ਚੰਡੀਗੜ੍ਹ: ਪੰਜਾਬ ਵਿੱਚ ਐਤਵਾਰ ਨੂੰ ਕੋਰੋਨਾ ਵਾਇਰਸ ਦੇ 36 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2268 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 231 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 45 ਲੋਕਾਂ ਦੀ ਮੌਤ ਹੋਈ ਹੈ।
ਕੋਵਿਡ-19: ਪੰਜਾਬ 'ਚ 36 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 2268 - punjab covid cases reaches to 2268
ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 36 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2268 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 236 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 45 ਲੋਕਾਂ ਦੀ ਮੌਤ ਹੋਈ ਹੈ।
ਇਨ੍ਹਾਂ 36 ਨਵੇਂ ਮਾਮਲਿਆਂ ਵਿੱਚੋਂ 8 ਰੋਪੜ, 9 ਲੁਧਿਆਣਾ, 4 ਹੋਸ਼ਿਆਰਪੁਰ, 8 ਅੰਮ੍ਰਿਤਸਰ, 1 ਮੋਗਾ, 3 ਬਰਨਾਲਾ ਅਤੇ 2 ਮਾਮਲੇ ਜਲੰਧਰ ਤੋਂ ਸਾਹਮਣੇ ਆਏ ਹਨ। ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2263 ਮਰੀਜ਼ਾਂ ਵਿੱਚੋਂ 1987 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 236 ਐਕਟਿਵ ਮਾਮਲੇ ਹਨ।
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 87,852 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 2268 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿੱਵ ਆਈ ਹੈ।