ਚੰਡੀਗੜ੍ਹ: ਪੰਜਾਬ ਸਰਕਾਰ (Punjab Govt) ਵੱਲੋਂ ਕੱਲ 28 ਦਸੰਬਰ ਦਿਨ ਬੁੱਧਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ (Punjab government announced a gazetted holiday) ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
28 ਦਸੰਬਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਦੇ ਸਬੰਧ ਵਿੱਚ ਇਹ ਛੁੱਟੀ:ਦੱਸ ਦਈਏ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਉਸ ਨੋਟੀਫਿਕੇਸ਼ਨ ਦੇ ਮੁਤਾਬਿਕ 28 ਦਸੰਬਰ (December 28 is a public holiday) ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਦੇ ਸਬੰਧ ਵਿੱਚ ਇਹ ਛੁੱਟੀ (Notice of gazetted holiday) ਕੀਤੀ ਗਈ ਹੈ।