ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵਿਟਜ਼ਰਲੈਂਡ ਦੇ ਦਾਵੋਸ ਵਿਖੇ 21 ਜਨਵਰੀ ਤੋਂ 24 ਜਨਵਰੀ 2020 ਤੱਕ ਚੱਲਣ ਵਾਲੀ ਵਿਸ਼ਵ ਅਰਥ-ਸ਼ਾਸਤਰ ਫ਼ੋਰਮ ਵਿੱਚ ਹਾਜ਼ਰੀ ਭਰਨ ਜਾਣਗੇ।
ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਵਿਸ਼ਵ ਅਰਥ-ਸ਼ਾਸਤਰ ਫ਼ੋਰਮ ਦੇ ਪ੍ਰਧਾਨ ਬੋਰਗੇ ਬ੍ਰੇਂਡੇ ਵੱਲੋਂ ਭੇਜਿਆ ਗਿਆ ਸੱਦਾ ਕਬੂਲ ਕਰ ਲਿਆ ਹੈ ਅਤੇ ਉਹ ਇਹ 50ਵੀਂ ਮੀਟਿੰਗ ਵਿੱਚ ਹਿੱਸਾ ਲੈਣ ਜਾ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕੌਮਾਂਤਰੀ ਨਿਵੇਸ਼ਕਾਂ ਵਿੱਚ ਆਪਣੇ ਆਪ ਨੂੰ ਇੱਕ ਮਹੱਤਵਪੂਰਨ ਨਿਵੇਸ਼ ਮੰਜ਼ਿਲ ਵਜੋਂ ਸਥਾਪਤ ਕਰਨ ਲਈ ਪੰਜਾਬ ਰਾਜ ਵੱਲੋਂ ਚੁੱਕੇ ਗਏ ਪ੍ਰਗਤੀਸ਼ੀਲ ਉਪਰਾਲਿਆਂ ਨੂੰ ਸਵੀਕਾਰ ਕਰਨ ਲਈ ਬ੍ਰੇਂਡੇ ਦਾ ਧੰਨਵਾਦ ਕੀਤਾ ਹੈ।
ਫ਼ੋਰਮ ਦੇ ਪ੍ਰਧਾਨ ਨੇ ਆਪਣੇ ਸੱਦੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸ਼ੁਰੂ ਕੀਤੇ ਵਿਆਪਕ ਸੁਧਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸੁਧਾਰ 'ਪੰਜਾਬ ਵਿੱਚ ਕਾਰੋਬਾਰੀ ਮਾਹੌਲ ਨੂੰ ਬਿਹਤਰ ਬਣਾਉਣ, ਸੰਮਲਤ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਇਸ ਨੂੰ ਨਿਵੇਸ਼ ਦੀ ਪ੍ਰਮੁੱਖ ਮੰਜ਼ਿਲ ਵਜੋਂ ਸਥਾਪਤ ਕਰਨ ਵਿੱਚ ਅਹਿਮ ਰਹੇ ਹਨ।"
ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੈਪਟਨ ਸਰਕਾਰ ਵੱਲੋਂ ਅੰਗ੍ਰੇਜ਼ੀ ਭਾਸ਼ਾ ਨੂੰ ਪਹਿਲ