ਪੰਜਾਬ

punjab

ETV Bharat / state

ਧਾਰਾ 370 ਹਟਾਉਣ ਨੂੰ ਲੈ ਕੇ ਪੰਜਾਬ ਦੀਆਂ ਜਥੇਬੰਦੀਆਂ ਨੇ ਸੜਕਾਂ 'ਤੇ ਲਾਇਆ ਜਾਮ

ਕੇਂਦਰ ਸਰਕਾਰ ਵੱਲੋਂ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਤੇ 35 ਏ ਖ਼ਤਮ ਕਰਨ ਦੇ ਵਿਰੋਧ 'ਚ ਪੰਜਾਬ ਦੀਆਂ 11 ਕਿਸਾਨ ਜੱਥੇਬੰਦੀਆਂ ਵੱਲੋਂ ਮੋਹਾਲੀ ਦੇ ਦੁਸਹਿਰਾ ਗਰਾਊਂਡ ਵਿੱਚ ਰੋਸ ਪ੍ਰਦਰਸ਼ਨ ਕਰਕੇ ਰੈਲੀ ਕੱਢੀ ਜਾਣੀ ਸੀ ਜਿਸ ਨੂੰ ਪੁਲਿਸ ਫ਼ੋਰਸ ਨੇ ਕੈਂਚੀਆਂ ਚੌਕ ਵਿਖੇ ਨਾਕਾਬੰਦੀ ਕਰਕੇ ਰੋਕ ਲਿਆ।

ਫ਼ੋਟੋ

By

Published : Sep 15, 2019, 8:26 PM IST

ਮਾਨਸਾ: ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਤੇ 35ਏ ਖ਼ਤਮ ਕੀਤੇ ਜਾਣ ਦੇ ਵਿਰੋਧ ਵਿੱਚ ਐਤਵਾਰ ਨੂੰ ਪੰਜਾਬ ਦੇ 11 ਕਿਸਾਨ ਜੱਥੇਬੰਦੀਆਂ ਤੇ ਹੋਰ ਸੰਗਠਨਾਂ ਵੱਲੋਂ ਮੋਹਾਲੀ ਦੀ ਦੁਸ਼ਹਿਰਾ ਗਰਾਊਂਡ ਵਿੱਚ ਪ੍ਰਦਰਸ਼ਨ ਕਰਕੇ ਰੈਲੀ ਕੱਢਣ ਦਾ ਐਲਾਨ ਕੀਤਾ ਗਿਆ ਸੀ। ਇਸ ਵਿੱਚ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਆਏ ਲੋਕਾਂ ਨੇ ਹਿੱਸਾ ਲੈਣਾ ਸੀ ਪਰ ਇਨ੍ਹਾਂ ਲੋਕਾਂ ਨੂੰ ਮੰਜ਼ਿਲ ਤੱਕ ਪੁੱਜਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ।

ਵੀਡੀਓ

ਇਹ ਵੀ ਪੜ੍ਹੋ: ਕਸ਼ਮੀਰੀਆਂ ਦੇ ਹੱਕ ਵਿੱਚ ਡਟੀਆਂ ਪੰਜਾਬ ਦੀਆਂ ਜਥੇਬੰਦੀਆਂ

ਬਰਨਾਲਾ ਤੋਂ ਆ ਰਹੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪੁਲਿਸ ਨੇ ਰਾਹ ਵਿੱਚ ਹੀ ਰੋਕ ਲਿਆ। ਇਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਬਰਨਾਲਾ ਦੇ ਸੇਖਾ ਰੋਡ 'ਤੇ ਬਰਨਾਲਾ-ਲੁਧਿਆਣਾ ਰਾਜ ਮਾਰਗ ਜਾਮ ਕਰ ਦਿੱਤਾ ਜਦਕਿ ਹੋਰ ਕਿਸਾਨਾਂ ਨੇ ਪਿੰਡ ਬੜਬਰ ਵਿੱਚ ਬਠਿੰਡਾ-ਚੰਡੀਗੜ੍ਹ ਮੁੱਖ ਮਾਰਗ ਬੰਦ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਦਾ ਪੁਤਲਾ ਫੂਕਿਆ। ਇਸ ਜਾਮ ਕਰਕੇ ਸੜਕਾਂ ਦੇ ਦੋਵਾਂ ਪਾਸੇ ਵੱਡੀ ਗਿਣਤੀ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਧਾਰਾ 370 ਤੇ 35ਏ ਨੂੰ ਹਟਾਏ ਜਾਣ ਦੇ ਵਿਰੋਧ ਵਿੱਚ ਉਹ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਮੋਹਾਲੀ ਦੇ ਦੁਸ਼ਹਿਰਾ ਮੈਦਾਨ ਵਿੱਚ ਇਕੱਠੇ ਹੋ ਕੇ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਆਪਣਾ ਪੱਖ ਰੱਖਣਾ ਸੀ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ। ਇਸ 'ਤੇ ਉਨ੍ਹਾਂ ਸੜਕਾਂ ਜਾਮ ਕਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਕਾਰ ਤੇ ਫ਼ੌਜ ਕਸ਼ਮੀਰ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ।

ਪੁਲਿਸ ਪ੍ਰਸ਼ਾਸਨ ਨੇ ਕਿਹਾ ਕਿ ਮੋਹਾਲੀ ਤੇ ਚੰਡੀਗੜ੍ਹ ਵਿੱਚ ਧਾਰਾ 144 ਲੱਗੀ ਹੋਈ ਹੈ ਜਿਸ ਦੇ ਚੱਲਦਿਆਂ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ ਹੈ। ਹਾਲਾਤਾਂ 'ਤੇ ਕਾਬੂ ਪਾਉਣ ਲਈ ਉਨ੍ਹਾਂ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਕਿਸਾਨਾਂ ਨਾਲ ਗੱਲਬਾਤ ਹੋ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਕਿਸਾਨਾਂ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾਏਗੀ। ਹਾਲੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ।

ABOUT THE AUTHOR

...view details