ਪੰਜਾਬ

punjab

ETV Bharat / state

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਬੈਂਕਾਂ ਨੂੰ ਚੇਤਾਵਨੀ, ਅਨੁਚਿਤ ਕਰਜ਼ਾ ਜਾਂ ਵਸੂਲੀ ਦੀ ਪ੍ਰਥਾ ਨੂੰ ਬਰਦਾਸ਼ਤ ਨਹੀਂ ਕਰੇਗੀ ਸਰਕਾਰ

ਨਵੀਂ ਇੰਪੈਨਲਮੈਂਟ ਨੀਤੀ ਦਾ ਖਰੜਾ ਤਿਆਰ (Draft of new empanelment policy) ਕਰਨ ਲਈ ਬੈਂਕਾਂ ਅਤੇ ਲਘੂ ਵਿੱਤ ਸੰਸਥਾਵਾਂ ਤੋਂ ਸੁਝਾਅ ਮੰਗਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਜਿੱਥੇ ਬੈਂਕਾ ਨੂੰ ਚੇਤਾਵਨੀ ਦਿੱਤੀ ਹੈ ਕਿ ਸੂਬਾ ਸਰਕਾਰ ਅਨੁਚਿਤ ਕਰਜ਼ਾ ਜਾਂ ਵਸੂਲੀ ਦੀ ਪ੍ਰਥਾ ਨੂੰ ਬਰਦਾਸ਼ਤ ਨਹੀਂ ਕਰੇਗੀ, ਉੱਥੇ ਹੀ, ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ (unfair loan or collection practices) ਬੈਂਕਾਂ ਦੀ ਇੰਪੈਨਲਮੈਂਟ ਮੌਕੇ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਣਾਏਗੀ।

Punjab FM Harpal Cheema warns to the banks
Punjab FM Harpal Cheema warns to the banks

By

Published : Jan 6, 2023, 11:16 AM IST

ਚੰਡੀਗੜ੍ਹ: ਸੂਬੇ ਵਿੱਚ ਕਾਰੋਬਾਰ ਕਰ ਰਹੇ ਲਗਭਗ ਸਾਰੇ ਅਨੁਸੂਚਿਤ ਵਪਾਰਕ ਬੈਂਕਾਂ ਅਤੇ ਛੋਟੇ ਵਿੱਤੀ ਅਦਾਰਿਆਂ ਦੇ ਨੁਮਾਇੰਦਿਆਂ (Punjab FM Meets Bankers) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੱਖ-ਵੱਖ ਬੈਂਕਾਂ ਦੇ ਨੁਮਾਇੰਦਿਆਂ ਨੇ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੇ ਦਫ਼ਤਰ ਨੂੰ ਇੰਪੈਨਲਮੈਂਟ ਕਰਨ ਸਬੰਧੀ ਪ੍ਰੀਜੈਂਟੇਸ਼ਨਜ ਦਿੱਤੀਆਂ ਹਨ। ਵਿੱਤ ਵਿਭਾਗ ਇਨ੍ਹਾਂ ਦਾ ਮੁਲਾਂਕਣ ਕਰ ਰਿਹਾ ਹੈ। ਹਰਪਾਲ ਚੀਮਾ ਨੇ ਕਿਹਾ ਵੀਰਵਾਰ ਨੂੰ ਇਹ ਮੀਟਿੰਗ ਦੌਰਾਨ ਇੰਪੈਨਲਮੈਂਟ ਲਈ ਮਾਪਦੰਡਾਂ ਨੂੰ ਅੰਤਿਮ ਰੂਪ ਦੇਣ ਲਈ ਤੁਹਾਡੇ ਸਾਰਿਆਂ ਤੋਂ ਸੁਝਾਅ ਲੈਣ ਲਈ ਬੁਲਾਈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਇੰਪੈਨਲਮੈੰਟ ਕਰਨ ਲਈ ਵਿਚਾਰ ਕਰਨ ਮੌਕੇ ਭਲਾਈ ਸਕੀਮਾਂ ਬਾਰੇ ਬੈਂਕ ਦੀ ਕਾਰਗੁਜ਼ਾਰੀ ਨੂੰ (Punjab FM Harpal Cheema assured the banks) ਵਿਸ਼ੇਸ਼ ਤੌਰ ‘ਤੇ ਦੇਖਿਆ ਜਾਵੇਗਾ। ਇਸ ਦੇ ਨਾਲ ਹੀ, ਉਨ੍ਹਾਂ ਨੇ ਬੈਂਕਾਂ ਨੂੰ ਚੇਤਾਵਨੀ ਵੀ ਦਿੱਤੀ ਹੈ।





