ਚੰਡੀਗੜ੍ਹ :ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿੱਖ ਬਦਲਣ ਲੱਗੀ ਹੈ। ਅੱਜ ਹਰਜੋਤ ਬੈਂਸ ਨੇ ਇੱਥੇ ਕੈਂਪਸ ਮੈਨੇਜਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਦੀ ਪ੍ਰਧਾਨਗੀ ਕੀਤੀ। ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਰਜਪ੍ਰਣਾਲੀ ਨੂੰ ਬਿਹਤਰੀਨ ਬਨਾਉਣ ਲਈ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ( appointment of Campus managers) ਕੀਤੀ ਗਈ ਹੈ। ਇਸ ਤਹਿਤ ਹੀ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਕੀਤੀ ਗਈ ਹੈ।
ਬੈਂਸ ਨੇ ਕਿਹਾ ਕਿ ਕੈਂਪਸ ਮੈਨੇਜਰ ਦੀ ਨਿਯੁਕਤੀ ਨਾਲ ਸਕੂਲ ਪ੍ਰਿੰਸੀਪਲ ‘ਤੇ ਸਕੂਲ ਦਾ ਸਾਂਭ-ਸੰਭਾਲ ਸਬੰਧੀ ਕੰਮ ਦਾ ਦਬਾਵ ਨਾ-ਮਾਤਰ ਹੀ ਰਹਿ ਗਿਆ ਹੈ, ਜਿਸ ਸਦਕੇ ਹੁਣ ਪ੍ਰਿੰਸੀਪਲ ਸਿਰਫ਼ ਵਿੱਚ ਵਿਦਿਅਕ ਮਾਹੌਲ ਨੂੰ ਸੁਧਾਰਨ ਦੀ ਦਿਸ਼ਾ ਵਿੱਚ ਹੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਸ ਮੈਨੇਜਰਾਂ ਦੀ ਨਿਯੁਕਤੀ ਦੇ ਅੱਛੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।
ਸਕੂਲ ਪ੍ਰਿੰਸੀਪਲ ਦੀ ਬਾਂਹ ਬਣਨ:ਹਰਜੋਤ ਬੈਂਸ ਨੇ ਕਿਹਾ ਕਿ ਬੀਤੇ ਸਵਾ ਸਾਲ ਵਿੱਚ ਉਨ੍ਹਾਂ ਨੇ ਪੰਜਾਬ ਰਾਜ ਦੇ ਬਹੁਤ ਸਾਰੇ ਸਕੂਲਾਂ ਦਾ ਦੌਰਾ ਕੀਤਾ ਹੈ ਅਤੇ ਹੁਣ ਜਦੋਂ ਕੋਈ ਵਿਅਕਤੀ ਕਿਸੇ ਸਕੂਲ ਦਾ ਨਾਮ ਦਾ ਲੈਂਦਾ ਹੈ, ਤਾਂ ਉਸ ਸਕੂਲ ਸਬੰਧੀ ਸਾਰੀਆਂ ਸਮੱਸਿਆਵਾਂ ਯਾਦ ਆ ਜਾਂਦੀਆਂ ਹਨ। ਉਨ੍ਹਾਂ ਕੈਂਪਸ ਮੈਨੇਜਰਾਂ ਨੂੰ ਅਪੀਲ ਕੀਤੀ ਕਿ ਉਹ ਸਕੂਲ ਪ੍ਰਿੰਸੀਪਲ ਦੀ ਬਾਂਹ ਬਣਕੇ ਕੰਮ ਕਰਨ ਅਤੇ ਸਕੂਲਾਂ ਨੂੰ ਬਿਹਤਰੀਨ ਦਿੱਖ ਪ੍ਰਦਾਨ ਕਰਨ।