ਪੰਜਾਬ

punjab

ETV Bharat / state

ਪੰਜਾਬ ਸਰਕਾਰ ਵੱਲੋਂ ‘ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਈ-ਕਾਰਡ ਤਿਆਰ ਕਰਨ ਦੀ ਪ੍ਰਕਿਰਿਆ ਸ਼ੁਰੂ

‘ਸਰਬੱਤ ਸਿਹਤ ਬੀਮਾ ਯੋਜਨਾ' ਦੀ ਸਕੀਮ ਰਾਹੀਂ ਸੂਬੇ ਦੀ 70 ਫ਼ੀਸਦ ਆਬਾਦੀ ਨੂੰ ਮਿਲੇਗੀ ਵਿੱਤੀ ਤੇ ਸਿਹਤ ਸੁਰੱਖਿਆ। ਇਸ ਸਕੀਮ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 20 ਅਗਸਤ, 2019 ਨੂੰ ਇੱਕ ਸੂਬਾ ਪੱਧਰੀ ਸਮਾਗਮ ਦੌਰਾਨ ਕੀਤੀ ਜਾਵੇਗੀ।

ਫ਼ੋਟੋ

By

Published : Aug 2, 2019, 8:13 AM IST

ਚੰਡੀਗੜ: ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਯੋਗ ਲਾਭਪਾਤਰੀਆਂ ਨੂੰ ਜਨਤਕ ਹਸਪਤਾਲਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿੱਚ ਈ-ਕਾਰਡ ਜਾਰੀ ਕੀਤਾ ਗਿਆ ਹੈ। ਇਸ ਸਕੀਮ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 20 ਅਗਸਤ, 2019 ਨੂੰ ਇੱਕ ਸੂਬਾ ਪੱਧਰੀ ਸਮਾਗਮ ਦੌਰਾਨ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਇਫ਼ਕੋ ਟੋਕੀਓ ਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਦੌਰਾਨ ਦਿੱਤੀ।
ਸਰਬੱਤ ਸਿਹਤ ਬੀਮਾ ਯੋਜਨਾ ਦੇ ਕੰਮ-ਕਾਜ ਅਤੇ ਵਿਕਾਸ ਦਾ ਜਾਇਜ਼ਾ ਲੈਂਦਿਆਂ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਯੋਗ ਲਾਭਪਾਤਰੀਆਂ ਨੂੰ ਸਹੂਲਤਾਂ ਮੁਹੱਈਆ ਕਰਾਉਣ ਲਈ ਸੂਬਾ ਸਰਕਾਰ ਨੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ 22 ਜ਼ਿਲ੍ਹਾਂ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਉਨਾਂ ਦੱਸਿਆ ਕਿ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਅਤੇ ਹਜ਼ਾਰਾਂ ਲੋਕਾਂ ਨੇ ਸਿਹਤ ਵਿਭਾਗ ਦੀ ਸਰਕਾਰੀ ਵੈੱਬਸਾਈਟ ’ਤੇ ਆਪਣੀ ਪਾਤਰਤਾ (ਯੋਗਤਾ) ਚੈੱਕ ਕਰ ਚੁੱਕੇ ਹਨ। ਉਨਾਂ ਦੱਸਿਆ ਕਿ 104 ਹੈਲਪਲਾਈਨ ਲੋਕਾਂ ਨੂੰ 24 ਘੰਟੇ ਸਰਬੱਤ ਸਿਹਤ ਬੀਮਾ ਯੋਜਨਾ ਬਾਬਤ ਪੂਰੀ ਜਾਣਕਾਰੀ ਪ੍ਰਦਾਨ ਕਰਵਾ ਰਹੀ ਹੈ।
ਸਰਬੱਤ ਸਿਹਤ ਬੀਮਾਂ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਨੂੰ ਉਜਾਗਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਮੁੱਖ ਸਿਹਤ ਬੀਮਾ ਯੋਜਨਾ ਸੂਬੇ ਦੀ 70 ਫੀਸਦੀ ਅਬਾਦੀ ਨੂੰ ਵਿੱਤੀ ਤੇ ਸਿਹਤ ਸੁਰੱਖਿਆ ਪ੍ਰਦਾਨ ਕਰੇਗੀ ਜਿਸ ਵਿੱਚ 5 ਲੱਖ ਰੁਪਏ ਪ੍ਰਤੀ ਪਰਿਵਾਰ ਨੂੰ ਸਾਲਾਨਾ ਸਿਹਤ ਬੀਮਾ ਦਿੱਤਾ ਜਾਵੇਗਾ ਅਤੇ ਸੈਕੰਡਰੀ ਤੇ ਟਰਸ਼ਰੀ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। 14.86 ਲੱਖ ਐਸ.ਈ.ਸੀ.ਸੀ. ਲਾਭਪਾਤਰੀ ਪਰਿਵਾਰਾਂ ਨੂੰ ਸਹੂਲਤ ਦੇਣ ਦਾ ਖ਼ਰਚ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ 60:40 ਦੇ ਅਨੁਪਾਤ ਅਨੁਸਾਰ ਕੀਤਾ ਜਾਵੇਗਾ। ਬਾਕੀ ਬਚਦੇ 28.27 ਲੱਖ ਲਾਭਪਾਤਰੀ ਪਰਿਵਾਰਾਂ ਨੂੰ ਬੀਮੇ ਦੀ ਸਹੂਲਤ ਦੇਣ ਦਾ ਖ਼ਰਚ ਪੂਰਨ ਰੂਪ ਵਿੱਚ ਸੂਬਾ ਸਰਕਾਰ(ਸੂਬਾ ਖ਼ਜਾਨਾ ਤੇ ਵਿਭਾਗਾਂ) ਕਰੇਗੀ।
ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਸਹੂਲਤਾਂ ਦੇਣ ਹਿੱਤ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ 200 ‘ਆਯੂਸ਼ਮਾਨ ਮਿੱਤਰ’ ਨਿਯੁਕਤ ਕੀਤੇ ਗਏ ਹਨ ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ ਬੀਮਾ ਯੋਜਨਾ ਦਾ ਆਸਾਨੀ ਨਾਲ ਲਾਭ ਮਿਲ ਸਕੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸਕੀਮ ਦੇ ਸੁਚੱਜੇ ਪ੍ਰਬੰਧਨ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਰਾਜ ਸਿਹਤ ਏਜੰਸੀ ਤਹਿਤ 40 ਅਹੁਦੇਦਾਰ-ਕਮ-ਅਗਜ਼ੈਕਟਿਵ ਨਿਯੁਕਤ ਕੀਤੇ ਗਏ ਹਨ। ਇਸੇ ਤਰਾਂ ਲਾਭਪਾਤਰੀਆਂ ਨੂੰ ਬੀਮੇ ਦੀ ਰਕਮ ਦਾ ਦਾਅਵਾ ਕਰਨ ਸਬੰਧੀ ਸਹੂਲਤ ਪ੍ਰਦਾਨ ਕਰਨ ਲਈ ਏਜੰਸੀ ਵੱਲੋਂ ਪ੍ਰੋਜੈਕਟ ਦਫ਼ਤਰ ਅਤੇ ਸਟੇਟ ਤੇ ਜ਼ਿਲ੍ਹਾਂ ਅਮਲਕਾਰ ਇਕਾਈਆਂ ਸਥਾਪਤ ਕੀਤੀਆਂ ਹਨ

ABOUT THE AUTHOR

...view details