ਅਨੁਚਿਤ ਕਰਜ਼ਾ ਜਾਂ ਵਸੂਲੀ ਦੀ ਪ੍ਰਥਾ ਨੂੰ ਬਰਦਾਸ਼ਤ ਨਹੀਂ ਹੋਵੇਗੀ:ਇਹ ਸੱਪਸ਼ਟ ਕਰਦਿਆਂ ਕਿ ਸੂਬਾ ਸਰਕਾਰ ਕਿਸੇ ਵੀ ਅਨੁਚਿਤ ਕਰਜ਼ਾ ਜਾਂ ਵਸੂਲੀ ਦੀ ਪ੍ਰਥਾ ਨੂੰ ਬਰਦਾਸ਼ਤ ਨਹੀਂ ਕਰੇਗੀ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਇਹ ਲਿਆਂਦਾ ਗਿਆ ਹੈ ਕਿ ਕੁਝ ਬੈਂਕਾਂ ਵੱਲੋਂ ਅਨੁਚਿਤ ਕਰਜ਼ਾ ਪ੍ਰਥਾਵਾਂ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਬੈਂਕੇ ਵੱਲੋਂ ਸਰਕਾਰੀ ਏਜੰਸੀਆਂ ਤੋਂ ਬਹੁਤ ਜ਼ਿਆਦਾ ਵਿਆਜ ਦਰ ਵਸੂਲਣ ਤੋਂ ਲੈ ਕੇ ਨਾਗਰਿਕਾਂ ਤੋਂ ਵਸੂਲੀ ਲਈ (Punjab finance minister warns to bank) ਜ਼ਬਰਦਸਤੀ ਵਾਲੇ ਢੰਗਾਂ ਅਪਣਾਉਣ ਕਰਕੇ ਇੰਨ੍ਹਾਂ ਦਾ ਆਚਰਣ ਸ਼ੱਕੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਚੀਮਾ ਨੇ ਅੱਗੇ ਕਿਹਾ ਕਿ ਜੇਕਰ ਵਿਭਾਗ ਦੇ ਧਿਆਨ ਵਿੱਚ ਅਜਿਹੇ ਵਿਹਾਰ ਦੀ ਕੋਈ ਵੀ ਘਟਨਾ ਆਉਂਦੀ ਹੈ, ਤਾਂ ਵਿੱਤ ਵਿਭਾਗ ਭਾਰਤੀ ਰਿਜ਼ਰਵ ਬੈਂਕ ਤੱਕ ਪਹੁੰਚ ਕਰਨ ਸਮੇਤ ਗੰਭੀਰ ਕਾਰਵਾਈ ਕਰੇਗਾ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਅਤੇ ਸਕੱਤਰ ਵਿੱਤ ਕਮ ਡਾਇਰੈਕਟਰ ਇੰਸਟੀਟਿਊਸ਼ਨਲ ਫਾਈਨੈਂਸ ਤੇ ਬੈਂਕਿੰਗ ਸ੍ਰੀਮਤੀ ਗਰਿਮਾ ਸਿੰਘ ਵੀ ਹਾਜ਼ਰ ਸਨ।






ਹੇਠਲੇ ਪੱਧਰ ਤੱਕ ਕਰਜ਼ਾ ਦੇਣ ਬੈਂਕ:ਸਮਾਜ ਭਲਾਈ ਲਈ ਯੋਗਦਾਨ ਪਾਉਣ ਵਾਲੇ ਬੈਂਕਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਬੈਂਕਾਂ ਨੂੰ ਅਪੀਲ ਕੀਤੀ ਕਿ ਉਹ ਹੇਠਲੇ ਪੱਧਰ ਤੱਕ ਕਰਜ਼ਾ ਦੇਣ, ਖਾਸਕਰ ਜਿਨ੍ਹਾਂ ਕਾਰੋਬਾਰਾਂ ਨੂੰ ਇਸਦੀ ਲੋੜ ਹੈ ਅਤੇ ਸਰਕਾਰ ਨਾਲ (Punjab FM Harpal Cheema to banks) ਤਾਲਮੇਲ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਕਲਿਆਣਕਾਰ ਰਾਜ ਵਜੋਂ ਆਪਣੀ ਪਛਾਣ ਰੱਖਦਾ ਹੈ, ਇਸ ਲਈ ਰਾਜ ਵਿੱਚ ਕੰਮ ਕਰ ਰਹੇ ਬੈਂਕਾਂ ਨੂੰ ਭਲਾਈ ਯੋਜਨਾਵਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣਾ ਚਾਹੀਦਾ ਹੈ।






ਬੈਂਕ ਇੰਪੈਨਲ ਹੋਣ ਦਾ ਭਰੋਸਾ: ਵਿੱਤ ਵਿਭਾਗ ਨਾਲ ਬੈਂਕਾਂ ਦੇ ਸਹਿਯੋਗ ਨੂੰ ਹੁਲਾਰਾ ਦੇਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਜੋ ਬੈਂਕ ਇੰਪੈਨਲ ਹੋ ਜਾਣਗੇ, ਉਹ ਪੰਜਾਬ ਸਰਕਾਰ ਵੱਲੋਂ ਜਮ੍ਹਾਂ ਰਾਸ਼ੀਆਂ ਨੂੰ ਸਵੀਕਾਰ ਕਰਨ ਲਈ ਈ-ਡੀ.ਐਮ.ਐਸ ਪੋਰਟਲ ਦੀ ਵਰਤੋਂ (process of empanelment in banks) ਕਰਨਗੇ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਨੂੰ ਇਸ ਪੋਰਟਲ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ। ਪਰ, ਜਿੱਥੇ ਕਿਤੇ ਵੀ ਬੈਂਕ ਇਹ ਦੇਖਣ ਕਿ ਇਸ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ, ਤਾਂ ਉਹ ਸਬੰਧਤ ਵਿਭਾਗਾਂ ਨੂੰ ਇਸ ਦੀ ਪਾਲਣਾ ਕਰਨ ਦੀ ਤਾਕੀਦ ਕਰਨ।








ਇਹ ਵੀ ਪੜ੍ਹੋ:RBI ਵੱਲੋਂ ਵੱਡੀ ਰਾਹਤ, KYC ਲਈ ਨਹੀਂ ਜਾਣਾ ਪਵੇਗਾ ਬੈਂਕ, ਘਰ ਬੈਠੇ ਕਰ ਸਕੋਗੇ ਪ੍ਰਕਿਰਿਆ ਪੂਰੀ

ABOUT THE AUTHOR

...view details