ਪੰਜਾਬ

punjab

ETV Bharat / state

ਪੰਜਾਬ ਦੀ ਭਗਵੰਤ ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦ੍ਰਿੜ-ਸੰਧਵਾਂ

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦਾ ਕਹਿਣਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦ੍ਰਿੜ ਹੈ। ਇਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਉੱਚ ਪੱਧਰ ਦੀ ਟ੍ਰੇਨਿੰਗ ਲਈ 5 ਲੱਖ ਰੁਪਏ ਦਾ ਚੈਕ ਭੇਟ ਕੀਤਾ ਹੈ।

PUNJAB GOVERNMENT IS DETERMINED TO PROMOTE SPORTS
PUNJAB GOVERNMENT IS DETERMINED TO PROMOTE SPORTS

By

Published : Nov 29, 2022, 7:03 PM IST

ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਮਨਵੈਲਥ ਖੇਡਾਂ ਦੌਰਾਨ ਵੇਟ ਲਿਫਟਿੰਗ ਵਿੱਚੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ ਉਚ ਟ੍ਰੇਨਿੰਗ ਵਾਸਤੇ ਪੰਜ ਲੱਖ ਦੀ ਰਾਸ਼ੀ ਦਾ ਚੈਕ ਭੇਟ ਕੀਤਾ ਹੈ।

PUNJAB GOVERNMENT IS DETERMINED TO PROMOTE SPORTS

ਹਰਜਿੰਦਰ ਕੌਰ ਨੂੰ ਖੇਡਾਂ ਲਈ ਉਤਸ਼ਾਹ ਕਰਨ ਲਈ ਵਿਧਾਨ ਸਭਾ ਵਿੱਚ ਆਪਣੇ ਦਫਤਰ ਵਿਖੇ ਇਹ ਚੈਕ ਪਦਾਨ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਬੜ੍ਹਾਵਾ ਦੇਣ ਵਾਸਤੇ ਦ੍ਰਿੜ ਹੈ ਅਤੇ ਇਹ ਖਿਡਾਰੀਆਂ ਦੀ ਹਰ ਹਾਲਤ ਵਿੱਚ ਮਦਦ ਕਰਦੀ ਰਹੇਗੀ। ਹਰਜਿੰਦਰ ਕੌਰ ਨੇ ਕੋਮਨਵੈਲਥ ਖੇਡਾਂ-2022 ਵਿੱਚ 71 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਹਾਸਲ ਕੀਤਾ ਸੀ।

ਇਹ ਵੀ ਪੜ੍ਹੋ:ਬਿਹਾਰ ਦੇ ਅਰਵਲ 'ਚ ਗੁੰਡਿਆਂ ਨੇ ਮਾਂ-ਧੀ ਨੂੰ ਜ਼ਿੰਦਾ ਸਾੜ ਦਿੱਤਾ

ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕਿ੍ਰਸ਼ਨ ਸਿੰਘ ਰੋੜੀ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਗੁਰਲਾਲ ਘਨੌਰ, ਵਿਧਾਇਕ ਇੰਦਰਜੀਤ ਕੌਰ ਮਾਨ, ਵਿਧਾਇਕ ਜਗਰੂਪ ਸਿੰਘ ਗਿੱਲ, ਵਿਧਾਇਕ ਨਛੱਤਰ ਪਾਲ, ਵਿਧਾਇਕ ਸੰਦੀਪ ਜਾਖੜ, ਵਿਧਾਇਕ ਸੁਖਵਿੰਦਰ ਕੁਮਾਰ ਕੋਟਲੀ ਅਤੇ ਡਾਇਰੈਕਟਰ ਸਪੋਰਟਸ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਪ੍ਰੋਫੈਸਰ ਅਜੀਤਾ ਵੀ ਹਾਜ਼ਰ ਸਨ।

ABOUT THE AUTHOR

...view details