ਪੰਜਾਬ

punjab

By

Published : Aug 27, 2019, 11:38 PM IST

ETV Bharat / state

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਦੇਵੇਗੀ ਹਾੜੀ ਦੀ ਫ਼ਸਲ ਦਾ ਬੀਜ

ਪੰਜਾਬ ਸਰਕਾਰ ਵੱਲੋਂ ਹਾੜੀ ਦੇ ਮੌਸਮ ਦੌਰਾਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੇ ਲਈ ਲਗਭਗ 25,000 ਕੁਇੰਟਲ ਉੱਚ ਪੱਧਰੀ ਬੀਜ ਮੁਹੱਈਆ ਕਰਵਾਏਗੀ। ਇਹ ਬੀਜ ਉੱਚ ਗੁਣਵੱਤਾ ਵਾਲਾ ਜਿਸ ਦੀ ਕੀਮਤ ਲਗਭਗ 3000 ਰੁਪਏ ਪ੍ਰਤੀ ਕੁਇੰਟਲ ਦੇ ਲਗਭਗ ਹੈ।

ਪੰਜਾਬ ਸਰਕਾਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਸੀਡ ਕਾਰਪੋਰੇਸਨ ਆਉਣ ਵਾਲੇ ਹਾੜੀ ਦੇ ਮੌਸਮ ਦੌਰਾਨ ਹੜ੍ਹ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦੀ ਫ਼ਸਲ ਦੇ ਲਈ ਲਗਭਗ 25,000 ਕੁਇੰਟਲ ਉੱਚ ਪੱਧਰੀ ਬੀਜ ਮੁਹੱਈਆ ਕਰਵਾਏਗੀ।

ਸੂਬਾ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦੀਆਂ ਮੁੱਢਲੀਆਂ ਰਿਪੋਰਟਾਂ ਅਨੁਸਾਰ ਤਕਰੀਬਨ 25000 ਹੈਕਟੇਅਰ ਰਕਬੇ ਵਿੱਚ ਸੌ ਫੀਸਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਅੰਦਾਜਨ ਪ੍ਰਤੀ ਹੈਕਟੇਅਰ ਰਕਬੇ ਵਿਚ ਲਗਭਗ ਇੱਕ ਕੁਇੰਟਲ ਬੀਜ ਦੀ ਲੋੜ ਹੁੰਦੀ ਹੈ ਇਸ ਲਈ ਸੂਬਾ ਸਰਕਾਰ ਨੇ ਪਨਸੀਡ ਰਾਹੀਂ 25,000 ਕੁਇੰਟਲ ਬੀਜ ਦੇਣ ਦੀ ਵਿਵਸਥਾ ਕੀਤੀ ਹੈ। ਨੁਕਸਾਨ ਦੀ ਅੰਤਮ ਰਿਪੋਰਟ ਮੁਤਾਬਕ, ਲੋੜ ਅਨੁਸਾਰ, ਹੋਰ ਬੀਜਾਂ ਦੀ ਵੰਡ ਕੀਤੀ ਜਾਵੇਗੀ।

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਕਣਕ ਦੀ ਫ਼ਸਲ ਦਾ ਉੱਚ ਗੁਣਵੱਤਾ ਵਾਲੇ ਬੀਜ ਜਿਸਦੀ ਕੀਮਤ ਤਕਰੀਬਨ 3000 ਰੁਪਏ ਪ੍ਰਤੀ ਕੁਇੰਟਲ ਦੇ ਲਗਭਗ ਹੈ। ਇਸ ਤਰ੍ਹਾਂ ਤਕਰੀਬਨ 7.50 ਕਰੋੜ ਰੁਪਏ ਦੀ ਲਾਗਤ ਵਾਲੇ ਬੀਜ ਪ੍ਰਭਾਵਤ ਕਿਸਾਨਾਂ ਨੂੰ ਮੁਫਤ ਮੁਹੱਈਆ ਕਰਵਾਏ ਜਾਣਗੇ।

ਬੁਲਾਰੇ ਨੇ ਕਿਹਾ ਕਿ ਇਸ ਕਾਰਵਾਈ ਦਾ ਮੁੱਖ ਮੰਤਵ ਸੰਕਟ ਦੀ ਘੜੀ ਵਿੱਚ ਕਿਸਾਨਾਂ ਲਈ ਸਹਾਇਤਾ ਲਈ ਹੱਥ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜਾਂ ਦੀਆਂ ਕਿਸਮਾਂ ਮੁਹੱਈਆ ਕਰਵਾਈਆਂ ਜਾਣਗੀਆਂ ਕਿਉਂਕਿ ਕਿਸਾਨਾਂ ਦੀਆਂ ਖੜ੍ਹੀਆਂ ਫਸਲਾਂ ਤੋਂ ਇਲਾਵਾ ਹੜ੍ਹ ਦੇ ਪਾਣੀ ਨੇ ਅਗਾਮੀ ਹਾੜੀ ਦੇ ਮੌਸਮ ਲਈ ਉਹਨਾਂ ਦੁਆਰਾ ਸਟੋਰ ਕੀਤੇ ਬੀਜਾਂ ਨੂੰ ਵੀ ਨਸ਼ਟ ਕਰ ਦਿੱਤਾ ਹੈ।

ਇਸ ਕਦਮ ਨਾਲ ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ ਸਬ-ਡਵੀਜਨ ਦੇ ਲਗਭਗ 30 ਪਿੰਡਾਂ ਦੇ ਕਿਸਾਨਾਂ ਨੂੰ ਸਹਾਇਤਾ ਮਿਲੇਗੀ ਜਿਹੜੇ ਪਿੰਡ ਪੂਰੀ ਤਰ੍ਹਾਂ ਹੜ੍ਹ ਦੇ ਪਾਣੀ ਵਿੱਚ ਡੁੱਬ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਦੀ ਹਾਲਤ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੇ ਰਹੀ ਹੈ।

ਇਹ ਵੀ ਪੜੋ: ਰਾਮ ਰਹੀਮ ਨਹੀਂ ਆਵੇਗਾ ਜੇਲ੍ਹ ਤੋਂ ਬਾਹਰ, ਹਾਈ ਕੋਰਟ ਨੇ ਰੱਦ ਕੀਤੀ ਅਰਜ਼ੀ

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਵਿਸ਼ੇਸ਼ ਗਿਰਦਾਵਰੀ ਵਿੱਚ ਹੋਏ ਨੁਕਸਾਨ ਦਾ ਪਤਾ ਲੱਗਣ ਤੋਂ ਬਾਅਦ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਰਾਹਤ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਵਿਭਾਗ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ।

ABOUT THE AUTHOR

...view details