ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿੱਖੇ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰ ਰਹੇ ਹਨ। ਇਸ ਵਿਚਾਲੇ ਭਗਵੰਤ ਮਾਨ ਨੇ ਟਵੀਟ ਕੀਤਾ ਹੈ ਕਿ, 'ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਵਾਪਸ ਕਰਨ ਬਾਰੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।'
ਵੱਡੀ ਖ਼ਬਰ: ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰਨ ਦੀ ਤਿਆਰੀ ਵਿੱਚ ਮਾਨ ਸਰਕਾਰ - Old Pension scheme news
ਮਾਨ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਬਹਾਲ ਕਰਨ ਦੀ ਤਿਆਰੀ ਵਿੱਚ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ।
reverting to the Old Pension System
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 11 ਸਤੰਬਰ 2022 ਤੋਂ 18 ਸਤੰਬਰ, 2022 ਜਰਮਨੀ ਦੌਰੇ ਉੱਤੇ ਹੋ ਕੇ ਆਏ ਹਨ। ਪੰਜਾਬ ਵਿੱਚ ਪੂੰਜੀ ਨਿਵੇਸ਼ ਦੇ ਪ੍ਰੋਗਰਾਮ ਸਬੰਧੀ ਮੁੱਖ ਮੰਤਰੀ ਇਨਵੈਸਟ ਪੰਜਾਬ ਦੇ ਅਧਿਕਾਰੀਆਂ ਦੇ ਵਫ਼ਦ ਦੀ ਅਗਵਾਈ ਕੀਤੀ, ਜਿਨ੍ਹਾਂ ਵੱਲੋਂ ਜਰਮਨੀ ਵਿਖੇ ਬਰਲਿਨ, ਫਰੈਂਕਫੋਰਟ ਅਤੇ ਮਿਊਨਿਖ ਵਿਖੇ ਜਰਮਨ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਮੀਟਿੰਗਾਂ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਵਾਧੂ ਮੁੱਖ ਸਕੱਤਰ ਵੇਨੂੰ ਪ੍ਰਸਾਦ ਵੀ ਕੁਝ ਸਮਾਂ ਪਹਿਲਾਂ ਹੀ ਜਰਮਨੀ ਗਏ ਸੀ।
ਅਪਡੇਟ ਜਾਰੀ ...
Last Updated : Sep 19, 2022, 12:42 PM IST