ਚੰਡੀਗੜ੍ਹ: ਪੰਜਾਬ ਦੇ ਸਕੂਲਾਂ ਨੂੰ ਸਹੂੂਲਤਾਂ ਅਤੇ ਪੜ੍ਹਾਈ ਨੂੰ ਲੈਕੇ ਅਤੇ ਮਿਸ਼ਨ 100 ਫੀਸਦੀ ਮੁਹਿੰਮ (100 percent campaign for education and mission) ਨੂੰ ਕਾਮਯਾਬ ਕਰਨ ਲਈ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅੱਧੀ ਛੁੱਟੀ ਤੋਂ ਪਹਿਲਾਂ ਕੋਈ ਵੀ ਅਧਿਆਪਕ ਜਾਂ ਸਕੂਲ ਮੁਖੀ ਆਨ-ਡਿਊਟੀ ਨਹੀਂ ਜਾਵੇਗਾ। ਉਨ੍ਹਾਂ ਵੀ ਕਿਹਾ ਜ਼ਿਲ੍ਹਾ ਸਿੱਖਿਆ ਸੁਧਾਰ ਟੀਮਾਂ ਦੇ ਮੈਂਬਰ ਵੀ ਸਕੂਲ ਦੇ ਦੌਰੇ ਦੌਰਾਨ ਜਮਾਤਾਂ ਵਿੱਚ ਪੜਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਨੂੰ ਸਮੇਂ ਦੀ ਹਾਣੀ ਬਣਾਉਣ ਵਾਸਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
680 ਅਧਿਆਪਕ ਬਤੌਰ ਬਲਾਕ ਮੈਂਟਰ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੱਡਾ ਫੈਸਲਾ ਲੈਂਦਿਆਂ ਫੀਲਡ ਵਿੱਚ ਕੰਮ ਕਰ ਰਹੇ ਸਾਇੰਸ, ਗਣਿਤ ਅਤੇ ਅੰਗਰੇਜੀ,ਸਮਾਜਿਕ ਸਿੱਖਿਆ ਵਿਸ਼ਿਆਂ ਦੇ 749 ਬਲਾਕ ਅਤੇ ਜ਼ਿਲ੍ਹਾ ਮੈਂਟਰਾਂ ਨੂੰ ਤੁਰੰਤ ਲੋੜਵੰਦ ਸਕੂਲਾਂ ਵਿੱਚ ਤਾਇਨਾਤ ਕਰਨ ਸਬੰਧੀ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਹੁਕਮ ਜਾਰੀ ਕੀਤੇ ਹਨ। ਸਿੱਖਿਆ ਮੰਤਰੀ ਅਨੁਸਾਰ ਵਰਤਮਾਨ ਸਮੇਂ ਇਹਨਾਂ ਵਿਸ਼ਿਆਂ ਦੇ 680 ਅਧਿਆਪਕ ਬਤੌਰ ਬਲਾਕ ਮੈਂਟਰ (680 teachers as block mentors) ਅਤੇ 69 ਅਧਿਆਪਕ ਬਤੌਰ ਜ਼ਿਲ੍ਹਾ ਮੈਂਟਰ ਸਕੂਲਾਂ ਵਿੱਚ ਪੜਾਉਣ ਦੀ ਥਾਂ ਫੀਲਡ ਡਿਊਟੀ ਕਰ ਰਹੇ ਸਨ। ਬੈਂਸ ਮੁਤਾਬਿਕ 'ਮਿਸ਼ਨ-100 ਫੀਸਦੀ' ਮੁਹਿੰਮ ਦਾ ਮਕਸਦ ਫਰਜ਼ੀ ਅੰਕੜੇ ਪੇਸ਼ ਕਰਕੇ ਵਾਹ-ਵਾਹ ਖੱਟਣਾ ਨਹੀਂ ਸਗੋਂ ਸਿੱਖਿਆ ਦੀ ਕੁਆਲਿਟੀ ਨੂੰ ਸੁਧਾਰ ਕੇ ਹਰ ਵਿਦਿਆਰਥੀ ਦੀ ਸਿੱਖਣ ਕੁਸ਼ਲਤਾ ਵਿੱਚ ਵਾਧਾ ਕਰਨਾ ਹੈ।
ਵਿਭਾਗੀ ਨਿਯਮਾਂ ਦੀ ਪਾਲਣਾ: ਬੈਂਸ ਨੇ ਕਿਹਾ ਕਿ ਉਹਨਾਂ ਨੂੰ ਕੁਝ ਜ਼ਿਲ੍ਹਿਆਂ ਤੋਂ ਇਹ ਰਿਪੋਰਟਾਂ ਮਿਲੀਆਂ ਸਨ ਕਿ ਤਾਇਨਾਤੀਆਂ ਕਰਨ ਸਮੇਂ ਵਿਭਾਗੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਜਿਸ ਬਾਰੇ ਸਪਸ਼ਟ ਹਦਾਇਤਾਂ ਹਨ ਕਿ ਮਿਡਲ ਸਕੂਲਾਂ ਵਿੱਚ ਕੋਈ ਵੀ ਮੈਂਟਰ ਤਾਇਨਾਤ ਨਾਂ ਕੀਤਾ ਜਾਵੇ, ਪਰ ਸਿੰਗਲ ਟੀਚਰ ਮਿਡਲ ਸਕੂਲ ਵਿੱਚ ਸਿਰਫ ਇੱਕ ਮੈਂਟਰ ਤਾਇਨਾਤ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਇਹ ਤੈਨਾਤੀਆਂ ਕਰਦੇ ਸਮੇਂ ਸਭ ਤੋਂ ਪਹਿਲਾਂ ਦੂਰ ਅਤੇ ਪਛੜੇ ਖੇਤਰ ਦੇ ਸਕੂਲਾਂ ਨੂੰ ਕਵਰ ਕੀਤਾ ਜਾਵੇ ਜਿੱਥੇ ਅਧਿਆਪਕਾਂ ਦੀ ਵੱਡੀ ਘਾਟ (Great shortage of teachers) ਹੈ ਅਤੇ ਫਿਰ 50% ਸਟਾਫ ਵਾਲੇ ਸਕੂਲਾਂ ਵਿੱਚ ਜਿੱਥੇ ਕਿਸੇ ਵਿਸ਼ੇ ਦੇ ਅਧਿਆਪਕ ਦੀ ਸਖ਼ਤ ਜ਼ਰੂਰਤ ਹੈ, ਨੂੰ ਕਵਰ ਕੀਤਾ ਜਾਵੇ ਅਤੇ ਅਖੀਰ ਵਿੱਚ ਉਨ੍ਹਾਂ ਸਕੂਲਾਂ ਵਿੱਚ ਮੈਂਟਰਾਂ ਨੂੰ ਤੈਨਾਤ ਕੀਤਾ ਜਾਵੇ ਜਿੱਥੇ ਸਬੰਧਤ ਵਿਸ਼ੇ ਦਾ ਕੋਈ ਵੀ ਅਧਿਆਪਕ ਨਹੀਂ ਹੈ।