ਚੰਡੀਗੜ੍ਹ :ਖਜਾਨਾ ਮੰਤਰੀ ਹਰਪਾਲ ਚੀਮਾ ਨੇ ਐਲਾਨ ਕੀਤਾ ਕਿ ਵਿਕਾਸ ਸਿਰਜਨ ਤੇ ਹੁਨਰ ਵਿਕਾਸ ਲਈ 231 ਕਰੋੜ ਦਾ ਬਜਟ ਰੱਖਿਆ ਜਾ ਰਿਹਾ ਹੈ। ਇਹ ਪਿਛਲੇ ਸਾਲ ਦੇ ਮੁਕਾਬਲੇ 36 ਫੀਸਦ ਦਾ ਵਾਧਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵੱਖ-ਵੱਖ ਏਜੰਸੀਆਂ ਨਾਲ ਐਸਓਯੂ ਸਾਈਨ ਕੀਤੇ ਹਨ ਤਾਂ ਜੋ ਰੁਜ਼ਗਾਰ ਪੈਦਾ ਹੋ ਸਕੇ। ਇਸ ਤੋਂ ਇਲਾਵਾ ਅਸੀਂ ਬਹੁਤ ਸਾਰੀਆਂ ਯੋਜਵਾਨਾਂ ਨੂੰ ਲਾਗੂ ਕਰਨ ਲਈ 161 ਦਾ ਬਜਟ ਰੱਖਿਆ ਹੈ। ਇਸ ਨਾਲ ਨਵਾਂ ਨਵੇਸ਼ ਆਵੇਗਾ ਅਤੇ ਨੌਕਰੀ ਦੇ ਨਵੇਂ ਰਸਤੇ ਖੁੱਲ੍ਹਣਗੇ।
ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ :ਖਜਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਦੀਨ ਦਿਆਲ ਉਪਾਧਿਆ ਗ੍ਰਾਮ ਐਂਡ ਕੌਸ਼ਲ ਯੋਜਨਾ ਨੂੰ ਲਾਗੂ ਕਰਨ ਲਈ ਵੀ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਣਜ ਲਈ ਸੂਬੇ ਸਰਕਾਰ ਦੇ ਯਤਨਾਂ ਸਦਕਾਂ ਨਵਾਂ ਨਿਵੇਸ਼ ਆਇਆ ਹੈ। ਇਸ ਨਾਲ ਢਾਈ ਲੱਖ ਨੌਜਵਾਨਾਂ ਨੂੰ ਨੌਕਰੀ ਦੇ ਰਾਹ ਖੁਲ੍ਹਣਗੇ। ਪ੍ਰੌਗਰੈਸਿਵ ਪੰਜਾਬ ਇਨਵੈਸਟਮੈਂਟ ਸਮਿਟ ਵਿਚ ਵੀ 1500 ਡੈਲੀਗੈਟਾਂ ਨੇ ਨਿਵੇਸ਼ ਦਾ ਵਾਅਦਾ ਦੀਤਾ ਹੈ। ਚੀਮਾ ਨੇ ਕਿਹਾ ਕਿ ਰੁਜ਼ਗਾਰ ਲਈ ਸਰਕਾਰ ਨੇ ਪਹਿਲੇ ਸਾਲ ਹੀ ਸੂਬੇ ਦੇ 26797 ਨੌਜਵਾਨਂ ਨੂੰ ਰੁਜਗਾਰ ਦਿੱਤਾ। ਹੁਣ ਵੀ 22594 ਲਈ ਇਸ਼ਤਿਹਾਰ ਜਾਰੀ ਹਨ। ਠੇਕੇ ਉੱਤੇ ਰੱਖੇ ਲੋਕਾਂ ਨੂੰ ਰੈਗੂਲਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ :Punjab Budget 2023: ਮੰਤਰੀ ਹਰਪਾਲ ਚੀਮਾ ਦੇ ਵੱਡੇ ਐਲਾਨ, ਕਿਹਾ- ਗੁੱਡ ਗਵਰਨੈਂਸ, ਚੰਗੀ ਸਿੱਖਿਆ ਤੇ ਮਾਲੀਆ ਇਕੱਠਾ ਕਰਨ 'ਤੇ ਜ਼ੋਰ
