ਚੰਡੀਗੜ੍ਹ: ਪੰਜਾਬ ਲਈ ਸ਼ੁੱਕਰਵਾਰ ਦਾ ਰਾਹਤ ਭਰਿਆ ਰਿਹਾ ਹੈ। ਅੱਜ ਕੋਰੋਨਾ ਵਾਇਰਸ ਦਾ ਮਹਿਜ਼ ਇੱਕ ਨਵਾਂ ਮਾਮਲੇ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ ਵਧ ਕੇ 2029 ਹੋ ਗਈ ਹੈ। ਕੋਵਿਡ-19 ਕਾਰਨ ਸੂਬੇ ਭਰ ਵਿੱਚ ਹੁਣ ਤੱਕ 39 ਲੋਕਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਕੁੱਝ ਦਿਨਾਂ ਵਿੱਚ ਪੰਜਾਬ ਦੇ ਕਈ ਮਰੀਜ਼ ਠੀਕ ਹੋਏ, ਜਿਸ ਨਾਲ ਪੰਜਾਬ ਦੀ ਕੋਰੋਨਾ ਰਿਕਵਰੀ ਰੇਟ 90 ਫੀਸਦੀ ਤੱਕ ਪਹੁੰਚ ਗਿਆ ਹੈ। ਕੋਰੋਨਾ ਨੂੰ ਮਾਤ ਦਿੰਦੇ ਹੋਏ ਪੰਜਾਬ ਦੇ 5 ਜ਼ਿਲ੍ਹੇ ਮੁੜ ਤੋਂ ਪੂਰੀ ਤਰ੍ਹਾਂ ਕੋਰੋਨਾ ਮੁਕਤ ਹੋ ਗਏ ਹਨ।
24 ਘੰਟਿਆਂ ਵਿੱਚ ਆਇਆ ਮਹਿਜ਼ ਇੱਕ ਨਵਾਂ ਮਾਮਲਾ
ਇਹ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਪੰਜਾਬ ਲਈ ਰਾਹਤ ਭਰੀ ਗੱਲ ਇਹ ਹੈ ਕਿ ਸੂਬੇ ਵਿੱਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵਿੱਚ ਜ਼ਬਰਦਸਤ ਇਜ਼ਾਫ਼ਾ ਹੋਇਆ ਹੈ। ਪੰਜਾਬ ਵਿੱਚ ਹੁਣ ਤੱਕ 1847 ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਪੰਜਾਬ ਦੀ ਕੋਰੋਨਾ ਰਿਕਵਰੀ ਰੇਟ 90 ਫੀਸਦੀ ਹੋ ਗਈ ਹੈ। ਸੂਬੇ ਵਿੱਚ ਹੁਣ ਕੋਵਿਡ-19 ਦੇ ਮਹੀਜ਼ 143 ਐਕਟਿਵ ਮਾਮਲੇ ਰਹਿ ਗਏ ਹਨ।
ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 62,399 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ 55,777 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਉਥੇ ਹੀ 4593 ਲੋਕਾਂ ਦੇ ਨਮੁਨਿਆਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ।