ਪੰਜਾਬ

punjab

ETV Bharat / state

ਨਸ਼ੇ ਨੂੰ ਰੋਕਣ ਲਈ ਤਿਆਰ ਪੰਜਾਬ ਸਰਕਾਰ, ਨਸ਼ਾ ਤਸਕਰਾਂ ਦੀਆਂ ਜਾਇਦਾਦ ਕੁਰਕ ਕਰਨ ਦੇ ਹੁਕਮ - ਨਸ਼ਾ ਤਸਕਰੀ ਖਿਲਾਫ ਪੰਜਾਬ ਸਰਕਾਰ ਦਾ ਐਕਸ਼ਨ

ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ ਜੰਗ ਨੂੰ ਤੇਜ਼ ਕਰ ਦਿੱਤੀ ਹੈ। CM ਨੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਜ਼ੁਰਮ ਵਿੱਚ ਸਾਮਲ ਅਧਿਕਾਰੀਆਂ ਨੂੰ ਬਕਸਿਆਂ ਨਹੀਂ ਜਾਵੇਗਾ। ਜੇਕਰ ਕਿਸੇ ਪੁਲਿਸ ਅਧਿਕਾਰੀ ਦੇ ਇਲਾਕੇ ਵਿੱਚ ਨਸ਼ਾ ਤਸਕਰੀ ਹੁੰਦੀ ਹੈ ਤਾਂ ਉਸ ਦਾ ਜਿੰਮੇਵਾਰ ਉਹ ਖੁਦ ਹੋਵੇਗਾ। ਜਿਸ ਨੂੰ ਲੈ ਕੇ ਪਿੰਡ ਦੀਆਂ ਪੰਚਾਇਤਾਂ ਦੀ ਵੀ ਮੁੱਖ ਮੰਤਰੀ ਨੇ ਖਾਸ ਡਿਊਟੀ ਲਗਾਈ ਹੈ।

ਨਸ਼ਾ ਤਸਕਰਾਂ ਦੀਆਂ ਜਾਇਦਾਦ ਕੁਰਕ ਕਰਨ ਦੇ ਹੁਕਮ
ਨਸ਼ਾ ਤਸਕਰਾਂ ਦੀਆਂ ਜਾਇਦਾਦ ਕੁਰਕ ਕਰਨ ਦੇ ਹੁਕਮ

By

Published : Jan 3, 2023, 7:26 PM IST

ਚੰਡੀਗੜ੍ਹ: ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖਿਲਾਫ਼ ਜੰਗ ਹੋਰ ਤੇਜ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਨਸ਼ਾ ਤਸਕਰੀ ਦੇ ਘਿਨਾਉਣੇ ਜੁਰਮ ਵਿਚ ਸ਼ਾਮਲ ਨਸ਼ਾ ਤਸਕਰਾਂ ਦੀਆਂ ਜਾਇਦਾਦ ਕੁਰਕ ਕਰਨ ਦੇ ਹੁਕਮ (Punjab government ready for action against drug traffickers will attach property) ਦਿੱਤੇ ਹਨ। ਸੂਬੇ ਵਿਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਸ਼ਿਆ ਖਿਲਾਫ ਅਹਿਮ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨਸ਼ਿਆਂ ਦੇ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ ਹੈ।

ਤਸਕਰਾਂ ਦੀਆਂ ਜਾਇਦਾਦਾ ਜ਼ਬਤ:ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਪਹਿਲਾਂ ਹੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਤੁਰੰਤ ਇਨ੍ਹਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ।

ਪੁਲਿਸ ਅਧਿਕਾਰੀ ਤਸਕਰੀ ਲਈ ਜਵਾਬਦੇਹ ਹੋਣਗੇ: ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕਾਨੂੰਨ ਵਿਚ ਲੋੜੀਂਦੀ ਸੋਧ ਕਰਨ ਦੀ ਲੋੜ ਹੋਈ ਤਾਂ ਤੁਰੰਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਪੁਲਿਸ ਅਧਿਕਾਰੀ ਦੇ ਅਧਿਕਾਰ ਖੇਤਰ ਵਿਚ ਨਸ਼ੇ ਦੀ ਵਿਕਰੀ ਦਾ ਮਾਮਲਾ ਸਾਹਮਣੇ ਆਇਆ ਤਾਂ ਇਸ ਕੁਤਾਹੀ ਲਈ ਉਹ ਅਧਿਕਾਰੀ ਹੀ ਜੁਆਬਦੇਹ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਅਧਿਕਾਰੀਆਂ ਦੇ ਖਿਲਾਫ਼ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪਿੰਡਾਂ ਵਿੱਚ ਨਸ਼ਿਆਂ ਖਿਲਾਫ ਮਤੇ ਪਾਉਣ ਲਈ ਕਿਹਾ: ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਖਿਆ ਕਿ ਪਿੰਡ ਵਾਸੀਆਂ ਵੱਲੋਂ ਆਪੋ-ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਬਸੰਮਤੀ ਨਾਲ ਮਤੇ ਪਾਸ ਕਰਨ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਪੇਂਡੂ ਵਿਕਾਸ ਫੰਡ ਦੇ ਤਹਿਤ ਦਿੱਤੀਆਂ ਜਾਂਦੀਆਂ ਗਰਾਂਟਾਂ ਅਤੇ ਹੋਰ ਲਾਭ ਦੇਣ ਲਈ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਤਾ ਪਾਸ ਕਰਨ ਸਮੇਂ ਪਿੰਡਾਂ ਦੀ ਸੁਰੱਖਿਆ ਨੂੰ ਪੂਰੀ ਤਰ੍ਹਾਂ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ:-ਵਿਜੀਲੈਂਸ ਦਫ਼ਤਰ ਵਿਚ ਜੀਨਸ ਟੀ ਸ਼ਰਟ ਬੈਨ, ਜਾਣੋ ਸਰਕਾਰ ਦੇ ਫ਼ੈਸਲੇ ਬਾਰੇ ਕੀ ਸੋਚਦੇ ਹਨ ਵਿਜੀਲੈਂਸ ਦੇ ਅਧਿਕਾਰੀ

ABOUT THE AUTHOR

...view details