ਪੰਜਾਬ

punjab

ETV Bharat / state

ਕੋਵਿਡ-19: ਪੰਜਾਬ 'ਚ 45 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 2308 - ਕੋਵਿਡ-19

ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 45 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2308 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 264 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 44 ਲੋਕਾਂ ਦੀ ਮੌਤ ਹੋਈ ਹੈ।

ਫ਼ੋਟੋ
ਫ਼ੋਟੋ

By

Published : Jun 1, 2020, 8:56 PM IST

ਚੰਡੀਗੜ੍ਹ: ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 45 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2308 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 264 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 44 ਲੋਕਾਂ ਦੀ ਮੌਤ ਹੋਈ ਹੈ।

ਮੀਡੀਆ ਬੁਲੇਟਿਨ

ਇਨ੍ਹਾਂ 45 ਨਵੇਂ ਮਾਮਲਿਆਂ ਵਿੱਚੋਂ 11 ਲੁਧਿਆਣਾ, 02 ਮੋਹਾਲੀ, 09 ਅੰਮ੍ਰਿਤਸਰ, 01 ਨਵਾਂ ਸ਼ਹਿਰ, 01 ਪਠਾਨਕੋਟ, 02 ਬਠਿੰਡਾ, 05 ਫ਼ਤਿਹਗੜ੍ਹ ਸਾਹਿਬ, 08 ਹੁਸ਼ਿਆਰਪੁਰ, 01 ਗੁਰਦਾਸਪੁਰ, 01 ਜਲੰਧਰ ਅਤੇ 04 ਮਾਮਲੇ ਪਟਿਆਲਾ ਤੋਂ ਸਾਹਮਣੇ ਆਏ ਹਨ।

ਮੀਡੀਆ ਬੁਲੇਟਿਨ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2308 ਮਰੀਜ਼ਾਂ ਵਿੱਚੋਂ 2000 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 264 ਐਕਟਿਵ ਮਾਮਲੇ ਹਨ।

ਮੀਡੀਆ ਬੁਲੇਟਿਨ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 91,113 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 2308 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿੱਵ ਆਈ ਹੈ।

ABOUT THE AUTHOR

...view details