ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪੰਜਾਬ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲੜਨ ਤੋਂ ਇਨਕਾਰ ਕੀਤਾ ਗਿਆ ਹੈ। ਕਾਂਗਰਸ ਭਵਨ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਦੌਰਾਨ ਸੁਨੀਲ ਜਾਖੜ ਨੇ ਜਲਾਲਾਬਾਦ ਤੋਂ ਜ਼ਿਮਨੀ ਚੋਣ ਲੜਨ ਦੀ ਖ਼ਬਰ ਨੂੰ ਨਕਾਰ ਦਿੱਤਾ ਹੈ। ਜਾਖੜ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਜ਼ਿਮਨੀ ਚੋਣਾਂ ਲੜਣ ਲਈ ਤਿਆਰ-ਬ-ਤਿਆਰ ਬੈਠੀ ਹੈ। ਉਨ੍ਹਾਂ ਨਾਲ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਵੀ ਮੌਜੂਦ ਸਨ ਜਿਨ੍ਹਾਂ ਨੇ ਜਾਖੜ ਦੀ ਜ਼ਿਮਨੀ ਚੋਣ ਨਾ ਲੜਨ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ।
ਸੁਨੀਲ ਜਾਖੜ ਨੇ ਜ਼ਿਮਣੀ ਚੋਣਾਂ ਲੜਨ ਦੀਆਂ ਖ਼ਬਰਾਂ ਨੂੰ ਨਕਾਰਿਆ - ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ
ਬੈਠਕ ਵਿੱਚ ਮੁੱਖ ਮੰਤਰੀ ਦੇ ਛੇ ਸਿਆਸੀ ਸਲਾਹਕਾਰ ਬਾਰੇ ਹੋਈ ਚਰਚਾ ਵਿੱਚ ਜਾਖੜ ਨੇ ਕਿਹਾ ਕਿ ਸਿਆਸੀ ਸਲਾਹਕਾਰ ਕਾਂਗਰਸ ਸਰਕਾਰ ਦੇ ਦੁਆਲੇ ਅਫ਼ਸਰਸ਼ਾਹੀ ਦਾ ਘੇਰਾ ਤੋੜਨਗੇ। ਉਨ੍ਹਾਂ ਕਿਹਾ ਕਿ ਇਸ ਨਾਲ ਵਿਧਾਇਕਾਂ ਤੇ ਵਰਕਰਾਂ ਨਾਲ ਸਰਕਾਰ ਦਾ ਸਿੱਧਾ ਸੰਪਰਕ ਰਹੇਗਾ।
ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਕਾਂਗਰਸੀ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਜ਼ਿਲਾ ਪ੍ਰਧਾਨਾਂ ਨਾਲ ਵੀ ਮੁਲਾਕਾਤ ਕੀਤੀ, ਕਾਂਗਰਸੀ ਵਰਕਰਾਂ ਦੀ ਸੁਣਵਾਈ ਨਾ ਹੋਣ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਜਾਖੜ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਆਪਣੀ ਨਵੇਂ ਸਿਰੇ ਤੋਂ ਮੈਂਬਰਸ਼ਿਪ ਡਰਾਇਵ ਸ਼ੁਰੂ ਕਰੇਗੀ।
ਦੂਜੇ ਪਾਸੇ ਕੈਪਟਨ ਦੇ ਸਲਾਹਾਕਾਰਾਂ ਤੇ ਬੋਲਦੇ ਹੋਏ ਕਿਹਾ ਕਿ ਬੈਠਕ ਵਿੱਚ ਮੁੱਖ ਮੰਤਰੀ ਦੇ ਛੇ ਸਿਆਸੀ ਸਲਾਹਕਾਰ ਬਾਰੇ ਹੋਈ ਚਰਚਾ ਵਿੱਚ ਜਾਖੜ ਨੇ ਕਿਹਾ ਕਿ ਸਿਆਸੀ ਸਲਾਹਕਾਰ ਕਾਂਗਰਸ ਸਰਕਾਰ ਦੇ ਦੁਆਲੇ ਅਫਸਰਸ਼ਾਹੀ ਦਾ ਘੇਰਾ ਤੋੜਨਗੇ। ਉਨ੍ਹਾਂ ਕਿਹਾ ਕਿ ਵਿਧਾਇਕਾਂ ਤੇ ਵਰਕਰਾਂ ਨਾਲ ਸਰਕਾਰ ਦਾ ਸਿੱਧਾ ਸੰਪਰਕ ਰਹੇਗਾ। ਉਨ੍ਹਾਂ ਕਿਹਾ ਕਿ ਜੋ ਅਫ਼ਸਰਸ਼ਾਹੀ ਸਰਕਾਰ ਤੇ ਵਰਕਰਾਂ ਵਿਚਕਾਰ ਖਰਾਬੀ ਕਰ ਰਹੀ ਹੈ, ਉਸ ਘੇਰੇ ਨੂੰ ਤੋੜਨ ਲਈ ਸਿਆਸੀ ਸਲਾਹਕਾਰ ਬਣਾਏ ਗਏ ਹਨ।