ਪੰਜਾਬ

punjab

ETV Bharat / state

ਕੋਵਿਡ-19 : ਪੰਜਾਬ 'ਚ 46 ਨਵੇਂ ਕੇਸਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 2461

ਸ਼ੁੱਕਰਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 46 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2461 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 344 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 48 ਲੋਕਾਂ ਦੀ ਮੌਤ ਹੋਈ ਹੈ।

ਫ਼ੋਟੋ
ਫ਼ੋਟੋ

By

Published : Jun 5, 2020, 8:01 PM IST

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਕੋਰੋਨਾ ਵਾਇਰਸ ਦੇ 46 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2461 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 344 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 48 ਲੋਕਾਂ ਦੀ ਮੌਤ ਹੋਈ ਹੈ।

ਮੀਡੀਆ ਬੁਲੇਟਿਨ

ਇਨ੍ਹਾਂ 46 ਨਵੇਂ ਮਾਮਲਿਆਂ ਵਿੱਚੋਂ 16 ਲੁਧਿਆਣਾ, 03 ਅੰਮ੍ਰਿਤਸਰ, 01 ਪਟਿਆਲਾ, 01 ਫ਼ਤਿਹਗੜ੍ਹ ਸਾਹਿਬ, 01 ਬਠਿੰਡਾ, 01 ਮੁਕਤਸਰ ਸਾਹਿਬ, 01 ਮੋਗਾ, 02 ਕਪੂਰਥਾਲਾ, 08 ਜਲੰਧਰ, 01 ਸੰਗਰੂਰ, 01 ਪਠਾਨਕੋਟ, 01 ਫ਼ਰੀਦਕੋਟ, 03 ਗੁਰਦਾਸਪੁਰ, 02 ਤਰਨ ਤਾਰਨ ਅਤੇ 04 ਮਾਮਲੇ ਮੋਹਾਲੀ ਤੋਂ ਸਾਹਮਣੇ ਆਏ ਹਨ।

ਮੀਡੀਆ ਬੁਲੇਟਿਨ

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 2461 ਮਰੀਜ਼ਾਂ ਵਿੱਚੋਂ 2069 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 344 ਐਕਟਿਵ ਮਾਮਲੇ ਹਨ।

ਮੀਡੀਆ ਬੁਲੇਟਿਨ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 1,13,542 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 2461 ਮਰੀਜ਼ਾਂ ਦੀ ਰਿਪੋਰਟ ਪੌਜ਼ੀਟਿੱਵ ਆਈ ਹੈ।

ABOUT THE AUTHOR

...view details