ਚੰਡੀਗੜ੍ਹ-ਕਾੜਕੇ ਦੀ ਠੰਡ ਨੂੰ ਦੇਖਦੇ ਹੋਏ ਮੁੜ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਬੱਚਿਆਂ ਨੂੰ ਰਾਹਤ ਦਿੱਤੀ ਹੈ। ਸਰਕਾਰ ਵੱਲੋਂ ਮੁੜ ਤੋਂ ਬੱਚਿਆਂ ਨੂੰ ਸਕੂਲਾਂ 'ਚ ਛੁੱਟੀਆਂ ਕੀਤੀਆ ਗਈਆਂ ਹਨ। ਸਿੱਖਿਆ ਮੰਤਰੀ ਨੇ ਹੁਣ ਟਵੀਟ ਕਰਕੇ ਜਾਣਕਾਰੀ ਸਾਂਝੀ ਕਰਦੇ ਆਖਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਲਈ 20.01.2024 ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ 6ਵੀਂ ਤੋਂ 12ਵੀਂ ਜਮਾਤਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੀਆਂ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੋਟੇ ਬੱਚਿਆਂ ਦੀਆਂ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ।
ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਨਵੇਂ ਹੁਕਮ ਜਾਰੀ, 20 ਜਨਵਰੀ ਤੱਕ ਸਕੂਲ ਰਹਿਣਗੇ ਬੰਦ - school closed January 20
Punjab School closed: ਪੰਜਾਬ ਸਕੂਲ ਸਿੱਖਿਆ ਬੋਰਡ ਨੇ 5ਵੀਂ ਤੱਕ ਦੀਆਂ ਸਾਰੀਆਂ ਜਮਾਤਾਂ ਲਈ 20.01.2024 ਤੱਕ ਛੁੱਟੀਆਂ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ 6ਵੀਂ ਤੋਂ 12ਵੀਂ ਜਮਾਤਾਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਣਗੀਆਂ।
Published : Jan 14, 2024, 7:05 PM IST
ਛੁੱਟੀਆਂ 'ਚ ਵਾਧਾ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਉਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਿਖਆ ਹੈ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ। ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ 9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ। ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।
ਦੱਸ ਦਈਏ ਕਿ ਬੀਤੇ ਦਿਨ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ। ਪਹਿਲਾਂ ਸਕੂਲ 15 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਹੁਣ ਖ਼ਰਾਬ ਮੌਸਮ ਦੇ ਮੱਦੇਨਜ਼ਰ ਛੁੱਟੀਆਂ 20 ਜਨਵਰੀ 2024 ਤੱਕ ਵਧਾ ਦਿੱਤੀਆਂ ਹਨ । ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ 20 ਜਨਵਰੀ 2024 ਤੱਕ ਅੱਠਵੀਂ ਜਮਾਤ ਤੱਕ ਫਿਜ਼ੀਕਲ ਮੋਡ ਵਿੱਚ ਕੋਈ ਕਲਾਸਾਂ ਨਹੀਂ ਹੋਣਗੀਆਂ। ਸਕੂਲ ਇਨ੍ਹਾਂ ਜਮਾਤਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਲਗਾ ਸਕਦੇ ਹਨ।