ਚੰਡੀਗੜ੍ਹ:ਪੰਜਾਬ ਵਿੱਚ ਵੀਰਵਾਰ ਨੂੰ ਕੋਰੋਨਾ ਵਾਇਰਸ ਦੇ 23 ਨਵੇਂ ਮਾਮਲੇ ਸਾਹਮਣੇ ਆਏ ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 2028 ਹੋ ਗਈ ਹੈ। ਕੋਵਿਡ-19 ਕਾਰਨ ਸੂਬੇ ਭਰ ਵਿੱਚ ਅੱਜ ਮਹਿਜ਼ ਇੱਕ ਮੌਤ ਹੋਈ, ਜਿਸ ਨਾਲ ਮਰਨ ਵਾਲਿਆਂ ਦਾ ਅੰਕੜਾ 39 ਹੋ ਚੁੱਕਿਆ ਹੈ। ਬੀਤੇ ਕੁੱਝ ਦਿਨਾਂ ਵਿੱਚ ਪੰਜਾਬ ਦੇ ਕਈ ਮਰੀਜ਼ ਠੀਕ ਹੋਏ, ਜਿਸ ਨਾਲ ਪੰਜਾਬ ਦੀ ਕੋਰੋਨਾ ਰਿਕਵਰੀ ਰੇਟ 89 ਫੀਸਦੀ ਹੋ ਗਿਆ ਹੈ। ਕੋਰੋਨਾ ਨੂੰ ਮਾਤ ਦਿੰਦੇ ਹੋਏ ਪੰਜਾਬ ਦੇ 3 ਜ਼ਿਲ੍ਹੇ ਮੁੜ ਤੋਂ ਪੂਰੀ ਤਰ੍ਹਾਂ ਕੋਰੋਨਾ ਮੁਕਤ ਹੋ ਗਏ ਹਨ।
24 ਘੰਟਿਆਂ ਵਿੱਚ ਮਹਿਜ਼ 23 ਨਵੇਂ ਮਾਮਲੇ ਆਏ ਸਾਹਮਣੇ, ਕੋਰੋਨਾ ਰਿਕਵਰੀ ਰੇਟ ਹੋਈ 89 ਫੀਸਦੀ
ਇਨ੍ਹਾਂ 23 ਨਵੇਂ ਮਾਮਲਿਆਂ ਵਿੱਚੋਂ ਹੁਸ਼ਿਆਰਪੁਰ ਤੋਂ 7, ਅੰਮ੍ਰਿਤਸਰ ਤੋਂ 5, ਲੁਧਿਆਣਾ ਤੋਂ 2, ਗੁਰਦਾਸਪੁਰ ਤੋਂ 4, ਪਠਾਨਕੋਟ ਤੋਂ 2 ਅਤੇ ਬਰਨਾਲਾ, ਪਟਿਆਲਾ ਤੇ ਕਪੂਰਥਾਲਾ ਤੋਂ ਇੱਕ-ਇੱਕ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਲਈ ਰਾਹਤ ਭਰੀ ਗੱਲ ਇਹ ਹੈ ਕਿ ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵਿੱਚ ਜਬਰਦਸਤ ਇਜ਼ਾਫ਼ਾ ਹੋਇਆ ਹੈ। ਪੰਜਾਬ ਵਿੱਚ ਹੁਣ ਤੱਕ 1819 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਪੰਜਾਬ ਦੀ ਕੋਰੋਨਾ ਰਿਕਵਰੀ ਰੇਟ 89 ਫੀਸਦੀ ਹੋ ਗਈ ਹੈ। ਸੂਬੇ ਵਿੱਚ ਹੁਣ ਕੋਵਿਡ-19 ਦੇ ਮਹੀਜ਼ 170 ਐਕਟਿਵ ਮਾਮਲੇ ਰਹਿ ਗਏ ਹਨ।
ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 59,618 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ 53,871 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਉਥੇ ਹੀ 3719 ਲੋਕਾਂ ਦੇ ਨਮੁਨਿਆਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।