ਚੰਡੀਗੜ੍ਹ :ਪੰਜਾਬ ਵਿਚ 15 ਅਪ੍ਰੈਲ ਨੂੰ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਇਸ ਲਈ ਈ-ਪਾਸ ਇੱਕ ਐਪ ਜ਼ਰੀਏ ਵੀ ਬਣਾਇਆ ਜਾ ਸਕਦਾ ਹੈ। ਉੱਥੇ ਹੀ, ਪੰਜਾਬ ਮੰਡੀ ਬੋਰਡ ਨੇ ਕੋਵਿਡ-19 ਦੇ ਸੰਕਟ ਦੇ ਮੱਦੇਨਜ਼ਰ ਸੁਰੱਖਿਅਤ ਤੇ ਨਿਰਵਿਘਨ ਕਣਕ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਹਨ।
ਖਰੀਦ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਈ-ਪਾਸ ਲੈਣ ਲਈ ਤੁਸੀਂ ਪੰਜਾਬ ਮੰਡੀ ਬੋਰਡ ਦੀ ਈ-ਪੀ. ਐੱਮ. ਬੀ. (E-PMB) ਐਪ ਵੀ ਡਾਊਨਲੋਡ ਕਰ ਸਕਦੇ ਹੋ। ਈ-ਪੀ. ਐੱਮ.ਬੀ. 'ਤੇ ਜਾ ਕੇ ਤੁਹਾਨੂੰ ਪਾਸ ਬਣਾਉਣ ਲਈ ਉਸ ਵਿਅਕਤੀ ਦਾ ਨਾਂ ਭਰਨਾ ਹੋਵੇਗਾ, ਜੋ ਕਣਕ ਮੰਡੀ ਵਿੱਚ ਲੈ ਕੇ ਜਾਵੇਗਾ ਅਤੇ ਉਸ ਦਾ ਮੋਬਾਇਲ ਨੰਬਰ ਭਰਨਾ ਹੋਵੇਗਾ।