਤਸ਼ਾਹੀ ਦਾ ਸ਼ਹੀਦੀ ਦਿਹਾੜਾ, ਕੈਪਟਨ ਨੇ ਗੁਰੂ ਜੀ ਦੀ ਕੁਰਬਾਨੀ ਨੂੰ ਕੀਤਾ ਯਾਦ - ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ

ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਯਾਦ ਕਰਦਿਆਂ ਟਵੀਟ ਕੀਤਾ। ਉਨ੍ਹਾਂ ਲਿਖਿਆ ਕਿ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦੁਰ ਜੀ ਸਰਵਉੱਚ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਫ਼ੋਟੋ

By

Published : Nov 24, 2019, 4:29 PM IST

ਚੰਡੀਗੜ੍ਹ: ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ। ਪੰਜਵੇਂ ਗੁਰੂ ਅਤੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪੋਤਰੇ ਹੋਣ ਕਰਕੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸ਼ਹੀਦੀ ਦਾ ਜਜ਼ਬਾ ਵਿਰਾਸਤ ਵਿੱਚ ਹੀ ਮਿਲਿਆ ਸੀ। ਇਸੇ ਵਿਰਾਸਤ ਨੂੰ ਕਾਇਮ ਰੱਖਦਿਆਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਚਾਰ ਪੋਤਰੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਨੇ ਵੀ ਸ਼ਹੀਦੀ ਪ੍ਰਾਪਤ ਕੀਤੀ।

ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਯਾਦ ਕਰਦੇ ਹੋਏ ਟਵੀਟ ਕੀਤਾ। ਉਨ੍ਹਾਂ ਟਵੀਟ ਵਿੱਚ ਲਿਖਿਆ ਕਿ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦੁਰ ਜੀ ਸਰਵਉੱਚ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਕਿ ਗੁਰੂ ਸਾਹਿਬ ਨੇ ਲੋਕਾਂ ਵਿਚ ਏਕਤਾ, ਫਿਰਕੂ ਸਦਭਾਵਨਾ ਅਤੇ ਸੇਵਾ ਨੂੰ ਉਤਸ਼ਾਹਤ ਕਰਨ ਲਈ ਆਪਣਾ ਜੀਵਨ ਬਤੀਤ ਕੀਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਹੌਂਸਲੇ ਪੀੜ੍ਹੀਆਂ ਤੱਕ ਲੋਕਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ।

ABOUT THE AUTHOR

...view details