ਪੰਜਾਬ

punjab

ETV Bharat / state

ਨਵੀਂ ਖੇਡ ਨੀਤੀ ਨੂੰ ਅਮਲ 'ਚ ਲਿਆ ਕੇ ਸੀਐੱਮ ਦੇ ਸੁਪਨੇ ਨੂੰ ਕਰਾਂਗੇ ਸਾਕਾਰ, ਮੰਤਰੀ ਮੀਤ ਹੇਅਰ ਨੇ ਕੀਤਾ ਦਾਅਵਾ - ਖਿਡਾਰੀ ਪੱਖੀ ਆਧੁਨਿਕ ਖੇਡ ਢਾਂਚਾ

ਪੰਜਾਬ ਦੇ ਖੇਡ ਮੰਤਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਨਵੀਂ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਏ ਜਾਣ ਨਾਲ ਮੁੱਖ ਮੰਤਰੀ ਦਾ ਸੁਫਨਾ ਪੂਰਾ ਹੋਵੇਗੀ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਦੇ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਖਿਡਾਰੀਆਂ ਦੀ ਚੋਣ ਲਈ ਹੁਨਰ ਦੀ ਸ਼ਨਾਖਤ ਵਾਸਤੇ ਵਿਗਿਆਨਕ ਵਿਧੀ ਅਪਣਾਈ ਜਾਵੇਗੀ।

Punjab government is ready to implement the new sports policy
ਨਵੀਂ ਖੇਡ ਨੀਤੀ ਨੂੰ ਅਮਲ 'ਚ ਲਿਆ ਕੇ ਸੀਐੱਮ ਦੇ ਸੁਪਨੇ ਨੂੰ ਕਰਾਂਗੇ ਸਾਕਾਰ, ਮੰਤਰੀ ਮੀਤ ਹੇਅਰ ਨੇ ਕੀਤਾ ਦਾਅਵਾ

By

Published : Jan 19, 2023, 8:18 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਲਏ ਸੁਫਨੇ ਨੂੰ ਪੂਰਾ ਕਰਨ ਲਈ ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਨਵੀਂ ਖੇਡ ਨੀਤੀ ਵਿੱਚ ਵੱਡੇ ਵਿਆਪਕ ਸੁਧਾਰਾਂ ਉਤੇ ਜ਼ੋਰ ਦਿੱਤਾ ਗਿਆ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਡ ਨੀਤੀ ਦੇ ਖਰੜੇ ਉਤੇ ਵਿਚਾਰਾਂ ਕਰਨ ਲਈ ਬਣਾਈ ਮਾਹਿਰਾਂ ਦੀ ਕਮੇਟੀ ਨਾਲ ਇੱਥੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਉਪਰੰਤ ਕਹੀ।



ਖੇਡ ਨੀਤੀ ਨੂੰ ਅਮਲੀ ਜਾਮਾ:ਮੀਤ ਹੇਅਰ ਨੇ ਕਿਹਾ ਕਿ ਨਵੀਂ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਏ ਜਾਣ ਨਾਲ ਮੁੱਖ ਮੰਤਰੀ ਦਾ ਸੁਫਨਾ ਪੂਰਾ ਹੋਵੇਗੀ। ਅੱਜ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਖਿਡਾਰੀਆਂ ਦੀ ਚੋਣ ਲਈ ਹੁਨਰ ਦੀ ਸ਼ਨਾਖਤ ਵਾਸਤੇ ਵਿਗਿਆਨਕ ਵਿਧੀ ਅਪਣਾਈ ਜਾਵੇਗੀ। ਮੀਤ ਹੇਅ ਨੇ ਅੱਗੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਦੇ ਪ੍ਰਦਰਸ਼ਨ ਦਾ ਡਾਟਾ ਇਕੱਤਰ ਕਰਕੇ ਉਸ ਦਾ ਵਿਸਲੇਸ਼ਣ ਕੀਤਾ ਜਾਵੇਗਾ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਖ-ਵੱਖ ਖੇਡਾਂ ਦੇ ਵਿਸ਼ੇਸ਼ੀਕ੍ਰਿਤ ਸਥਾਨਾਂ ਦੀ ਸ਼ਨਾਖਤ ਕਰਕੇ ਉਥੇ ਸਬੰਧਤ ਖੇਡ ਉਤੇ ਧਿਆਨ ਕੇਂਦਰਿਤ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਗਰੇਡਸ਼ਨ ਨੀਤੀ ਨੂੰ ਤਰਕਸੰਗਤ ਬਣਾਇਆ ਜਾਵੇਗਾ।



