ਪੰਜਾਬ

punjab

ETV Bharat / state

ਸਤਲੁਜ ਅਤੇ ਬਿਆਸ ਨਹਿਰਾਂ 'ਚ ਪ੍ਰਦੂਸ਼ਣ ਦੀ ਜਾਂਚ ਲਈ ਪੰਜਾਬ ਸਰਕਾਰ ਨੂੰ ਸਖ਼ਤ ਨਿਰਦੇਸ਼ - ਸਤਲੁਜ ਅਤੇ ਬਿਆਸ ਨਹਿਰ

ਸਤਲੁਜ ਅਤੇ ਬਿਆਸ ਦਰਿਆਵਾਂ ਵਿੱਚ ਪ੍ਰਦੂਸ਼ਣ ਦੀ ਜਾਂਚ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪ੍ਰਦੂਸ਼ਣ ਦੀ ਜਾਂਚ ਬਾਰੇ ਹਦਾਇਤ ਦਿੱਤੀ ਹੈ।

ਸਤਲੁਜ ਅਤੇ ਬਿਆਸ ਨਹਿਰਾਂ 'ਚ ਪ੍ਰਦੂਸ਼ਣ ਦੀ ਜਾਂਚ ਲਈ ਪੰਜਾਬ ਸਰਕਾਰ ਨੂੰ ਸਖ਼ਤ ਨਿਰਦੇਸ਼
ਫ਼ੋਟੋ

By

Published : Dec 17, 2019, 1:50 PM IST

ਚੰਡੀਗੜ੍ਹ: ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਹਦਾਇਤ ਦਿੱਤੀ ਹੈ ਕਿ ਸਤਲੁਜ ਅਤੇ ਬਿਆਸ ਦਰਿਆਵਾਂ ਵਿੱਚ ਪ੍ਰਦੂਸ਼ਣ ਦੀ ਜਾਂਚ ਲਈ ਸਖ਼ਤ ਕਦਮ ਚੁੱਕੇ ਜਾਣ।

ਫ਼ੋਟੋ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਕਿਹਾ ਕਿ ਇਹ ਸੁਨਿਸ਼ਚਿਤ ਕਰਨ ਕਿ ਠੋਸ ਕੂੜਾ ਕਰਕਟ ਨੂੰ ਨਦੀਆਂ ਵਿੱਚ ਨਾ ਸੁੱਟਿਆ ਜਾਵੇ। ਦੱਸਦਈਏ ਕਿ ਪਿਛਲੇ ਸਾਲ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਆਦੇਸ਼ਾਂ 'ਤੇ ਅਮਲ ਨਾ ਕਰਨ 'ਤੇ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜ਼ੁਰਮਾਨਾ ਲਗਾਇਆ ਗਿਆ ਸੀ। ਇਹ ਜ਼ੁਰਮਾਨਾ ਐਨਜੀਟੀ ਨੇ ਕਮੇਟੀ ਦੀ ਰਿਪੋਰਟ ਦੇ ਅਧਾਰ 'ਤੇ ਲਗਾਇਆ ਸੀ।

ਇਸ ਦੇ ਨਾਲ ਹੀ ਤੁਹਾਨੂੰ ਦੱਸਦਈਏ ਕਿ ਸਤਲੁਜ ਅਤੇ ਬਿਆਸ ਦਰਿਆਵਾਂ ਵਿੱਚ ਫੈਲਾਈ ਜਾ ਰਹੀ ਗੰਦਗੀ ਨੂੰ ਲੈ ਕੇ ਕੁਝ ਸਮਾਂ ਪਹਿਲਾਂ ਐਨਜੀਟੀ ਨੇ ਇੱਕ ਕਮੇਟੀ ਬਣਾਈ ਸੀ। ਪਰ ਇਸ ਕਮੇਟੀ ਨੂੰ ਬਣੇ ਇੱਕ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਇਨ੍ਹਾਂ ਦਰਿਆਵਾਂ ਵਿੱਚ ਅਜੇ ਵੀ ਗੰਦਗੀ ਫੈਲਾਈ ਜਾ ਰਹੀ ਹੈ।

ABOUT THE AUTHOR

...view details