ਪੰਜਾਬ

punjab

ETV Bharat / state

ਪੰਜਾਬ ਸਰਕਾਰ ਨੇ ਕੋਵਿਡ-19 ਵਿਰੁੱਧ ਲੜਾਈ 'ਚ ਮੀਡੀਆ ਦੀ ਭੂਮਿਕਾ ਦੀ ਕੀਤੀ ਸ਼ਲਾਘਾ

ਪੰਜਾਬ ਸਰਕਾਰ ਨੇ ਮੀਡੀਆ ਕਰਮੀਆਂ ਨੂੰ ਆਪਣੀਆਂ ਸੇਵਾਵਾਂ ਨਿਭਾਉਣ ਸਮੇਂ ਸਿਹਤ ਸਬੰਧੀ ਸਾਰੀਆਂ ਸਾਵਧਾਨੀਆਂ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਲਈ ਅਪੀਲ ਕੀਤੀ ਹੈ।

By

Published : Apr 9, 2020, 8:12 PM IST

ਫ਼ੋਟੋ।
ਫ਼ੋਟੋ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਵਿਡ-19 ਮਹਾਂਮਾਰੀ ਵਿਰੁੱਧ ਜੰਗ ਵਿਚ ਮੋਹਰਲੀ ਕਤਾਰ ਵਾਲੇ ਪੱਤਰਕਾਰਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਵੀਰਵਾਰ ਨੂੰ ਮੀਡੀਆ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਸੂਬੇ ਦੇ ਵੱਡੇ ਹਿੱਤਾਂ ਲਈ ਸਿਹਤ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਤੇ ਜਾਰੀ ਕੀਤੇ ਗਏ ਸਾਰੇ ਸਿਹਤ ਪ੍ਰੋਟੋਕਾਲਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।

ਕੋਵਿਡ-19 ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਦੇ ਬੁਲਾਰੇ ਨੇ ਦੱਸਿਆ ਕਿ ਪੱਤਰਕਾਰਤਾ ਦੇ ਫਰਜ਼ਾਂ, ਖ਼ਾਸਕਰ ਅਜਿਹੇ ਸੰਕਟਕਾਲੀ ਤੇ ਬੇਮਿਸਾਲ ਸਮਿਆਂ ਵਿਚ ਆਪਣੀ ਜਾਨ ਦਾਅ ਤੇ ਲਗਾ ਕੇ ਫੀਲਡ ਵਿਚ ਖ਼ਬਰਾਂ ਦੀ ਕਰਵਰੇਜ ਕਰਨਾ ਇੱਕ ਵੱਡੀ ਚੁਣੌਤੀ ਹੈ । ਇਸ ਲਈ ਇੰਟਰਵਿਊ ਕਰਨ ਸਮੇਂ ਸਮਾਜਕ ਦੂਰੀ ਦੇ ਨਿਯਮਾਂ ਅਤੇ ਮਾਸਕ ਪਹਿਨਣਾ, ਦੂਰ ਤੋਂ ਰਿਕਾਰਡਿੰਗ ਕਰਨਾ ਆਦਿ ਵਰਗੀਆਂ ਹੋਰ ਸਿਹਤ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਲੋੜ ਹੈ।

ਸਾਡਾ ਮੀਡੀਆ ਭਾਈਚਾਰਾ ਹਮੇਸ਼ਾਂ ਦੀ ਤਰ੍ਹਾਂ ਹੀ ਕੋਵਿਡ-19 ਵਿਰੁੱਧ ਇਸ ਜੰਗ ਵਿਚ ਵੀ ਸਭ ਤੋਂ ਅੱਗੇ ਹੈ ਅਤੇ ਜਾਣਕਾਰੀ ਦੇ ਪ੍ਰਵਾਹ ਨੂੰ ਯਕੀਨੀ ਬਣਾਉਣ ਵਿਚ ਮੀਡੀਆ ਵਲੋਂ ਨਿਭਾਇਆ ਜਾ ਰਿਹਾ ਅਹਿਮ ਯੋਗਦਾਨ ਸ਼ਲਾਘਾਯੋਗ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸੰਕਰਮਣ ਤੋਂ ਬਚਣ ਲਈ ਖੰਘਣ ਜਾਂ ਛਿੱਕ ਆਉਣ ਵੇਲੇ ਨਿਯਮਤ ਹੱਥ ਧੋਣ ਅਤੇ ਚਿਹਰੇ ਨੂੰ ਢੱਕਣ ਤੋਂ ਇਲਾਵਾ ਚੰਗੀ ਤਰ੍ਹਾਂ ਪਕਾਏ ਗਏ ਘਰ ਦੇ ਭੋਜਨ ਖਾਣ ਨੂੰ ਹੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਦਿਨ ਵਿਚ ਦੋ ਵਾਰ ਆਪਣੀ ਕੰਮ ਵਾਲੀ ਥਾਂ ਦੇ ਉਪਕਰਣਾਂ ਜਿਵੇਂ ਲੈਪਟਾਪਸ, ਡੈਸਕਟਾਪਸ, ਮਸ਼ੀਨਾਂ ਆਦਿ ਨੂੰ ਸਾਫ ਅਤੇ ਰੋਗਾਣੂ-ਮੁਕਤ ਕਰਨਾ ਬਹੁਤ ਲੋੜੀਂਦਾ ਹੈ ਅਤੇ ਇਸ ਨੂੰ ਬਹੁਤ ਮਹੱਤਵਪੂਰਣ ਤੌਰ ਤੇ ਯਕੀਨੀ ਬਣਾਉਣਾ ਚਾਹੀਦਾ ਹੈ।

ਪੱਤਰਕਾਰ ਭਾਈਚਾਰੇ ਦੀ ਪੂਰਨ ਭਲਾਈ ਲਈ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਬੁਲਾਰੇ ਨੇ ਕਿਹਾ ਕਿ ਇਨ੍ਹਾਂ ਮੁਸ਼ਕਲ ਸਮਿਆਂ ਵਿੱਚ ਮੀਡੀਆ ਵੱਲੋਂ ਨਿਭਾਈ ਵੱਡੀ ਭੂਮਿਕਾ ਨੇ ਹੋਰਨਾਂ ਲਈ ਵੀ ਨਵੇਂ ਮਾਪਦੰਡ ਕਾਇਮ ਕੀਤੇ ਹਨ।

ABOUT THE AUTHOR

...view details