ਚੰਡੀਗੜ੍ਹ: ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਭਾਰਤ ਵਿੱਚ ਤਾਲਾਬੰਦੀ ਕੀਤੀ ਗਈ ਹੈ ਅਤੇ ਪੰਜਾਬ ਵਿੱਚ ਤਾਂ ਕਰਫਿਊ ਲਗਾਇਆ ਗਿਆ ਹੈ ਜਿਸ ਕਾਰਨ ਕਾਰੋਬਾਰ ਠੱਪ ਹਨ ਅਤੇ ਵਿਦਿਅਕ ਅਦਾਰੇ ਵੀ ਬੰਦ ਹਨ। ਇਸ ਕਾਰਨ ਪ੍ਰੀਖਿਆਵਾਂ ਵੀ ਰੱਦ ਕਰ ਦਿੱਤੀਆ ਗਈਆਂ ਹਨ।
ਪ੍ਰੀ-ਬੋਰਡ ਦੇ ਆਧਾਰ 'ਤੇ ਅਗਲੀ ਜਮਾਤ ਵਿੱਚ ਪ੍ਰਮੋਟ ਹੋਣਗੇ 5ਵੀਂ, 8ਵੀਂ ਅਤੇ 10ਵੀਂ ਦੇ ਵਿਦਿਆਰਥੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਕੋਈ ਪ੍ਰੀਖਿਆ ਨਹੀਂ ਲਈ ਜਾਵੇਗੀ ਅਤੇ ਉਨ੍ਹਾਂ ਨੂੰ ਪ੍ਰੀ-ਬੋਰਡ ਦੇ ਆਧਾਰ 'ਤੇ ਅਗਲੀ ਜਮਾਤ ਵਿੱਚ ਭੇਜਿਆ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਕੋਈ ਪ੍ਰੀਖਿਆ ਨਹੀਂ ਲਈ ਜਾਵੇਗੀ ਅਤੇ ਉਨ੍ਹਾਂ ਨੂੰ ਪ੍ਰੀ-ਬੋਰਡ ਪ੍ਰੀਖਿਆਵਾਂ ਵਿੱਚ ਕਾਰਗੁਜ਼ਾਰੀ ਦੇ ਆਧਾਰ 'ਤੇ ਅਗਲੀ ਜਮਾਤ ਵਿੱਚ ਭੇਜਿਆ ਜਾਵੇਗਾ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ, "ਪ੍ਰੀ-ਬੋਰਡ ਦੇ ਨਤੀਜਿਆਂ ਦੇ ਅਧਾਰ 'ਤੇ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਭੇਜਣ ਦੇ ਨਾਲ-ਨਾਲ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ ਵਿੱਚ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ, ਅਸੀਂ ਭਾਰਤ ਸਰਕਾਰ ਦੇ ਫੈਸਲੇ ਦੀ ਪਾਲਣਾ ਕਰਾਂਗੇ।"
ਮੁੱਖ ਮੰਤਰੀ ਨੇ ਕਿਹਾ ਕਿ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਬਾਰੇ ਸੂਬਾ ਸਰਕਾਰ, ਕੇਂਦਰ ਸਰਕਾਰ ਦੇ ਫੈਸਲੇ ਅਨੁਸਾਰ ਚੱਲੇਗੀ।