ਸਰਕਾਰ ਨੇ ਤਿੰਨ ਮਾਪਦੰਡ ਪੂਰੇ ਕੀਤੇ...: ਉਨ੍ਹਾਂ ਕਿਹਾ ਕਿ ਗੁਡ ਗਵਰਨੈਂਸ, ਗੁਡ ਸਿਖਿਆ ਅਤੇ ਮਾਲੀਆ ਇਕੱਠਾ ਕਰਨ ਦਾ ਵਾਅਦਾ ਕੀਤਾ ਸੀ। ਸਰਕਾਰ ਨੇ ਤਿੰਨਾਂ ਮਾਪਦੰਡਾਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਸਾਡੇ ਇਸ ਸਾਲ ਦੇ ਫੋਕਸ ਏਰੀਆ ਚ ਖੇਤੀ ਬਾੜੀ ਦੇ ਸਹਾਇਕ ਧੰਦਿਆਂ ਵਲ ਧਿਆਨ ਦੇ ਨਾਲ ਨਾਲ ਉਦਯੋਗਾਂ ਵਲ ਵਿਸ਼ੇਸ਼ ਧਿਆਨ ਹੈ। ਤਰਕਸ਼ੀਲ ਢੰਗ ਨਾਲ ਵਿਤ ਪ੍ਰਬੰਧ ਮਜਬੂਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕੇਂਦਰ ਵਲੋਂ 9 ਹਜਾਰ 35 ਕਰੋੜ ਰੁਪਏ ਦੀਆਂ ਜਾਇਜ ਮੰਗਾਂ ਅਣਗੋਲਿਆਂ ਕੀਤੀਆਂ ਹਨ। 15ਵੇਂ ਵਿਤ ਕਮਿਸ਼ਨ ਦੁਆਰਾ ਡਾ. ਰਮੇਸ਼ ਕੁਮਾਰ ਦੀ ਰਿਪੋਰਟ ਦਿਤੀ ਗਈ ਸੀ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਫੀਸ ਦਾ 28 ਸੌ ਅੱਸੀ ਕਰੋੜ ਕੇਂਦਰ ਨੇ ਜਾਰੀ ਨਹੀਂ ਕੀਤਾ ਹੈ।
ਚੀਮਾ ਨੇ ਰਾਹਤ ਇੰਦੌਰੀ ਦਾ ਪੜ੍ਹਿਆ ਸ਼ੇਅਰ...: ਚੀਮਾ ਨੇ ਰਾਹਤ ਇੰਦੌਰੀ ਦਾ ਸ਼ੇਅਰ ਪੜ੍ਹਿਆ ਤੇ ਵਿਰੋਧੀਆਂ ਉੱਤੇ ਨਿਸ਼ਾਨੇ ਲਾਏ ਹਨ। ਉਨ੍ਹਾਂ ਕਿਹਾ ਕਿ...ਹਮ ਸੇ ਪਹਿਲੇ ਭੀ ਮੁਸਾਫਿਰ ਕਈ ਗੁਜਰੇ ਹੋਂਗੇ, ਕਮ ਸੇ ਕਮ ਰਾਹ ਕੇ ਪੱਥਰ ਹਟਾਤੇ ਜਾਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀਆਂ ਸਰਕਾਰਾਂ ਦੀਆਂ ਰੁਕਾਵਟਾਂ ਦੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਿਲਕਫੈਡ ਨੂੰ ਗ੍ਰਾਂਟ ਦਿਤੀ ਗਈ ਹੈ। ਇਸ ਲ਼ਈ 2 ਹਜ਼ਾਰ ਕਰੋੜ ਰੁਪਏ ਖਰਚੇ ਗਏ ਹਨ। ਛੇਵੇਂ ਤਨਖਾਹ ਕਮਿਸ਼ਨ ਦੀ ਦੇਰੀ ਕਾਰਨ ਕਈ ਵਿਤੀ ਦਿਕਤਾਂ ਸਹਿਣ ਕੀਤੀਆਂ ਹਨ।