ਪੰਜਾਬ

punjab

ETV Bharat / state

ਕਣਕ ਦੀ ਖ਼ਰੀਦ ਦੌਰਾਨ ਕੋਰੋਨਾ ਦੇ ਫੈਲਾਅ ਨੂੰ ਰੋਕਣ ਵਿੱਚ ਹੋਏ ਕਾਮਯਾਬ: ਪੰਜਾਬ ਸਰਕਾਰ - 135 ਲੱਖ ਮੀਟ੍ਰਿਕ ਕਣਕ ਦੀ ਖਰੀਦ

ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ 135 ਲੱਖ ਮੀਟ੍ਰਿਕ ਕਣਕ ਆਉਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ ਅਤੇ ਇਸ ਮਹਾਂਮਾਰੀ ਦੇ ਸਮੇਂ ਦੋਰਾਨ ਏਨੀ ਵੱਡੀ ਖਰੀਦ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਹਜ਼ਾਰਾਂ ਲੋਕਾਂ ਦੀ ਲੋੜ ਸੀ ਤੇ ਉਨ੍ਹਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਵੀ ਵੱਡੀ ਚੁਣੌਤੀ ਸੀ।

ਫ਼ੋਟੋ
ਫ਼ੋਟੋ

By

Published : May 17, 2020, 11:39 PM IST

ਚੰਡੀਗੜ੍ਹ: ਕੋਵਿਡ-19 ਦੇ ਖ਼ਤਰੇ ਦੇ ਬਾਵਜੂਦ ਦੇਸ਼ ਦੀ ਸਭ ਤੋਂ ਵੱਡੀ ਕਣਕ ਖਰੀਦ ਕਰਨ ਦੇ ਕਾਰਜ ਦੌਰਾਨ ਕੋਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਪੰਜਾਬ ਸਰਕਾਰ ਕਾਮਯਾਬ ਰਹੀ ਹੈ। ਜਿਸ ਸਦਕੇ ਮੰਡੀਆਂ ਰਾਹੀਂ ਕੋਰੋਨਾ ਫੈਲਣ ਦਾ ਇਕ ਵੀ ਮਾਮਲਾ ਸੂਬੇ ਵਿਚ ਸਾਹਮਣੇ ਨਹੀਂ ਆਇਆ। ਇਸ ਦੇ ਬਾਰੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ।

ਉਨ੍ਹਾਂ ਕਿਹਾ ਕਿ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਰਾਜ ਦੀਆਂ ਮੰਡੀਆਂ ਵਿੱਚ 135 ਲੱਖ ਮੀਟ੍ਰਿਕ ਕਣਕ ਆਉਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ ਅਤੇ ਇਸ ਮਹਾਂਮਾਰੀ ਦੇ ਸਮੇਂ ਦੋਰਾਨ ਏਨੀ ਵੱਡੀ ਖਰੀਦ ਪ੍ਰਕ੍ਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਹਜ਼ਾਰਾਂ ਲੋਕਾਂ ਦੀ ਲੋੜ ਸੀ ਤੇ ਉਨ੍ਹਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਵੀ ਵੱਡੀ ਚੁਣੌਤੀ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ 122.91 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜ਼ੋ ਕਿ ਕੁਲ ਖਰੀਦ ਟੀਚੇ ਦਾ 92 ਫੀਸਦੀ ਤੋਂ ਵੱਧ ਹੈ।

ਆਸ਼ੂ ਨੇ ਕਿਹਾ ਕਿ ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਕਿਸਾਨਾਂ, ਸਰਕਾਰੀ ਮੁਲਾਜ਼ਮਾਂ, ਆੜ੍ਹਤੀਆਂ, ਪੱਲੇਦਾਰਾਂ, ਟਰੱਕ ਡਰਾਈਵਰ ਅਤੇ ਇਸ ਕਾਰਜ ਵਿੱਚ ਲੱਗੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਰਾਜ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਬੀਤੇ ਵਰੇ ਨਾਲੋਂ ਖਰੀਦ ਕੇਂਦਰ ਦੀ ਗਿਣਤੀ ਨੂੰ ਵਧਾ ਕੇ 4000 ਕਰ ਦਿੱਤੀ ਗਈ ।ਇਸ ਖਰੀਦ ਕਾਰਜ ਵਿਚ ਪੰਜਾਬ ਸਰਕਾਰ ਦੇ ਤਕਰੀਬਨ 5000 ਕਰਮਚਾਰੀ, 25000 ਆੜ੍ਹਤੀਏ, ਤਕਰੀਬਨ 30000 ਪੱਲੇਦਾਰ ਅਤੇ 28000 ਤੋਂ ਵੱਧ ਟਰੱਕ ਡਰਾਈਵਰ ਸ਼ਾਮਲ ਸਨ। ਜਿਨ੍ਹਾਂ ਦੀ ਸਿਹਤ ਸੁਰੱਖਿਆ ਲਈ ਰਾਜ ਦੀਆਂ ਮੰਡੀਆਂ ਵਿੱਚ ਸਖਤੀ ਨਾਲ ਸਮਾਜਿਕ ਦੂਰੀ ਬਣਾਏ ਰੱਖਣ ਲਈ ਉਪਰਾਲੇ ਕੀਤੇ ਗਏ ਹਨ, ਇਸ ਨੀਤੀ ਦੇ ਤਹਿਤ ਮੰਡੀਆਂ ਵਿੱਚ 2 ਮੀਟਰ ਦਾ ਫਾਸਲਾ ਰੱਖਦੇ ਹੋਏ 30 ਫੁੱਟ ਬਾਈ 30 ਫੁੱਟ ਦੇ ਬੋਕਸ ਦੇ ਨਿਸ਼ਾਨ ਲਗਾਏ ਗਏ, ਜਿਨ੍ਹਾਂ ਵਿੱਚ ਹੀ ਕਣਕ ਦੀ ਢੇਰੀ ਉਤਾਰੀ ਜਾਂਦੀ ਹੈ ਅਤੇ ਸੀਜ਼ਨ ਦੌਰਾਨ ਸਰਕਾਰ ਵੱਲੋਂ ਕਣਕ ਦੀ ਬੋਲੀ ਦਾ ਸਮਾ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਸੀ।

ਤਾਲਾਬੰਦੀ ਅਤੇ ਕਰਫਿਊ ਦੌਰਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਹੋਰਨਾਂ ਰਾਜਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਵੱਲੋਂ ਹੁਣ ਤੱਕ 1350 ਵਿਸ਼ੇਸ਼ ਰੇਲ ਗੱਡੀਆਂ ਰਾਹੀਂ 34 ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲ ਲੋਡ ਕੀਤੇ ਗਏ ਹਨ ਜਿਸ ਵਿਚ 23.5 ਲੱਖ ਮੀਟ੍ਰਿਕ ਟਨ ਚਾਵਲ ਅਤੇ 10.5 ਲੱਖ ਮੀਟ੍ਰਿਕ ਟਨ ਕਣਕ ਭੇਜੀ ਗਈ ਹੈ।

ABOUT THE AUTHOR

...view details