ਚੰਡੀਗੜ੍ਹ:ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਚੱਲ ਰਹੀ ਖਿੱਚੋਤਾਣ ਤੇਜ਼ ਹੋ ਗਈ ਹੈ। ਪੰਜਾਬ ਸਰਕਾਰ ਬਜਟ ਸੈਸ਼ਨ ਬੁਲਾਉਣ ਦੀ ਇਜਾਜ਼ਤ ਲਈ ਰਾਜਪਾਲ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚ ਗਈ ਹੈ, ਇਸ ਮਾਮਲੇ ਦੀ ਸੁਣਵਾਈ ਸੋਮਵਾਰ ਨੂੰ ਹੋਵੇਗੀ। ਇਹ ਜਾਣਕਾਰੀ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਦਿੱਤੀ ਹੈ। ਇਸੇ ਤਰ੍ਹਾਂ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਰਾਜਪਾਲ ਤੋਂ 22 ਫਰਵਰੀ ਨੂੰ ਹੀ ਸਦਨ ਬੁਲਾਉਣ ਦੀ ਇਜਾਜ਼ਤ ਮੰਗੀ ਗਈ ਸੀ, ਪਰ ਰਾਜਪਾਲ ਵੱਲੋਂ ਇਜਾਜ਼ਤ ਨਹੀਂ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦਾ ਬਜਟ ਸੈਸ਼ਨ 3 ਮਾਰਚ ਤੋਂ ਸ਼ੁਰੂ ਹੋਣਾ ਹੈ ਅਤੇ ਬਜਟ 10 ਮਾਰਚ ਨੂੰ ਪੇਸ਼ ਕੀਤਾ ਜਾਣਾ ਹੈ। ਪਰ ਪੰਜਾਬ ਦੇ ਰਾਜਪਾਲ ਵੱਲੋਂ ਇਸ ਦੀ ਇਜਾਜ਼ਤ ਨਹੀਂ ਦਿੱਤੀ ਗਈ, ਸਗੋਂ ਇਸ ਸਬੰਧੀ ਕਾਨੂੰਨੀ ਸਲਾਹ ਲੈਣ ਦੀ ਗੱਲ ਕਹੀ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਟਵੀਟ:- ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਖ ਤੋਂ ਟਵੀਟ ਕਰਦਿਆ ਕਿਹਾ ਕਿ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ…. ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ … ਲੋਕਤੰਤਰ ਦੀ ਤਲਾਸ਼ ਜਾਰੀ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਮੈਂ ਇਸ ਮੁੱਦੇ 'ਤੇ 3 ਮਾਰਚ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਸੈਸ਼ਨ ਨੂੰ ਬੁਲਾਉਣ ਤੋਂ ਪਹਿਲਾਂ ਕਾਨੂੰਨੀ ਰਾਏ ਲਵਾਂਗਾ।