ਚੰਡੀਗੜ੍ਹ: ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਸਮੇਤ ਮਹਿੰਗਾਈ ਅਤੇ ਹੋਰ ਮੁੱਦਿਆਂ ਤੇ ਪੰਜਾਬ ਦੇ ਕਾਂਗਰਸ ਜ਼ਿਲ੍ਹਾ ਪ੍ਰਧਾਨਾਂ ਨਾਲ ਬੈਠਕ ਕੀਤੀ ਜਾ ਰਹੀ ਹੈ। ਜਿਸ ਦੇ ਵਿੱਚ ਸੂਬੇ 'ਚ ਆਉਣ ਵਾਲੀਆਂ ਜ਼ਿਮਨੀ ਚੋਣਾਂ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ।
2 ਤੋ 9 ਅਕਤੂਬਰ ਤੱਕ ਕਾਂਗਰਸ ਪਾਰਟੀ ਆਪਣੇ ਕੀਤੇ ਕੰਮਾਂ ਦਾ ਵੇਰਵਾ ਦੇਣ ਲਈ ਪਦ ਯਾਤਰਾ ਪੂਰੇ ਪੰਜਾਬ ਵਿੱਚ ਕੱਢੇਗੀ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੀ ਮੈਂਬਰਸ਼ਿਪ ਡਰਾਈਵ ਕਿਵੇਂ ਪੰਜਾਬ ਵਿੱਚ ਕਾਰਗਰ ਸਿੱਧ ਕਰਨੀ ਹੈ ਇਸ ਉੱਪਰ ਵੀ ਚਰਚਾ ਕੀਤੀ ਜਾਵੇਗੀ।
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦਾਖਾ, ਫ਼ਗਵਾੜਾ, ਜਲਾਲਾਬਾਦ ਤੇ ਮੁਕੇਰੀਆਂ ਦੀਆਂ ਜ਼ਿਮਨੀ ਚੋਣਾਂ ਲਈ ਸੋਮਵਾਰ ਨੂੰ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਫ਼ਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ, ਮੁਕੇਰੀਆਂ ਤੋਂ ਇੰਦੂ ਬਾਲਾ, ਦਾਖਾ ਤੋਂ ਸੰਦੀਪ ਸਿੰਘ ਸੰਧੂ, ਜਲਾਲਾਬਾਦ ਤੋਂ ਰਮਿੰਦਰ ਅਵਲਾ ਇਨ੍ਹਾਂ ਸੀਟਾਂ ਤੋਂ ਉਮੀਦਵਾਰ ਹੋਣਗੇ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਇਨ੍ਹਾਂ ਉਮੀਦਵਾਰਾਂ ਦੇ ਨਾਂਅ 'ਤੇ ਮੋਹਰ ਲਗਾ ਦਿੱਤੀ ਗਈ ਸੀ।
ਦੱਸਣਯੋਗ ਹੈ ਕਿ ਸੂਬੇ 'ਚ ਜ਼ਿਮਨੀ ਚੋਣਾਂ ਜਿੱਤਣ ਲਈ ਵੱਲੋਂ ਨਵੀਂ ਰਣਨੀਤੀ ਤਿਆਰ ਕੀਤੀ ਜਾਵੇਗੀ। ਜਿਸ ਦੀ ਅਗਵਾਈ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਆਸ਼ਾ ਕੁਮਾਰੀ ਕਰ ਜਾ ਰਹੇ ਹਨ।