ਆਧੁਨਿਕ ਖੇਡ ਢਾਂਚਾ: ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਡਾਂ ਉੱਤੇ ਖਿਡਾਰੀ ਪੱਖੀ ਆਧੁਨਿਕ ਖੇਡ ਢਾਂਚਾ ਬਣਾਉਣ ਲਈ ਕਾਰਪੋਰੇਟ ਘਰਾਣਿਆਂ ਤੋਂ ਆਰਥਿਕ ਮੱਦਦ ਲੈਣ ਵਾਸਤੇ ਨੀਤੀ ਬਣਾਏ ਜਾਵੇਗੀ। ਇਸੇ ਤਰ੍ਹਾਂ ਖਿਡਾਰੀਆਂ ਉੱਤੇ ਟੀਮਾਂ ਨੂੰ ਸਪਾਂਸਰ ਕਰਨ ਲਈ ਪਰਵਾਸੀ ਭਾਰਤੀਆਂ ਲਈ ਮੰਚ ਮੁਹੱਈਆ ਕਰਨ ਦੀ ਤਿਆਰੀ ਵਿੱਢੀ ਜਾਵੇਗੀ। ਇਸ ਤੋਂ ਇਲਾਵਾ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨਾਲ ਮਿਲ ਕੇ ਖੇਡ ਵਿਭਾਗ ਸਾਂਝਾ ਖੇਡ ਕੈਲੰਡਰ ਬਣਾਏ ਤਾਂ ਜੋ ਖਿਡਾਰੀਆਂ ਦੇ ਟੂਰਨਾਮੈਂਟ ਵਿੱਚ ਤਰੀਕਾਂ ਨਾ ਮਿਲਣ।

ਇਹ ਵੀ ਪੜ੍ਹੋ:4 ਫੁੱਟ ਦੀ ਜੀਪ ਬਣੀ ਖਿੱਚ ਦਾ ਕੇਂਦਰ ,ਨੌਜਵਾਨ ਨੇ ਸ਼ੌਂਕ ਪੂਰਨ ਲਈ ਤਿਆਰ ਕੀਤੀ ਜੀਪ, ਜਾਣੋ ਕੀ ਨੇ ਇਸ ਦੀਆਂ ਖੂਬੀਆਂ...

ਖੇਡਾਂ ਵਤਨ ਪੰਜਾਬ ਦੀਆਂ:ਇਸ ਤੋਂ ਇਲਾਵਾ ਗੁਰਮੀਤ ਸਿੰਘ ਮੀਤ ਹੇਅਰ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਖੇਡਾਂ ਵੱਲ ਖ਼ਾਸ ਧਿਆਨ ਹੈ ਅਤੇ ਖੇਡਾਂ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਉਹ ਹਰ ਇੱਕ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁੱਝ ਦੇਰ ਪਹਿਲਾਂ ਸਮਾਪਤ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਨਾਲ ਮੁੱਖ ਮੰਤਰੀ ਨੇ ਪੂਰੇ ਸੂਬੇ ਨੂੰ ਇੱਕਜੁੱਟ ਹੋਕੇ ਖੇਡਾਂ ਵੱਲ ਉਤਸ਼ਾਹਿਤ ਹੋਣ ਲਈ ਪ੍ਰੇਰਿਤ ਕੀਤਾ ਹੈ।



ABOUT THE AUTHOR

...view details