ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਕੋਵਿਡ-19 ਸਬੰਧੀ ਮੀਡੀਆ ਬੁਲੇਟਿਨ ਮੁਤਾਬਕ ਮੰਗਲਵਾਰ ਨੂੰ ਕੋਰੋਨਾ ਦੇ 21 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਸੂਬੇ ਤੋਂ ਕੋਰੋਨਾ ਦੇ ਸਾਹਮਣੇ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ 2108 ਹੋ ਗਈ ਹੈ। ਕੋਵਿਡ-19 ਦੇ ਪ੍ਰਕੋਪ ਨਾਲ ਸੂਬੇ ਭਰ ਵਿੱਚ ਹੁਣ ਤੱਕ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਕੁੱਝ ਦਿਨਾਂ ਵਿੱਚ ਪੰਜਾਬ ਦੇ ਕਈ ਮਰੀਜ਼ ਠੀਕ ਹੋਏ, ਜਿਸ ਨਾਲ ਪੰਜਾਬ ਦੀ ਕੋਰੋਨਾ ਰਿਕਵਰੀ ਰੇਟ 90 ਫੀਸਦੀ ਤੱਕ ਪਹੁੰਚ ਗਿਆ ਹੈ। ਕੋਰੋਨਾ ਨੂੰ ਮਾਤ ਦਿੰਦੇ ਹੋਏ ਪੰਜਾਬ ਦੇ 6 ਜ਼ਿਲ੍ਹੇ ਮੁੜ ਤੋਂ ਪੂਰੀ ਤਰ੍ਹਾਂ ਕੋਰੋਨਾ ਮੁਕਤ ਹੋ ਗਏ ਹਨ।
ਕੋਰੋਨਾ ਰਿਕਵਰੀ ਰੇਟ 'ਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਨੰਬਰ ਤੇ ਬਰਕਰਾਰ
ਪੰਜਾਬ ਲਈ ਰਾਹਤ ਭਰੀ ਗੱਲ ਇਹ ਹੈ ਕਿ ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵਿੱਚ ਜ਼ਬਰਦਸਤ ਇਜ਼ਾਫ਼ਾ ਹੋਇਆ ਹੈ। ਪੰਜਾਬ 'ਚ ਕੋਰੋਨਾ ਰਿਕਵਰੀ ਰੇਟ 90 ਫੀਸਦੀ ਹੋਣ ਕਾਰਨ ਸੂਬਾ ਪੂਰੇ ਭਾਰਤ ਵਿੱਚ ਪਹਿਲੇ ਨੰਬਰ 'ਤੇ ਚੱਲ ਰਿਹਾ ਹੈ। ਪੰਜਾਬ ਵਿੱਚ ਹੁਣ ਤੱਕ 1918 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਪੰਜਾਬ ਦੀ ਕੋਰੋਨਾ ਰਿਕਵਰੀ ਰੇਟ 90 ਫੀਸਦੀ ਹੋਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਖੂਸ਼ੀ ਦਾ ਪ੍ਰਗਟਾਵਾ ਕੀਤਾ ਹੈ।
ਮੀਡੀਆ ਬੁਲੇਟਿਨ ਮੁਤਾਬਕ ਅੱਜ 8 ਜ਼ਿਲ੍ਹਿਆਂ ਤੋਂ ਕੋਰੋਨਾ ਵਾਇਰਸ ਦੇ 27 ਨਵੇਂ ਮਾਮਲੇ ਆਏ ਹਨ ਜੋ ਕੁੱਝ ਇਸ ਪ੍ਰਕਾਰ ਹਨ-
- ਅੰਮ੍ਰਿਤਸਰ ਤੋਂ 2 ਨਵੇਂ ਮਾਮਲੇ ਆਏ ਸਾਹਮਣੇ, ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 331
- ਜਲੰਧਰ ਤੋਂ 10 ਨਵੇਂ ਮਾਮਲੇ ਆਏ ਸਾਹਮਣੇ, ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 230
- ਪਠਾਨਕੋਟ ਤੋਂ 5 ਨਵੇਂ ਮਾਮਲੇ ਆਏ ਸਾਹਮਣੇ, ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 44
- ਲੁਧਿਆਣਾ ਤੋਂ 2 ਨਵੇਂ ਮਾਮਲੇ ਆਏ ਸਾਹਮਣੇ, ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 175
- ਨਵਾਂ ਸ਼ਹਿਰ ਤੋਂ ਇੱਕ ਨਵਾਂ ਮਾਮਲਾ ਆਇਆ ਸਾਹਮਣੇ, ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 106
- ਹੁਸ਼ਿਆਰਪੁਰ ਤੋਂ 4 ਨਵੇਂ ਮਾਮਲੇ ਆਏ ਸਾਹਮਣੇ, ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 110
- ਫ਼ਰੀਦਕੋਟ ਤੋਂ ਇੱਕ ਨਵਾਂ ਮਾਮਲਾ ਆਇਆ ਸਾਹਮਣੇ, ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 62
- ਸੰਗਰੂਰ ਤੋਂ 2 ਨਵੇਂ ਮਾਮਲੇ ਆਏ ਸਾਹਮਣੇ, ਮਰੀਜ਼ਾਂ ਦੀ ਕੁੱਲ ਗਿਣਤੀ ਵੱਧ ਕੇ ਹੋਈ 91
148 ਮਰੀਜ਼ਾਂ ਦੀ ਕੋਰੋਨਾ ਜੰਗ ਅਜੇ ਵੀ ਬਾਕੀ