ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਬੈਠਕ ਕਰਕੇ ਅਹਿਮ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਹੁਣ ਡਿਪਟੀ ਕਮਿਸ਼ਨਰ ਆਪਣੇ ਇਲਾਕੇ ਵਿੱਚ 10 ਕਰੋੜ ਤੱਕ ਦੇ ਨਿਵੇਸ਼ ਪ੍ਰੋਜੈਕਟ ਨੂੰ ਪ੍ਰਵਾਨਗੀ ਦੇ ਸਕਦੇ ਹਨ। ਕੈਪਟਨ ਸਰਕਾਰ ਨੇ ਵਿਸ਼ਵਾਸ ਜਤਾਇਆ ਹੈ ਕਿ ਇਸ ਯੋਜਨਾ ਨਾਲ ਛੋਟੇ ਕਾਰੋਬਾਰੀਆਂ ਨੂੰ ਵੱਡਾ ਲਾਭ ਮਿਲੇਗਾ।
ਹੁਣ ਵਿਕਾਸ ਪ੍ਰੋਜੈਕਟਾਂ ਦੀ ਕਮਾਨ ਡੀਸੀ ਹੱਥ, ਕੈਪਟਨ ਨੇ ਕੀਤਾ ਐਲਾਨ - cm meeting
ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕਰ ਦਿੱਤਾ ਕਿ 10 ਕਰੋੜ ਦੇ ਨਿਵੇਸ਼ ਪ੍ਰੋਜੈਕਟ ਦੀ ਪ੍ਰਵਾਨਗੀ ਹੁਣ ਡੀਸੀ ਦੇ ਸਕਦੇ ਹਨ।
ਕੈਪਟਨ ਅਮਰਿੰਦਰ ਸਿੰਘ ਦੀ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਮੁਕੰਮਲ
ਮੀਟਿੰਗ ਦੌਰਾਨ ਕੈਪਟਨ ਨੇ ਕਿਹਾ ਕਿ ਹੁਣ ਵੱਖ-ਵੱਖ ਪ੍ਰੋਗਰਾਮ ਤੇ ਪ੍ਰੋਜੈਕਟਾਂ ਨੂੰ ਡੀਸੀ ਪ੍ਰਵਾਨਗੀ ਦੇ ਸਕਦੇ ਹਨ, ਜਿਨ੍ਹਾਂ ਦੀ ਲਾਗਤ 10 ਕਰੋੜ ਤੋਂ ਵੱਧ ਨਾ ਹੋਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਡੀਸੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਾਰੀ ਵੱਖ-ਵੱਖ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਕਰਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸੂਬੇ 'ਚ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਵੀ ਨਿਰਦੇਸ਼ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਅਤੇ ਵਿਕਾਸ ਦੀ ਰੂਪ-ਰੇਖਾ ਸਬੰਧੀ ਵੀ ਮੀਟਿੰਗ ਦੌਰਾਨ ਚਰਚਾ ਕੀਤੀ।