ਚੰਡੀਗੜ੍ਹ :ਪੰਜਾਬ ਇਨੀਂ ਦਿਨੀਂ ਹੜ੍ਹ ਦੀ ਮਾਰ ਝੱਲ ਰਿਹਾ ਹੈ। ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਜੱਲ ਥੱਲ ਹੈ। ਲੋਕਾਂ ਦੇ ਘਰ ਤਬਾਹ ਹੋ ਗਏ ਹਨ। ਕਈ ਲੋਕਾਂ ਦੇ ਸਿਰਾਂ ਉੱਤੇ ਛੱਤ ਨਹੀਂ ਰਹੀ। ਜਿੱਥੇ ਇਨ੍ਹਾਂ ਦੀ ਸਹਾਇਤਾ ਲਈ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਹੱਥ ਅੱਗੇ ਵਧਾਇਆ ਜਾ ਰਿਹਾ ਹੈ। ਸਿੱਖ ਕੌਮ ਦੇ ਜੁਝਾਰੂ ਯੋਧੇ ਪ੍ਰਭਾਵਿਤ ਇਲਾਕਿਆਂ ਦੇ ਕੋਣੇ ਕੋਣੇ ਤੱਕ ਜਾ ਕੇ ਲੰਗਰ ਦੀ ਸੇਵਾ ਅਤੇ ਹਰ ਲੋੜੀਂਦੀ ਵਸਤੂ ਪੀੜਤਾਂ ਤਕ ਪਹੁੰਚਾਈ ਜਾ ਰਹੀ ਹੈ। ਉਥੇ ਹੀ ਕੁਝ ਇਲਾਕੇ ਅਜਿਹੇ ਹਨ ਜਿੰਨਾ 'ਚੋਂ ਲੰਘਦੇ ਸਤਲੁਜ 'ਚ ਪਾਣੀ ਦਾ ਪੱਧਰ ਵਧਣ ਕਾਰਨ ਸਥਿਤੀ ਵਿਗੜਦੀ ਜਾ ਰਹੀ ਹੈ। ਜਲਾਲਾਬਾਦ ਦੀ ਗੱਲ ਕਰੀਏ ਤਾਂ ਇਥੇ ਕੁਝ ਪਿੰਡਾਂ ਦਾ ਸੰਪਰਕ ਸੜਕਾਂ ਪਾਣੀ ਵਿੱਚ ਡੁੱਬਣ ਕਾਰਨ ਕੱਟਿਆ ਗਿਆ ਹੈ। ਕਰੀਬ 20 ਪਿੰਡਾਂ ਦੀ 250 ਏਕੜ ਤੋਂ ਵੱਧ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਭਾਰਤ-ਪਾਕਿ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਵੀ ਪਾਣੀ 'ਚ ਡੁੱਬ ਗਈ ਹੈ।
ਪ੍ਰਸ਼ਾਸ਼ਨ ਵੱਲੋਂ ਦਿੱਤੀ ਮਦਦ ਤੋਂ ਕੁਝ ਲੋਕ ਨਾਖੁਸ਼: ਉਥੇ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਪ੍ਰਸ਼ਾਸਨ ਨੇ ਜਿੰਨਾ ਲੋਕਾਂ ਨੂੰ ਕਿਸ਼ਤੀਆਂ ਤਾਂ ਦਿੱਤੀਆਂ ਹਨ, ਪਰ ਉਨ੍ਹਾਂ ਨੂੰ ਪੈਡਲ ਨਹੀਂ ਦਿੱਤੇ। ਉਹ ਰੱਸਿਆਂ ਦੀ ਮਦਦ ਨਾਲ ਕਿਸ਼ਤੀ ਨੂੰ ਕੰਢੇ 'ਤੇ ਪਾ ਰਿਹਾ ਹੈ। ਦੂਜੇ ਪਾਸੇ ਪਾਕਿਸਤਾਨ ਨੇ ਆਪਣੇ 10 ਵਿੱਚੋਂ 6 ਗੇਟ ਖੋਲ੍ਹ ਦਿੱਤੇ ਹਨ। ਦੂਜੇ ਪਾਸੇ ਪਟਿਆਲਾ ਦੇ 70 ਤੋਂ ਵੱਧ ਪਿੰਡਾਂ ਅਤੇ ਸ਼ਹਿਰ ਦੀਆਂ 15 ਤੋਂ ਵੱਧ ਕਲੋਨੀਆਂ ਵਿੱਚ ਪਿਛਲੇ 4 ਦਿਨਾਂ ਤੋਂ ਪਾਣੀ ਭਰਨ ਅਤੇ ਹੜ੍ਹ ਵਰਗੀ ਸਥਿਤੀ ਤੋਂ ਲੋਕਾਂ ਨੂੰ ਕੁਝ ਹੱਦ ਤੱਕ ਰਾਹਤ ਮਿਲੀ ਹੈ। ਹੜ੍ਹ 'ਚ ਵਹਿ ਗਏ ਤਿੰਨ ਲੋਕਾਂ ਦੀਆਂ ਲਾਸ਼ਾਂ ਵੀ ਬਰਾਮਦ ਕਰ ਲਈਆਂ ਗਈਆਂ ਹਨ। ਸੰਗਰੂਰ ਖਨੌਰੀ ਅਤੇ ਮੂਨਕ ਖੇਤਰ ਵਿੱਚੋਂ ਲੰਘਦੀ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ 750 ਦੇ ਖਤਰੇ ਦੇ ਨਿਸ਼ਾਨ ਤੋਂ 1.3 ਫੁੱਟ ਉੱਪਰ ਪਹੁੰਚ ਗਿਆ ਹੈ।
ਮਸੀਹਾ ਬਣ ਅੱਗੇ ਆ ਰਹੇ ਮਦਦ ਕਰਨ ਵਾਲੇ ਲੋਕ :ਉਥੇ ਹੀ, ਗੱਲ ਕੀਤੀ ਜਾਵੇ ਭਾਖੜਾ ਬਿਆਸ ਡੈਮ ਦੀ, ਤਾਂ ਇੱਥੇ ਸਥਿਤੀ ਨੂੰ ਦੇਖਦੇ ਹੋਏ ਕਿਹਾ ਜਾ ਰਿਹਾ ਹੈ ਕਿ ਪ੍ਰਬੰਧਨ ਵੱਲੋਂ ਅਗਲੇ ਤਿੰਨ ਦਿਨਾਂ ਤੱਕ ਪਾਣੀ ਨਹੀਂ ਛੱਡਣ ਦੇ ਫੈਸਲੇ ਤੋਂ ਬਾਅਦ ਸੂਬੇ ਵਿੱਚ ਬਚਾਅ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਕਈ ਥਾਵਾਂ 'ਤੇ ਰਾਤ ਨੂੰ ਵੀ ਬਚਾਅ ਕਾਰਜ ਜਾਰੀ ਰਿਹਾ। ਮੌਸਮ ਵਿਭਾਗ ਨੇ ਅੱਜ ਪੂਰੇ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਜਿਸ ਕਾਰਨ ਬਚਾਅ ਕਾਰਜ ਦੀ ਰਫ਼ਤਾਰ ਘੱਟ ਸਕਦੀ ਹੈ। ਪਰ ਇਸ ਬਚਾਅ ਮੁਹਿੰਮ ਦੌਰਾਨ ਕੁਝ ਅਜਿਹੇ ਚਿਹਰੇ ਸਾਹਮਣੇ ਆਏ ਹਨ, ਜੋ ਕਿਸੇ ਹੀਰੋ ਤੋਂ ਘੱਟ ਨਹੀਂ ਹਨ। ਜਿੱਥੇ ਪੰਜਾਬ ਦੇ ਨੌਜਵਾਨ ਹਰ ਇੱਕ ਚੀਜ਼ ਤੋਂ ਪਰੇ ਹਟ ਕੇ ਅੱਗੇ ਆਏ ਹਨ ਮਦਦ ਕਰ ਰਹੇ ਹਨ ਉਥੇ ਹੀ ਹਰ ਕੋਈ ਐਨਡੀਆਰਐਫ, ਐਸਡੀਆਰਐਫ, ਆਰਮੀ, ਬੀਐਸਐਫ ਨੂੰ ਉਨ੍ਹਾਂ ਦੇ ਕੰਮ ਲਈ ਸਲਾਮ ਕਰ ਰਿਹਾ ਹੈ। ਪਰ ਇਨ੍ਹਾਂ ਤੋਂ ਇਲਾਵਾ ਕੁਝ ਅਜਿਹੇ ਚਿਹਰੇ ਵੀ ਸਾਹਮਣੇ ਆ ਰਹੇ ਹਨ, ਜੋ ਇਸ ਆਫ਼ਤ ਵਿੱਚ ਲੋਕਾਂ ਨੂੰ ਬਚਾਉਣਾ ਆਪਣਾ ਫਰਜ਼ ਸਮਝਦੇ ਹਨ। ਇਹਨਾਂ ਵਿੱਚ ਨਾਮ ਸਾਹਮਣੇ ਆਇਆ ਖਮਾਣੋ ਦੇ SDM ਸੰਜੀਵ ਕੁਮਾਰ ਦਾ ਜਿੰਨਾ ਨੇ ਆਪਣੀ ਜਾਨ ਜੋਖਮ ਵਿੱਚ ਪਾਕੇ ਇਕ ਬਜ਼ੁਰਗ ਦੀ ਜਾਨ ਬਚਾਈ। ਉਧਰ ਮੋਹਾਲੀ 'ਚ ਤਾਇਨਾਤ ਇਕ ਔਰਤ ਸਮੇਤ ਪੰਜਾਬ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੇ 200 ਲੋਕਾਂ ਨੂੰ ਬਚਾਇਆ। ਐਸਆਈ ਅਭਿਸ਼ੇਕ ਸ਼ਰਮਾ, ਕਾਂਸਟੇਬਲ ਰਿੰਕੂ ਕੁਮਾਰ ਅਤੇ ਕਾਂਸਟੇਬਲ ਪਿੰਕੀ ਰਾਣੀ ਨੇ ਵਾਲਮੀਕੀ ਕਲੋਨੀ, ਮੋਹਾਲੀ ਤੋਂ 200 ਤੋਂ ਵੱਧ ਨਿਵਾਸੀਆਂ ਨੂੰ ਬਚਾਇਆ ਹੈ। ਜਿੰਨਾ ਵਿੱਚ ਬੱਚਿਆਂ ਤੋਂ ਲੈਕੇ ਬਜ਼ੁਰਗ ਤੱਕ ਸ਼ਾਮਿਲ ਸਨ।
- Khanna News: ADC ਦੇ ਸੇਵਾ ਮੁਕਤ ਰੀਡਰ ਤੇ ਭਾਜਪਾ ਆਗੂ 'ਤੇ ਰਿਸ਼ਵਤਖੋਰੀ ਦਾ ਕੇਸ ਦਰਜ, ਇੰਤਕਾਲ ਬਦਲੇ ਲਏ ਸੀ
- ਸਾਢੇ ਤਿੰਨ ਲੱਖ ਰੁਪਏੁੱਖ ਮੰਤਰੀ ਭਗਵੰਤ ਮਾਨ ਹੜ੍ਹ ਪੀੜਤਾਂ ਲਈ 71 ਕਰੋੜ 50 ਲੱਖ ਰੁਪਏ ਹੋਰ ਕਰਨਗੇ ਜਾਰੀ, ਮ੍ਰਿਤਕਾਂ ਦਾ ਵਾਰਿਸਾਂ ਨੂੰ ਰਾਹਤ ਫੰਡ 'ਚੋਂ ਰਾਸ਼ੀ ਜਾਰੀ ਕਰਨ ਦੇ ਨਿਰਦੇਸ਼
- Bikram Majithia on CM Mann: ਲੋਕਾਂ ਨੂੰ ਮਿਲਣ ਪਹੁੰਚੇ ਮੁੱਖ ਮੰਤਰੀ ਉਤੇ ਬਿਕਰਮ ਮਜੀਠੀਆ ਦੀ ਟਿੱਪਣੀ, ਕਿਹਾ- "ਜੇ ਲੋਕਾਂ ਕੋਲੋਂ ਹੀ ਹੱਲ ਪੁੱਛਣਾ ਸੀ ਤਾਂ..."